ਸਾਬਕਾ ਆਈ.ਪੀ.ਐੱਸ. ਅਧਿਕਾਰੀ ਭਾਰਤੀ ਘੋਸ਼ ਨੂੰ ਗ੍ਰਿਫਤਾਰੀ ਤੋਂ ਰਾਹਤ

02/19/2019 5:59:48 PM

ਨਵੀਂ ਦਿੱਲੀ— ਸੁਪਰੀਮ ਕੋਰਟ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਪੱਛਮੀ ਬੰਗਾਲ ਇਕਾਈ 'ਚ ਹਾਲ ਹੀ 'ਚ ਸ਼ਾਮਲ ਭਾਰਤੀ ਪੁਲਸ ਸੇਵਾ (ਆਈ.ਪੀ.ਐੱਸ.) ਦੀ ਸਾਬਕਾ ਅਧਿਕਾਰੀ ਭਾਰਤੀ ਘੋਸ਼ ਨੂੰ ਉਨ੍ਹਾਂ ਦੇ ਖਿਲਾਫ ਦਰਜ ਸਾਰੇ ਮਾਮਲਿਆਂ 'ਚ ਗ੍ਰਿਫਤਾਰੀ ਤੋਂ ਮੰਗਲਵਾਰ ਨੂੰ ਸੁਰੱਖਿਆ ਪ੍ਰਦਾਨ ਕਰ ਦਿੱਤੀ। ਜੱਜ ਅਰਜੁਨ ਕੁਮਾਰ ਸਿਕਰੀ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਭਾਰਤੀ ਘੋਸ਼ ਦੇ ਖਿਲਾਫ ਕੋਈ ਵੀ ਦੰਡਸ਼ੀਲ ਕਾਰਵਾਈ ਨਾ ਕਰਨ ਦਾ ਨਿਰਦੇਸ਼ ਦਿੱਤਾ। ਅਦਾਲਤ ਨੇ ਇਸ ਦੇ ਨਾਲ ਹੀ ਮਾਮਲੇ ਦੀ ਸੁਣਵਾਈ ਤਿੰਨ ਹਫਤੇ ਲਈ ਮੁਲਤਵੀ ਕਰ ਦਿੱਤੀ।

ਭਾਰਤੀ ਘੋਸ਼ ਨੇ ਗ੍ਰਿ੍ਰਫਤਾਰੀ ਤੋਂ ਸੁਰੱਖਿਆ ਦੀ ਅਪੀਲ ਕਰਦੇ ਹੋਏ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ। ਪਟੀਸ਼ਨ 'ਚ ਕਿਹਾ ਗਿਆ ਸੀ ਕਿ ਪੱਛਮੀ ਬੰਗਾਲ ਸਰਕਾਰ ਨੇ ਉਨ੍ਹਾਂ ਦੇ ਖਿਲਾਫ ਹੁਣ ਤੱਕ 10 ਸ਼ਿਕਾਇਤਾਂ ਦਰਜ ਕੀਤੀਆਂ ਹਨ। ਉਨ੍ਹਾਂ ਨੇ ਪਟੀਸ਼ਨ 'ਚ ਕਿਹਾ ਸੀ ਕਿ ਸੁਪਰੀਮ ਕੋਰਟ ਪਹਿਲਾਂ ਹੀ ਉਨ੍ਹਾਂ ਨੂੰ 7 ਮਾਮਲਿਆਂ 'ਚ ਗ੍ਰਿਫਤਾਰੀ ਤੋਂ ਸੁਰੱਖਿਆ ਪ੍ਰਦਾਨ ਕਰ ਚੁਕੀ ਹੈ ਪਰ ਰਾਜ ਸਰਕਾਰ ਨੇ ਹੁਣ ਉਨ੍ਹਾਂ ਦੇ ਖਿਲਾਫ 3 ਨਵੇਂ ਮਾਮਲੇ ਦਰਜ ਕੀਤੇ ਹਨ। ਪੱਛਮੀ ਬੰਗਾਲ ਸਰਕਾਰ ਨੇ ਭਾਰਤੀ ਘੋਸ਼ ਦੀ ਪਟੀਸ਼ਨ ਦਾ ਵਿਰੋਧ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਖਿਲਾਫ ਸਪੱਸ਼ਟ ਸਬੂਤ ਹਨ ਪਰ ਕੋਰਟ ਨੇ ਸਾਬਕਾ ਆਈ.ਪੀ.ਐੱਸ. ਅਧਿਕਾਰੀ ਦੀ ਗ੍ਰਿਫਤਾਰੀ ਤੋਂ ਸੁਰੱਖਿਆ ਪ੍ਰਦਾਨ ਕੀਤੀ।

DIsha

This news is Content Editor DIsha