ਇੰਡੀਅਨ ਆਇਲ ''ਚ 436 ਅਹੁਦਿਆਂ ''ਤੇ ਨਿਕਲੀਆਂ ਭਰਤੀਆਂ, ਚਾਹਵਾਨ ਉਮੀਦਵਾਰ ਕਰਨ ਅਪਲਾਈ

Sunday, Nov 22, 2020 - 12:03 PM (IST)

ਇੰਡੀਅਨ ਆਇਲ ''ਚ 436 ਅਹੁਦਿਆਂ ''ਤੇ ਨਿਕਲੀਆਂ ਭਰਤੀਆਂ, ਚਾਹਵਾਨ ਉਮੀਦਵਾਰ ਕਰਨ ਅਪਲਾਈ

ਨਵੀਂ ਦਿੱਲੀ— ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ ਨੇ ਅਪ੍ਰੈਂਟਿਸ ਦੇ ਅਹੁਦਿਆਂ 'ਤੇ ਭਰਤੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ। ਇਸ ਭਰਤੀ ਤਹਿਤ ਕੁੱਲ 436 ਖਾਲੀ ਅਹੁਦਿਆਂ ਨੂੰ ਭਰਿਆ ਜਾਵੇਗਾ। ਇਸ ਭਰਤੀ ਲਈ ਅਧਿਕਾਰਤ ਵੈੱਬਸਾਈਟ 'ਤੇ 23 ਨਵੰਬਰ 2020 ਤੋਂ ਆਨਲਾਈਨ ਬੇਨਤੀ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ। ਅਪਲਾਈ ਕਰਨ ਦੀ ਆਖ਼ਰੀ ਤਾਰੀਖ਼ 19 ਦਸੰਬਰ 2020 ਹੈ।

ਸਿੱਖਿਅਕ ਯੋਗਤਾ—
ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ ਤਹਿਤ ਵੱਖ-ਵੱਖ ਕਿੱਤੇ ਲਈ ਵੱਖ-ਵੱਖ ਸਿੱਖਿਅਕ ਯੋਗਤਾ ਤੈਅ ਕੀਤੀ ਗਈ ਹੈ। 

ਉਮਰ ਹੱਦ—

ਇਸ ਅਹੁਦਿਆਂ 'ਤੇ ਭਰਤੀ ਲਈ ਆਮ ਵਰਗ ਦੇ ਉਮੀਦਵਾਰਾਂ ਦੀ ਘੱਟ ਤੋਂ ਘੱਟ ਉਮਰ 18 ਅਤੇ ਵੱਧ ਤੋਂ ਵੱਧ 24 ਸਾਲ ਹੋਣੀ ਚਾਹੀਦੀ ਹੈ। ਜਦਕਿ ਪਿਛੜਾ ਵਰਗ, ਅਨੁਸੂਚਿਤ ਜਾਤੀ/ਅਨੁਸੂਚਿਤ ਜਨਜਾਤੀ ਦੇ ਉਮੀਦਵਾਰਾਂ ਲਈ ਵੱਧ ਤੋਂ ਵੱਧ ਉਮਰ ਹੱਦ 'ਚ ਨਿਯਮਾਂ ਮੁਤਾਬਕ ਛੋਟ ਦੀ ਵਿਵਸਥਾ ਹੈ।

ਜ਼ਰੂਰੀ ਤਾਰੀਖ਼ਾਂ—
ਆਨਲਾਈਨ ਬੇਨਤੀ ਸ਼ੁਰੂ ਕਰਨ ਹੋਣ ਦੀ ਤਾਰੀਖ਼— 23 ਨਵੰਬਰ 2020
ਆਨਲਾਈਨ ਬੇਨਤੀ ਦੀ ਆਖ਼ਰੀ ਤਾਰੀਖ਼— 19 ਦਸੰਬਰ 2020
ਲਿਖਤੀ ਪ੍ਰੀਖਿਆ ਦੀ ਤਾਰੀਖ਼— 3 ਜਨਵਰੀ 2021

ਚੋਣ ਪ੍ਰਕਿਰਿਆ—

ਇਨ੍ਹਾਂ ਅਹੁਦਿਆਂ 'ਤੇ ਉਮੀਦਵਾਰਾਂ ਦੀ ਚੋਣ ਲਿਖਤੀ ਪ੍ਰੀਖਿਆ ਦੇ ਆਧਾਰ 'ਤੇ ਕੀਤੀ ਜਾਵੇਗੀ। ਪ੍ਰੀਖਿਆ ਵਿਚ ਬਹੁ-ਵਿਕਲਪ ਪ੍ਰਸ਼ਨ ਵੀ ਪੁੱਛੇ ਜਾਣਗੇ।

ਇੰਝ ਕਰੋ ਅਪਲਾਈ—
ਇਨ੍ਹਾਂ ਅਹੁਦਿਆਂ 'ਤੇ ਨੌਕਰੀ ਕਰਨ ਦੇ ਇੱਛੁਕ ਅਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ http://iocl.com  'ਤੇ ਜਾ ਕੇ ਆਨਲਾਈਨ ਅਪਲਾਈ ਕਰ ਸਕਦੇ ਹਨ।


author

Tanu

Content Editor

Related News