IPS ਅਧਿਕਾਰੀ ਰਵੀ ਸਿਨਹਾ ਬਣੇ RAW ਦੇ ਨਵੇਂ ਮੁਖੀ, ਗੁਆਂਢੀ ਦੇਸ਼ਾਂ ਦੇ ਮਾਮਲਿਆਂ ਦੇ ਮੰਨੇ ਜਾਂਦੇ ਨੇ ਮਾਹਿਰ
Monday, Jun 19, 2023 - 04:47 PM (IST)
ਨੈਸ਼ਨਲ ਡੈਸਕ: ਭਾਰਤੀ ਪੁਲਸ ਸੇਵਾ (ਆਈਪੀਐੱਸ) ਸੀਨੀਅਰ ਅਧਿਕਾਰੀ ਰਵੀ ਸਿਨਹਾ ਨੂੰ ਸੋਮਵਾਰ ਨੂੰ ਭਾਰਤ ਦੀ ਖੁਫ਼ੀਆ ਏਜੰਸੀ ਰਿਸਰਚ ਐਂਡ ਐਨਾਲਿਸਿਸ ਵਿੰਗ (ਰਾਅ) ਦਾ ਨਵਾਂ ਮੁਖੀ ਨਿਯੁਕਤ ਕਰ ਦਿੱਤਾ ਗਿਆ ਹੈ। ਛੱਤੀਸਗੜ੍ਹ ਕੇਡਰ ਦੇ 1988 ਬੈਚ ਦੇ ਭਾਰਤੀ ਪੁਲਸ ਸੇਵਾ (ਆਈਪੀਐੱਸ) ਅਧਿਕਾਰੀ ਸਿਨਹਾ ਵਰਤਮਾਨ ਵਿੱਚ ਕੈਬਨਿਟ ਸਕੱਤਰੇਤ ਵਿੱਚ ਵਿਸ਼ੇਸ਼ ਸਕੱਤਰ ਵਜੋਂ ਸੇਵਾ ਨਿਭਾ ਰਹੇ ਹਨ।
ਇਹ ਵੀ ਪੜ੍ਹੋ : ਕੱਚੇ ਤੇਲ ਦੀਆਂ ਕੀਮਤਾਂ 'ਚ ਆਈ ਗਿਰਾਵਟ, ਇਨ੍ਹਾਂ ਸ਼ਹਿਰਾਂ 'ਚ ਬਦਲੇ ਪੈਟਰੋਲ-ਡੀਜ਼ਲ ਦੇ ਰੇਟ
ਇੱਕ ਹੁਕਮ ਵਿੱਚ ਕਿਹਾ ਗਿਆ ਹੈ ਕਿ ਮੰਤਰੀ ਮੰਡਲ ਦੀ ਨਿਯੁਕਤੀ ਕਮੇਟੀ ਨੇ ਸਿਨਹਾ ਨੂੰ ਦੋ ਸਾਲਾਂ ਦੇ ਕਾਰਜਕਾਲ ਲਈ ਸਕੱਤਰ, ਖੋਜ ਅਤੇ ਵਿਸ਼ਲੇਸ਼ਣ ਵਿੰਗ (ਰਾਅ) ਵਜੋਂ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸਿਨਹਾ ਸਾਮੰਤ ਕੁਮਾਰ ਗੋਇਲ ਦੀ ਥਾਂ ਲੈਣਗੇ, ਜਿਨ੍ਹਾਂ ਦਾ ਕਾਰਜਕਾਲ 30 ਜੂਨ, 2023 ਨੂੰ ਖ਼ਤਮ ਹੋ ਰਿਹਾ ਹੈ। ਸਿਨਹਾ ਦੋ ਦਹਾਕਿਆਂ ਤੋਂ ਵੱਧ ਸਮੇਂ ਤੋਂ ਵੱਕਾਰੀ ਖੁਫੀਆ ਏਜੰਸੀ ਨਾਲ ਜੁੜੇ ਹੋਏ ਹਨ। ਉਹ ਆਪਣੀ ਤਰੱਕੀ ਤੋਂ ਪਹਿਲਾਂ ਰਾਅ ਦੇ ਆਪਰੇਸ਼ਨ ਵਿੰਗ ਦੇ ਮੁਖੀ ਸਨ।
ਇਹ ਵੀ ਪੜ੍ਹੋ : ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਪਾਕਿਸਤਾਨ ਦੀ ਚੀਨ ਨੇ ਕੀਤੀ ਮਦਦ, ਦਿੱਤੇ ਇੱਕ ਅਰਬ ਡਾਲਰ
ਦੱਸ ਦੇਈਏ ਕਿ ਗੁਆਂਢੀ ਦੇਸ਼ਾਂ ਦੇ ਮਾਮਲਿਆਂ ਦੇ ਮਾਹਿਰ ਮੰਨੇ ਜਾਂਦੇ ਸਿਨਹਾ ਨੇ ਜੰਮੂ-ਕਸ਼ਮੀਰ, ਉੱਤਰ-ਪੂਰਬ ਅਤੇ ਕਈ ਦੇਸ਼ਾਂ 'ਚ ਵੱਡੇ ਪੱਧਰ 'ਤੇ ਕੰਮ ਕੀਤਾ ਹੈ। ਉਹ ਅਜਿਹੇ ਸਮੇਂ 'ਚ ਰਾਅ ਦਾ ਚਾਰਜ ਸੰਭਾਲ ਰਿਹਾ ਹੈ, ਜਦੋਂ ਕੁਝ ਦੇਸ਼ਾਂ ਤੋਂ ਸਿੱਖ ਕੱਟੜਪੰਥ ਨੂੰ ਹਵਾ ਦੇਣ ਦੇ ਯਤਨ ਕੀਤੇ ਜਾ ਰਹੇ ਹਨ।