ਇੰਟਰਨੈੱਟ ’ਤੇ ਵੈੱਬ ਸੀਰੀਜ਼ ਆਦਿ ਕੰਟਰੋਲ ਕਰਨ ਲਈ ਦਿਸ਼ਾ ਨਿਰਦੇਸ਼ ਤਿਆਰ, ਜਲਦੀ ਹੋਣਗੇ ਲਾਗੂ

02/10/2021 10:42:26 AM

ਨਵੀਂ ਦਿੱਲੀ- ਸੂਚਨਾ ਅਤੇ ਪ੍ਰਸਾਰਨ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਮੰਗਲਵਾਰ ਨੂੰ ਰਾਜ ਸਭਾ ’ਚ ਕਿਹਾ ਕਿ ਓ. ਟੀ. ਟੀ. (ਓਵਰ ਦਿ ਟਾਪ) ਪਲੇਟਫਾਰਮ ਦੇ ਕੰਟਰੋਲ ਅਤੇ ਮਾਰਗਦਰਸ਼ਨ ਲਈ ਦਿਸ਼ਾ-ਨਿਰਦੇਸ਼ ਤਿਆਰ ਹੋ ਗਿਆ ਹੈ ਅਤੇ ਇਸ ਨੂੰ ਜਲਦੀ ਹੀ ਲਾਗੂ ਕੀਤਾ ਜਾਵੇਗਾ। ਇੰਟਰਨੈੱਟ ’ਤੇ ਦਿਖਾਈ ਜਾਣ ਵਾਲੀਆਂ ਉਨ੍ਹਾਂ ਵੈੱਬ ਸੀਰੀਜ਼, ਫਿਲਮਾਂ ਅਤੇ ਪ੍ਰੋਗਰਾਮਾਂ ਨੂੰ ਓ. ਟੀ. ਟੀ. ਪਲੇਟਫਾਰਮ ਕਿਹਾ ਜਾਂਦਾ ਹੈ, ਜਿਨ੍ਹਾਂ ’ਤੇ ਹੁਣ ਤੱਕ ਸਰਕਾਰ ਦਾ ਕੰਟਰੋਲ ਨਹੀਂ ਸੀ।

ਇਹ ਵੀ ਪੜ੍ਹੋ : ਉੱਤਰਾਖੰਡ ਤ੍ਰਾਸਦੀ ’ਤੇ ਅਮਿਤ ਸ਼ਾਹ ਦਾ ਬਿਆਨ- ਸਥਿਤੀ ’ਤੇ ਸਾਡੀ 24 ਘੰਟੇ ਨਜ਼ਰ

ਜਾਵਡੇਕਰ ਨੇ ਜ਼ੀਰੋਕਾਲ ਦੌਰਾਨ ਭਾਰਤੀ ਜਨਤਾ ਪਾਰਟੀ ਦੇ ਮਹੇਸ਼ ਪੌਦਾਰ ਰਾਹੀਂ ਇਸ ਮਾਮਲੇ ਨੂੰ ਚੁੱਕੇ ਜਾਣ ’ਤੇ ਕਿਹਾ ਕਿ ਓ. ਟੀ. ਟੀ. ਪਲੇਟਫਾਰਮ ਨੂੰ ਲੈ ਕੇ ਸਰਕਾਰ ਨੂੰ ਸੁਝਾਅ ਅਤੇ ਸ਼ਿਕਾਇਤਾਂ ਮਿਲੀਆਂ ਹਨ, ਜਿਸ ਦੇ ਬਾਅਦ ਸਰਕਾਰ ਨੇ ਇਹ ਪਹਿਲ ਕੀਤੀ ਹੈ। ਇਸ ਤੋਂ ਪਹਿਲਾਂ ਪੌਦਾਰ ਨੇ ਕਿਹਾ ਕਿ ਕੋਰੋਨਾ ਆਫ਼ਤ ਦੌਰਾਨ ਸਿਨੇਮਾਘਰਾਂ ਅਤੇ ਮਨੋਰੰਜਨ ਦੇ ਹੋਰ ਸਾਧਨਾਂ ਦੇ ਬੰਦ ਹੋਣ ਦੇ ਬਾਅਦ ਇੰਟਰਨੈੱਟ ਅਤੇ ਓ. ਟੀ. ਟੀ. ਪਲੇਟਫਾਰਮ ਦੀ ਮੰਗ ਤੇਜ਼ੀ ਨਾਲ ਵਧੀ ਹੈ। ਓ. ਟੀ. ਟੀ. ਪਲੇਟਫਾਰਮ ’ਤੇ ਔਰਤਾਂ ਨੂੰ ਲੈ ਕੇ ਗੰਦੀਆਂ ਟਿੱਪਣੀਆਂ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਗਾਲੀ-ਗਲੋਚ ਵਾਲੀ ਭਾਸ਼ਾ ਵਰਤੀ ਜਾ ਰਹੀ ਹੈ। ਇਸ ਲਈ ਇਸ ਨੂੰ ਕੰਟਰੋਲ ਕਰਨ ਦੀ ਜ਼ਰੂਰਤ ਹੈ।

ਇਹ ਵੀ ਪੜ੍ਹੋ : ਰਾਜ ਸਭਾ ’ਚ ਵਿਦਾਈ ਭਾਸ਼ਣ ਦੌਰਾਨ ‘ਆਜ਼ਾਦ’ ਬੋਲੇ- ‘ਮੈਂ ਖੁਸ਼ਕਿਸਮਤ ਹਾਂ ਜੋ ਕਦੇ ਪਾਕਿਸਤਾਨ ਨਹੀਂ ਗਿਆ’

ਨੋਟ : ਸਰਕਾਰ ਵਲੋਂ ਵੈੱਬ ਸੀਰੀਜ਼ ਕੰਟਰੋਲ ਕਰਨ ਲਈ ਦਿਸ਼ਾ-ਨਿਰਦੇਸ਼ ਤਿਆਰ ਕਰਨ ਕੀ ਹੈ ਤੁਹਾਡੀ ਰਾਏ


DIsha

Content Editor

Related News