ਫੌਜ ਨੇ ਐੱਲ.ਓ.ਸੀ. ''ਤੇ ਘੁਸਪੈਠ ਦੀ ਕੋਸ਼ਿਸ਼ ਕੀਤੀ ਨਾਕਾਮ, 3 ਅੱਤਵਾਦੀ ਢੇਰ
Wednesday, Jun 06, 2018 - 10:59 AM (IST)

ਸ਼੍ਰੀਨਗਰ— ਫੌਜ ਨੇ ਜੰਮੂ-ਕਸ਼ਮੀਰ ਦੇ ਮਾਛਿਲ ਸੈਕਟਰ 'ਚ ਕੰਟਰੋਲ ਰੇਖਾ 'ਤੇ ਤਿੰਨ ਅੱਤਵਾਦੀਆਂ ਨੂੰ ਢੇਰ ਕਰਨ ਦੇ ਨਾਲ ਹੀ ਘੁਸਪੈਠ ਦੀ ਕੋਸ਼ਿਸ਼ ਨੂੰ ਵੀ ਨਾਕਾਮ ਕੀਤਾ ਹੈ। ਫੌਜ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਸੈਨਿਕਾਂ ਨੇ ਕੁਪਵਾੜਾ ਜ਼ਿਲੇ ਦੇ ਮਾਛਿਲ ਸੈਕਟਰ 'ਚ ਕੰਟਰੋਲ ਰੇਖਾ 'ਤੇ ਸ਼ੱਕੀ ਗਤੀਵਿਧੀਆਂ ਦੇਖਣ ਤੋਂ ਬਾਅਦ ਘੁਸਪੈਠੀਆਂ ਨੂੰ ਲਲਕਾਰਿਆਂ। ਉਨ੍ਹਾਂ ਨੇ ਦੱਸਿਆ ਕਿ ਅਸੀਂ ਮੁਕਾਬਲੇ 'ਚ 3 ਅੱਤਵਾਦੀਆਂ ਨੂੰ ਢੇਰ ਕੀਤਾ ਹੈ ਅਤੇ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।