ਪਾਕਿਸਤਾਨ ਤੋਂ ਭਾਰਤ ''ਚ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਫ਼ੌਜ ਨੇ ਜੰਮੂ-ਕਸ਼ਮੀਰ ''ਚ ਔਰਤ ਨੂੰ ਕੀਤਾ ਢੇਰ

Tuesday, May 16, 2023 - 05:38 AM (IST)

ਪਾਕਿਸਤਾਨ ਤੋਂ ਭਾਰਤ ''ਚ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਫ਼ੌਜ ਨੇ ਜੰਮੂ-ਕਸ਼ਮੀਰ ''ਚ ਔਰਤ ਨੂੰ ਕੀਤਾ ਢੇਰ

ਸ਼੍ਰੀਨਗਰ (ਭਾਸ਼ਾ): ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿਚ ਐੱਲ.ਓ.ਸੀ. ਪਾਰ ਕਰ ਭਾਰਤੀ ਖੇਤਰ ਵਿਚ ਘੁਸਪੈਠ ਕਰਨ ਵਾਲੀ ਇਕ ਅਣਪਛਾਤੀ ਔਰਤ ਨੂੰ ਸੁਰੱਖਿਆ ਫ਼ੋਰਸ ਨੇ ਸੋਮਵਾਰ ਨੂੰ ਮਾਰ ਮੁਕਾਇਆ। ਅਧਿਕਾਰੀਆਂ ਨੇ ਦੱਸਿਆ ਕਿ ਮੰਨਿਆ ਜਾ ਰਿਹਾ ਹੈ ਕਿ ਔਰਤ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ਭਾਰਤੀ ਹੱਦ ਵਿਚ ਵੜੀ ਸੀ। 

ਇਹ ਖ਼ਬਰ ਵੀ ਪੜ੍ਹੋ - ਦੋਸਤ ਨਾਲ ਨਹਿਰ ’ਚ ਨਹਾਉਣ ਗਏ ਨੌਜਵਾਨ ਨਾਲ ਵਾਪਰਿਆ ਭਿਆਨਕ ਹਾਦਸਾ, ਘਰ ’ਚ ਵਿਛੇ ਸੱਥਰ

ਉਨ੍ਹਾਂ ਕਿਹਾ ਕਿ ਔਰਤ ਕਮਲਕੋਟ ਇਲਾਕੇ ਵਿਚ ਐੱਲ.ਓ.ਸੀ. ਪਾਰ ਕਰ ਕੇ ਬਾਰਡਰ ਦੇ ਨੇੜੇ ਆ ਰਹੀ ਸੀ। ਉਸ ਨੂੰ ਫ਼ੌਜੀਆਂ ਵੱਲੋਂ ਚੁਣੌਤੀ ਦਿੱਤੀ ਗਈ ਪਰ ਉਸ ਨੇ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਜਵਾਨਾਂ ਨੇ ਉਸ 'ਤੇ ਗੋਲ਼ੀ ਚਲਾਈ, ਜਿਸ ਨਾਲ ਉਸ ਦੀ ਮੌਤ ਹੋ ਗਈ। ਅਧਿਕਾਰੀਆਂ ਮੁਤਾਬਕ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News