ਖੱਟਰ ਸਰਕਾਰ ਦਾ ਵੱਡਾ ਐਲਾਨ, 3 ਫਰਵਰੀ ਸ਼ਾਮ 5 ਵਜੇ ਤੱਕ 7 ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾ ਬੰਦ

Tuesday, Feb 02, 2021 - 07:33 PM (IST)

ਚੰਡੀਗੜ੍ਹ - ਕਿਸਾਨ ਅੰਦੋਲਨ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਨੇ ਇੰਟਰਨੈੱਟ ਪਾਬੰਦੀ ਦੀ ਸਮਾਂ ਸੀਮਾ ਨੂੰ ਵਧਾ ਦਿੱਤਾ ਹੈ। ਮਨੋਹਰ ਲਾਲ ਖੱਟਰ ਸਰਕਾਰ ਨੇ ਹੁਣ 3 ਫਰਵਰੀ ਸ਼ਾਮ 5 ਵਜੇ ਤੱਕ ਇੰਟਰਨੈੱਟ ਬੰਦ ਕਰਨ ਦਾ ਫੈਸਲਾ ਲਿਆ ਹੈ। ਇਸ ਦੌਰਾਨ ਪ੍ਰਦੇਸ਼ ਦੇ 7 ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾ ਬੰਦ ਰਹੇਗੀ। ਹਰਿਆਣਾ ਦੇ ਜਿਨ੍ਹਾਂ ਜ਼ਿਲ੍ਹਿਆਂ ਵਿੱਚ ਇਹ ਰੋਕ ਲਗਾਈ ਗਈ ਹੈ, ਉਨ੍ਹਾਂ ਵਿੱਚ ਕੈਥਲ, ਜੀਂਦ, ਪਾਨੀਪਤ, ਰੋਹਤਕ, ਚਰਖੀ ਦਾਦਰੀ, ਸੋਨੀਪਤ ਅਤੇ ਝੱਜਰ ਸ਼ਾਮਲ ਹਨ। ਇੱਥੇ ਵਾਇਸ ਕਾਲ ਨੂੰ ਛੱਡ ਕੇ ਇੰਟਰਨੈੱਟ ਸੇਵਾਵਾਂ (2ਜੀ/3ਜੀ/4ਜੀ/ਸੀ.ਡੀ.ਐੱਮ.ਏ./ਜੀ.ਪੀ.ਆਰ.ਐੱਸ.) ਐੱਸ.ਐੱਮ.ਐੱਸ. ਸੇਵਾਵਾਂ (ਸਿਰਫ ਬਲਕ ਐੱਸ.ਐੱਮ.ਐੱਸ.) ਅਤੇ ਮੋਬਾਇਲ ਨੈੱਟਵਰਕ 'ਤੇ ਦਿੱਤੀਆਂ ਜਾਣ ਵਾਲੀਆਂ ਸਾਰੀਆਂ ਡੋਂਗਲ ਸੇਵਾਵਾਂ ਨੂੰ ਬੰਦ ਕਰਨ ਦੀ ਮਿਆਦ 3 ਫਰਵਰੀ, 2021 ਸ਼ਾਮ 5 ਵਜੇ ਤੱਕ ਲਈ ਵਧਾ ਦਿੱਤੀ ਹੈ।


Inder Prajapati

Content Editor

Related News