ਅਮਰੀਕਾ ''ਚ ਵਿਦਿਆਰਥੀਆਂ ਦੀਆਂ ਮੌਤਾਂ ''ਤੇ ਬੋਲਿਆ ਭਾਰਤ, ਜਾਂਚ ਜਾਰੀ

Friday, Apr 12, 2024 - 07:05 PM (IST)

ਅਮਰੀਕਾ ''ਚ ਵਿਦਿਆਰਥੀਆਂ ਦੀਆਂ ਮੌਤਾਂ ''ਤੇ ਬੋਲਿਆ ਭਾਰਤ, ਜਾਂਚ ਜਾਰੀ

ਨਵੀਂ ਦਿੱਲੀ (ਵਾਰਤਾ)- ਭਾਰਤ ਨੇ ਅੱਜ ਕਿਹਾ ਕਿ ਅਮਰੀਕਾ ਵਿਚ 2 ਭਾਰਤੀ ਵਿਦਿਆਰਥੀਆਂ ਦੀ ਮੌਤ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਅਮਰੀਕੀ ਪ੍ਰਸ਼ਾਸਨ ਇਸ ਵਿਚ ਸਹਿਯੋਗ ਕਰ ਰਿਹਾ ਹੈ। ਵਿਦੇਸ਼ ਮੰਤਰਾਲਾ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਅੱਜ ਇੱਥੇ ਇੱਕ ਨਿਯਮਤ ਬ੍ਰੀਫਿੰਗ ਵਿੱਚ ਕਿਹਾ ਕਿ ਅਮਰੀਕਾ ਵਿੱਚ ਭਾਰਤੀ ਵਿਦਿਆਰਥੀਆਂ ਦੀ ਮੌਤ ਬਹੁਤ ਮੰਦਭਾਗੀ ਹੈ। ਦੋ ਵਿਦਿਆਰਥੀਆਂ ਦੀ ਮੌਤ ਹੋਈ ਹੈ ਅਤੇ ਦੋਵਾਂ ਵਿਦਿਆਰਥੀਆਂ ਦੀ ਮੌਤ ਦੀ ਜਾਂਚ ਕੀਤੀ ਜਾ ਰਹੀ ਹੈ। ਭਾਰਤੀ ਕੌਂਸਲੇਟ ਪੀੜਤ ਪੱਖ ਦੇ ਸੰਪਰਕ ਵਿੱਚ ਹੈ ਅਤੇ ਹਰ ਸੰਭਵ ਮਦਦ ਮੁਹੱਈਆ ਕਰਵਾਈ ਹੈ।

ਇਹ ਵੀ ਪੜ੍ਹੋ: ਸਾਈਬਰ ਅਪਰਾਧ ਦੇ ਮਾਮਲੇ ’ਚ 10ਵੇਂ ਨੰਬਰ ’ਤੇ ਹੈ ਭਾਰਤ, ਅਧਿਐਨ 'ਚ ਹੋਇਆ ਖ਼ੁਲਾਸਾ

ਉਨ੍ਹਾਂ ਕਿਹਾ, "ਉਮੀਦ ਹੈ, ਸਾਨੂੰ ਇਸਦੇ ਕਾਰਨਾਂ ਬਾਰੇ ਹੋਰ ਜਾਣਕਾਰੀ ਮਿਲੇਗੀ। ਇਕ ਮਾਮਲਾ ਕਤਲ ਦਾ ਸੀ ਜੋ ਇਕ ਅਜਿਹੇ ਵਿਅਕਤੀ ਖ਼ਿਲਾਫ਼ ਦਰਜ ਕੀਤਾ ਗਿਆ ਸੀ ਜੋ ਅਵਾਰਾ ਸੀ...ਉਸ ਦੇ ਬਾਦਅ ਇਕ ਮਾਮਲਾ ਸੀ ਜਿਸ ਵਿਚ ਇਕ ਵਿਅਕਤੀ ਨੂੰ ਗੋਲੀ ਮਾਰ ਦਿੱਤੀ ਗਈ ਸੀ। ਇਹ 2 ਮਾਮਲੇ ਹਨ ਜਿਨ੍ਹਾਂ ਦੀ ਕਾਨੂੰਨ ਵਿਵਸਥਾ ਦੇ ਨਜ਼ਰੀਏ ਤੋਂ ਜਾਂਚ ਕੀਤੀ ਜਾ ਰਹੀ ਹੈ। ਸਾਡੇ ਕੌਂਸਲੇਟ ਅਤੇ ਅਮਰੀਕਾ ਵਿੱਚ ਸਾਡੇ ਮਿਸ਼ਨ ਨੇ ਆਪਣੇ ਵਿਦਿਆਰਥੀਆਂ ਨਾਲ ਸੰਪਰਕ ਅਤੇ ਸੰਚਾਰ ਨੂੰ ਮਜ਼ਬੂਤ ​​ਕੀਤਾ ਹੈ ਤਾਂ ਜੋ ਉਹਨਾਂ ਨੂੰ ਦੱਸਿਆ ਜਾ ਸਕੇ ਕਿ ਖ਼ੁਦ ਦੀ ਦੇਖ਼ਭਾਲ ਕਿਵੇਂ ਕਰਨੀ ਹੈ। ਉਨ੍ਹਾਂ ਨੂੰ ਕੀ ਕਰਨ ਦੀ ਲੋੜ ਹੈ ਅਤੇ ਕੀ ਮਦਦ ਮਿਲੇਗੀ।

ਇਹ ਵੀ ਪੜ੍ਹੋ: ਪ੍ਰੈਸ਼ਰ ਕੁੱਕਰ ਫੱਟਣ ਕਾਰਨ 8 ਬੱਚਿਆਂ ਦੀ ਮਾਂ ਦੀ ਮੌਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8 

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।


author

cherry

Content Editor

Related News