INX ਮੀਡੀਆ ਕੇਸ : ਤਿਹਾੜ ਜੇਲ 'ਚ ਚਿਦਾਂਬਰਮ ਤੋਂ ਪੁੱਛ-ਗਿੱਛ ਕਰੇਗੀ ED

10/15/2019 4:22:52 PM

ਨਵੀਂ ਦਿੱਲੀ— ਆਈ.ਐੱਨ.ਐਕਸ. ਮੀਡੀਆ ਕੇਸ 'ਚ ਕਾਂਗਰਸ ਦੇ ਸੀਨੀਅਰ ਨੇਤਾ ਪੀ. ਚਿਦਾਂਬਰਮ ਨੂੰ ਵੱਡਾ ਝਟਕਾ ਲੱਗਾ ਹੈ। ਦਿੱਲੀ ਹਾਈ ਕੋਰਟ ਤੋਂ ਈ.ਡੀ. ਨੂੰ ਚਿਦਾਂਬਰਮ ਨੂੰ ਗ੍ਰਿਫਤਾਰ ਕਰਨ ਦੀ ਮਨਜ਼ੂਰੀ ਮਿਲ ਗਈ ਹੈ। ਜ਼ਿਕਰਯੋਗ ਹੈ ਕਿ ਫਿਲਹਾਲ ਚਿਦਾਂਬਰਮ ਨੂੰ ਸੀ.ਬੀ.ਆਈ. ਦੀ ਗ੍ਰਿਫਤਾਰੀ 'ਚ ਤਿਹਾੜ ਜੇਲ 'ਚ ਰੱਖਿਆ ਗਿਆ ਹੈ। ਅੱਜ ਯਾਨੀ ਮੰਗਲਵਾਰ ਨੂੰ ਹੀ ਚਿਦਾਂਬਰਮ ਨੇ ਸੁਪਰੀਮ ਕੋਰਟ 'ਚ ਜ਼ਮਾਨਤ ਪਟੀਸ਼ਨ ਦਾਖਲ ਕੀਤੀ ਸੀ। ਇਸ 'ਚ ਸੀ.ਬੀ.ਆਈ. 'ਤੇ ਦੋਸ਼ ਲਗਾਇਆ ਗਿਆ ਸੀ ਕਿ ਏਜੰਸੀ ਉਨ੍ਹਾਂ ਨੂੰ ਅਪਮਾਨਤ ਕਰਨ ਲਈ ਜੇਲ 'ਚ ਰੱਖਣਾ ਚਾਹੁੰਦੀ ਹੈ। ਦਿੱਲੀ ਦੀ ਸਪੈਸ਼ਲ ਕੋਰਟ ਨੇ ਈ.ਡੀ. ਨੂੰ ਚਿਦਾਂਬਰਮ ਨੂੰ ਗ੍ਰਿਫਤਾਰ ਕਰਨ ਦੀ ਮਨਜ਼ੂਰੀ ਦਿੱਤੀ ਹੈ। ਇਕ ਬਦਲ ਪਹਿਲਾਂ ਪੁੱਛ-ਗਿੱਛ ਦਾ ਵੀ ਦਿੱਤਾ ਗਿਆ ਹੈ। ਇਸ 'ਚ 30 ਮਿੰਟ ਪੁੱਛ-ਗਿੱਛ ਦੀ ਛੋਟ ਹੈ। ਹੁਣ ਈ.ਡੀ. ਅਧਿਕਾਰੀ ਬੁੱਧਵਾਰ ਨੂੰ ਤਿਹਾੜ ਜੇਲ ਜਾਣਗੇ।

ਆਈ.ਐੱਨ.ਐਕਸ. ਮੀਡੀਆ ਭ੍ਰਿਸ਼ਟਾਚਾਰ ਮਾਮਲੇ 'ਚ ਜੇਲ 'ਚ ਬੰਦ ਸਾਬਕਾ ਵਿੱਤ ਮੰਤਰੀ ਪੀ. ਚਿਦਾਂਬਰਮ ਨੇ ਇਸ ਤੋਂ ਪਹਿਲਾਂ ਜ਼ਮਾਨਤ ਲਈ ਸੁਪਰੀਮ ਕੋਰਟ 'ਚ ਗੁਹਾਰ ਲਗਾਈ ਸੀ। ਚਿਦਾਂਬਰਮ ਨੇ ਕਿਹਾ ਕਿ ਸੀ.ਬੀ.ਆਈ. ਉਨ੍ਹਾਂ ਨੂੰ ਨੀਚਾ ਦਿਖਾਉਣ (ਅਪਮਾਨਤ ਕਰਨ) ਲਈ ਜੇਲ 'ਚ ਰੱਖਣਾ ਚਾਹੁੰਦੀ ਹੈ। ਚਿਦਾਂਬਰਮ ਵਲੋਂ ਸੀਨੀਅਰ ਵਕੀਲ ਕਪਿਲ ਸਿੱਬਲ ਅਤੇ ਅਭਿਸ਼ੇਕ ਮਨੂੰ ਸਿੰਘਵੀ ਨੇ ਸੁਪਰੀਮ ਕੋਰਟ 'ਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ।


DIsha

Content Editor

Related News