ਇਨਵਰਟਰ ਦੀ ਬੈਟਰੀ ਫਟਣ ਨਾਲ ਹੋਇਆ ਧਮਾਕਾ, ਪਤੀ-ਪਤਨੀ ਦੀ ਮੌਤ

Wednesday, Jun 11, 2025 - 06:10 PM (IST)

ਇਨਵਰਟਰ ਦੀ ਬੈਟਰੀ ਫਟਣ ਨਾਲ ਹੋਇਆ ਧਮਾਕਾ, ਪਤੀ-ਪਤਨੀ ਦੀ ਮੌਤ

ਅਮੇਠੀ (ਯੂਪੀ) : ਅਮੇਠੀ ਦੇ ਇਕ ਮਕਾਨ ਵਿਚ ਬੁੱਧਵਾਰ ਸਵੇਰੇ ਇਨਵਰਟਰ ਦੀ ਬੈਟਰੀ ਫਟਣ ਨਾਲ ਇਕ ਬਜ਼ੁਰਗ ਵਿਅਕਤੀ ਅਤੇ ਉਸ ਦੀ ਪਤਨੀ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਇਹ ਘਟਨਾ ਸੰਗਰਾਮਪੁਰ ਥਾਣਾ ਖੇਤਰ ਦੇ ਮਰਦੌਲੀ ਵਿਚ ਵਾਪਰੀ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਨੇ ਕਿਹਾ ਕਿ ਇਨਵਰਟਰ ਦੀ ਬੈਟਰੀ ਫਟਣ ਤੋਂ ਬਾਅਦ 62 ਸਾਲਾ ਦੇ ਨੌਰੰਗ ਸਿੰਘ ਦੀ ਮੌਕੇ 'ਤੇ ਮੌਤ ਹੋ ਗਈ, ਜਦਕਿ ਉਸ ਦੀ ਪਤਨੀ ਅਨੁਸੁਰਿਆ ਸਿੰਘ ਗੰਭੀਰ ਰੂਪ ਵਿਚ ਜਖ਼ਮੀ ਹੋ ਗਈ।

ਇਹ ਵੀ ਪੜ੍ਹੋ : Rain Alert: 9,10,11,12 ਅਤੇ 13 ਜੂਨ ਨੂੰ ਤੇਜ਼ ਹਨ੍ਹੇਰੀ-ਤੂਫਾਨ, ਪਵੇਗਾ ਭਾਰੀ ਮੀਂਹ, IMD ਵਲੋਂ ਅਲਰਟ ਜਾਰੀ

ਪੁਲਸ ਅਨੁਸਾਰ ਜ਼ਖ਼ਮੀ ਹਾਲਤ ਵਿਚ ਔਰਤ ਨੂੰ ਅਮੇਠੀ ਕਮਿਊਨਿਟੀ ਹੈਲਥ ਸੈਂਟਰ ਲਿਜਾਇਆ ਗਿਆ। ਜਿਥੇ ਉਸ ਦੀ ਹਾਲਤ ਗੰਭੀਰ ਹੋਣ ਕਾਰਨ ਡਾਕਟਰਾਂ ਨੇ ਗੌਰੀਗੰਜ ਦੇ ਜ਼ਿਲ੍ਹਾ ਹਸਪਤਾਲ ਰੈਫਰ ਕਰ ਦਿੱਤਾ। ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਬਾਅਦ ਵਿਚ ਉਹਨਾਂ ਨੂੰ ਰਾਏਬਰੇਲੀ ਜ਼ਿਲ੍ਹੇ ਦੇ ਨੇੜਲੇ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ (ਏਮਜ਼) ਵਿਚ ਦਾਖ਼ਲ ਕਰਵਾ ਦਿੱਤਾ। ਇਸ ਦੌਰਾਨ ਦੁਪਹਿਰ ਦੇ ਸਮੇਂ ਉਸ ਦੀ ਮੌਤ ਹੋ ਗਈ। 

ਇਹ ਵੀ ਪੜ੍ਹੋ : ਵਿਆਹ ਦੀ ਰਜਿਸਟ੍ਰੇਸ਼ਨ ਦੇ ਬਦਲ ਗਏ ਨਿਯਮ, ਹੁਣ ਲਾਜ਼ਮੀ ਕਰਨਾ ਪਵੇਗਾ ਇਹ ਕੰਮ

ਪੀੜਤ ਦੇ ਛੋਟੇ ਭਰਾ ਉਦੈਭਾਨ ਸਿੰਘ ਨੇ ਸਥਾਨਕ ਅਧਿਕਾਰੀਆਂ ਨੂੰ ਦੱਸਿਆ ਕਿ ਬੈਟਰੀ ਧਮਾਕੇ ਵਿਚ ਮੇਰੇ ਵੱਡੇ ਭਰਾ ਦੀ ਮੌਕੇ 'ਤੇ ਮੌਤ ਹੋ ਗਈ, ਜਦੋਂਕਿ ਮੇਰੀ ਭਰਜਾਈ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ ਸੀ। ਪੁਲਸ ਦੇ ਅਨੁਸਾਰ ਇਲਾਜ ਦੌਰਾਨ ਉਕਤ ਔਰਤ ਦੀ ਵੀ ਮੌਤ ਹੋ ਗਈ ਸੰਗਰਾਮਪੁਰ ਪੁਲਸ ਸਟੇਸ਼ਨ ਇੰਚਾਰਜ ਬ੍ਰਿਜੇਸ਼ ਸਿੰਘ ਨੇ ਦੱਸਿਆ ਦੋਵਾਂ ਦੀਆਂ ਲਾਸ਼ਾ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਨਾਲ ਹੀ ਧਮਾਕਾ ਹੋਣ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : 7 ਜੂਨ ਨੂੰ ਹੋਣ ਵਾਲਾ ਕੁਝ ਵੱਡਾ! ਬਾਬਾ ਵਾਂਗਾ ਦੀ ਡਰਾਉਣੀ ਭਵਿੱਖਬਾਣੀ

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

rajwinder kaur

Content Editor

Related News