ਸੁਰੱਖਿਆ ਚੂਕ ਮਾਮਲਾ: ਦਿੱਲੀ ਏਅਰਪੋਰਟ ਦੀ ਕੰਧ ਟੱਪਣ ਵਾਲਾ ਘੁਸਪੈਠੀਆ ਗ੍ਰਿਫ਼ਤਾਰ

Monday, Jan 29, 2024 - 01:37 AM (IST)

ਸੁਰੱਖਿਆ ਚੂਕ ਮਾਮਲਾ: ਦਿੱਲੀ ਏਅਰਪੋਰਟ ਦੀ ਕੰਧ ਟੱਪਣ ਵਾਲਾ ਘੁਸਪੈਠੀਆ ਗ੍ਰਿਫ਼ਤਾਰ

ਨਵੀਂ ਦਿੱਲੀ — ਰਾਸ਼ਟਰੀ ਰਾਜਧਾਨੀ 'ਚ ਗਣਤੰਤਰ ਦਿਵਸ ਸਮਾਰੋਹ ਦੇ ਮੱਦੇਨਜ਼ਰ ਹਾਈ ਅਲਰਟ ਵਿਚਾਲੇ ਦਿੱਲੀ ਹਵਾਈ ਅੱਡੇ 'ਤੇ ਸੁਰੱਖਿਆ 'ਚ ਚੂਕ ਦਾ ਮਾਮਲਾ ਸਾਹਮਣੇ ਆਇਆ ਹੈ। ਕੰਧ 'ਤੇ ਚੜ੍ਹ ਕੇ ਏਅਰਪੋਰਟ 'ਚ ਦਾਖਲ ਹੋਏ ਵਿਅਕਤੀ ਨੂੰ ਸੁਰੱਖਿਆ ਕਰਮਚਾਰੀਆਂ ਨੇ ਫੜ ਲਿਆ। ਅਧਿਕਾਰਤ ਸੂਤਰਾਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ - ਭਿਆਨਕ ਭੂਚਾਲ ਨੂੰ ਵੀ ਸਹਿ ਸਕਦੈ ਅਯੁੱਧਿਆ ਦਾ ਰਾਮ ਮੰਦਰ: ਵਿਗਿਆਨੀ

ਸੂਤਰਾਂ ਨੇ ਦੱਸਿਆ ਕਿ ਸ਼ਰਾਬੀ ਵਿਅਕਤੀ ਨੂੰ ਸ਼ਨੀਵਾਰ ਰਾਤ ਕਰੀਬ 11:30 ਵਜੇ ਏਅਰ ਇੰਡੀਆ ਦੀ ਫਲਾਈਟ ਦੇ ਪਾਇਲਟ ਨੇ ਦੇਖਿਆ। ਪਾਇਲਟ ਨੇ ਏਅਰ ਟ੍ਰੈਫਿਕ ਕੰਟਰੋਲ (ਏਟੀਸੀ) ਨੂੰ ਸੂਚਿਤ ਕੀਤਾ, ਜਿਸ ਨੇ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀਆਈਐਸਐਫ) ਨੂੰ ਘੁਸਪੈਠੀਏ ਨੂੰ ਰੋਕਣ ਲਈ ਕਿਹਾ। ਸੂਤਰਾਂ ਮੁਤਾਬਕ ਸੀਆਈਐਸਐਫ ਦੇ ਜਵਾਨਾਂ ਨੇ ਘੁਸਪੈਠੀਏ ਨੂੰ ਫੜ ਕੇ ਦਿੱਲੀ ਪੁਲਸ ਦੇ ਹਵਾਲੇ ਕਰ ਦਿੱਤਾ ਹੈ। ਸੂਤਰਾਂ ਨੇ ਦੱਸਿਆ ਕਿ ਸੀਆਈਐਸਐਫ ਨੇ ਇਸ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ ਜੋ ਗਣਤੰਤਰ ਦਿਵਸ ਸਮਾਰੋਹ ਦੇ ਮੱਦੇਨਜ਼ਰ ਐਲਾਨੇ ਗਏ ਹਾਈ ਅਲਰਟ ਦੌਰਾਨ ਸੰਵੇਦਨਸ਼ੀਲ ਸਥਾਨ 'ਤੇ ਵਾਪਰੀ ਸੀ।

ਇਹ ਵੀ ਪੜ੍ਹੋ - ਛੇ ਦਿਨਾਂ 'ਚ 15 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਕੀਤੇ ਸ਼੍ਰੀ ਰਾਮਲੱਲਾ ਦੇ ਦਰਸ਼ਨ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Inder Prajapati

Content Editor

Related News