IPL ਮੈਚ ਦੇਖ ਕੇ ਘਰ ਵਾਪਸ ਆ ਰਹੇ 2 ਚਚੇਰੇ ਭਰਾਵਾਂ ਦੀ ਸੜਕ ਹਾਦਸੇ ''ਚ ਮੌਤ

Tuesday, Apr 28, 2026 - 10:16 AM (IST)

IPL ਮੈਚ ਦੇਖ ਕੇ ਘਰ ਵਾਪਸ ਆ ਰਹੇ 2 ਚਚੇਰੇ ਭਰਾਵਾਂ ਦੀ ਸੜਕ ਹਾਦਸੇ ''ਚ ਮੌਤ

ਨਵੀਂ ਦਿੱਲੀ : ਰਾਸ਼ਟਰੀ ਰਾਜਧਾਨੀ ਦੇ ਅਸ਼ੋਕ ਵਿਹਾਰ ਖੇਤਰ ਵਿੱਚ ਸੋਮਵਾਰ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰ ਜਾਣ ਦੀ ਸੂਚਨਾ ਮਿਲੀ। ਇਸ ਹਾਦਸੇ ਵਿਚ ਦੋ ਚਚੇਰੇ ਭਰਾਵਾਂ ਦੀ ਮੌਤ ਹੋ ਗਈ। ਘਟਨਾ ਦਾ ਪਤਾ ਲੱਗਣ 'ਤੇ ਪਰਿਵਾਰ ਵਿਚ ਚੀਕ-ਚਿਹਾੜਾ ਮਚ ਗਿਆ। ਮ੍ਰਿਤਕ ਨੌਜਵਾਨਾਂ ਦੀ ਪਛਾਣ ਯੱਗ ਅਤੇ ਅਭਵ ਵਜੋਂ ਹੋਈ ਹੈ, ਜੋ ਚਚੇਰੇ ਭਰਾ ਸਨ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ - Rain Alert: ਅਗਲੇ 3 ਦਿਨ ਅਹਿਮ! ਕਈ ਸੂਬਿਆਂ 'ਚ ਤੇਜ਼ ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਮੀਂਹ

ਜਾਣਕਾਰੀ ਮੁਤਾਬਕ ਦੋਵੇਂ ਭਰਾ ਆਈਪੀਐਲ ਮੈਚ ਦੇਖ ਕੇ ਘਰ ਵਾਪਸ ਆ ਰਹੇ ਸਨ ਕਿ ਰਾਤ ਕਰੀਬ 10:30 ਵਜੇ ਉਨ੍ਹਾਂ ਨਾਲ ਹਾਦਸਾ ਵਾਪਰ ਗਿਆ। ਜਿਸ ਸਮੇਂ ਹਾਦਸਾ ਵਾਪਰਿਆ, ਉਸ ਸਮੇਂ ਅਭਵ ਆਪਣੇ ਪਿਤਾ ਨਾਲ ਗੱਲ ਕਰ ਰਿਹਾ ਸੀ। ਉਹ ਉਨ੍ਹਾਂ ਨੂੰ ਦੱਸ ਰਿਹਾ ਸੀ ਕਿ ਉਹ 30 ਮਿੰਟਾਂ ਵਿੱਚ ਘਰ ਪਹੁੰਚ ਜਾਣਗੇ। ਪੁਲਸ ਨੇ ਇਸਨੂੰ ਹਿੱਟ-ਐਂਡ-ਰਨ ਦਾ ਮਾਮਲਾ ਮੰਨਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮੁਲਜ਼ਮ ਦੀ ਪਛਾਣ ਕਰਨ ਲਈ ਆਲੇ-ਦੁਆਲੇ ਦੇ ਇਲਾਕੇ ਦੇ ਸੀਸੀਟੀਵੀ ਫੁਟੇਜ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ - ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ, ਬੰਦ ਰਹਿਣਗੇ ਸਕੂਲ, ਭੋਪਾਲ ਪ੍ਰਸ਼ਾਸਨ ਨੇ ਲਿਆ ਫੈਸਲਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News