ਪਹਿਲੀ ਪੋਸਟਿੰਗ ਲਈ ਜਾ ਰਹੀ IPS ਅਧਿਕਾਰੀ ਦੀ ਸੜਕ ਹਾਦਸੇ ''ਚ ਮੌ.ਤ
Monday, Dec 02, 2024 - 12:28 PM (IST)
ਨੈਸ਼ਨਲ ਡੈਸਕ- ਆਪਣੀ ਪਹਿਲੀ ਪੋਸਟਿੰਗ 'ਤੇ ਚਾਰਜ ਸੰਭਾਲਣ ਜਾ ਰਹੇ ਇਕ ਭਾਰਤੀ ਪੁਲਸ ਸੇਵਾ (ਆਈ.ਪੀ.ਐੱਸ.) ਅਧਿਕਾਰੀ ਦੀ ਹਾਦਸੇ ਵਿਚ ਮੌਤ ਹੋ ਗਈ। ਪੁਲਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ ਹਾਦਸਾ ਕਰਨਾਟਕ ਦੇ ਹਸਨ ਜ਼ਿਲ੍ਹੇ 'ਚ ਵਾਪਰਿਆ। ਪੁਲਸ ਨੇ ਦੱਸਿਆ ਕਿ ਹਰਸ਼ਵਰਧਨ (26) ਕਰਨਾਟਕ ਕੇਡਰ ਦਾ 2023 ਬੈਚ ਦਾ ਆਈਪੀਐੱਸ ਅਧਿਕਾਰੀ ਮੱਧ ਪ੍ਰਦੇਸ਼ ਦਾ ਰਹਿਣ ਵਾਲਾ ਸੀ। ਪੁਲਸ ਨੇ ਦੱਸਿਆ ਕਿ ਹਾਦਸਾ ਐਤਵਾਰ ਸ਼ਾਮ ਨੂੰ ਹੋਇਆ। ਉਨ੍ਹਾਂ ਦੱਸਿਆ ਕਿ ਹਸਨ ਤਾਲੁਕ ਦੇ ਕਿਤਾਨੇ ਨੇੜੇ ਪੁਲਸ ਦੀ ਗੱਡੀ ਦਾ ਟਾਇਰ ਫਟ ਗਿਆ, ਜਿਸ ਤੋਂ ਬਾਅਦ ਡਰਾਈਵਰ ਕੰਟਰੋਲ ਗੁਆ ਬੈਠਾ ਅਤੇ ਗੱਡੀ ਸੜਕ ਕਿਨਾਰੇ ਬਣੇ ਮਕਾਨ ਅਤੇ ਦਰੱਖਤ ਨਾਲ ਟਕਰਾ ਗਈ। ਪੁਲਸ ਦੇ ਅਨੁਸਾਰ, ਹਰਸ਼ਵਰਧਨ ਹੋਲੇਨਰਸੀਪੁਰ 'ਚ ਪ੍ਰੋਬੇਸ਼ਨਰੀ ਸਹਾਇਕ ਪੁਲਸ ਸੁਪਰਡੈਂਟ ਵਜੋਂ ਡਿਊਟੀ ਲਈ ਰਿਪੋਰਟ ਕਰਨ ਲਈ ਹਾਸਨ ਜਾ ਰਿਹਾ ਸੀ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਹਰਸ਼ਵਰਧਨ ਦੇ ਸਿਰ 'ਚ ਗੰਭੀਰ ਸੱਟਾਂ ਲੱਗੀਆਂ ਅਤੇ ਹਸਪਤਾਲ 'ਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ, ਜਦੋਂ ਕਿ ਡਰਾਈਵਰ ਮਾਂਜੇਗੌੜਾ ਨੂੰ ਮਾਮੂਲੀ ਸੱਟਾਂ ਲੱਗੀਆਂ।
ਇਹ ਵੀ ਪੜ੍ਹੋ : ਬੰਦ ਹੋਣ ਵਾਲੀ ਹੈ ਡੈਬਿਟ ਕਾਰਡ ਤੇ ਮੋਬਾਇਲ ਵਾਲੇਟ ਦੀ ਦੁਕਾਨ!
ਪੁਲਸ ਨੇ ਦੱਸਿਆ ਕਿ ਆਈਪੀਐੱਸ ਅਧਿਕਾਰੀ ਨੇ ਹਾਲ ਹੀ 'ਚ ਮੈਸੂਰ 'ਚ ਕਰਨਾਟਕ ਪੁਲਸ ਅਕੈਡਮੀ 'ਚ ਚਾਰ ਹਫ਼ਤਿਆਂ ਦੀ ਸਿਖਲਾਈ ਪੂਰੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਉਸ ਦੇ ਪਿਤਾ ਉਪ ਮੰਡਲ ਅਧਿਕਾਰੀ ਹਨ। ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਨੇ ਅਧਿਕਾਰੀ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਇਕ ਪੋਸਟ 'ਚ ਕਿਹਾ,"ਹਾਸਨ-ਮੈਸੂਰ ਹਾਈਵੇਅ 'ਤੇ ਕਿਤਾਨੇ ਬਾਰਡਰ ਨੇੜੇ ਇਕ ਭਿਆਨਕ ਹਾਦਸੇ 'ਚ ਸਿਖਿਆਰਥੀ ਆਈਪੀਐੱਸ ਅਧਿਕਾਰੀ ਹਰਸ਼ਵਰਧਨ ਦੀ ਮੌਤ ਬਾਰੇ ਸੁਣ ਕੇ ਦੁਖੀ ਹਾਂ।" ਇਹ ਬਹੁਤ ਦੁੱਖ ਦੀ ਗੱਲ ਹੈ ਕਿ ਅਜਿਹਾ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਹ ਆਈ.ਪੀ.ਐੱਸ. ਅਧਿਕਾਰੀ ਵਜੋਂ ਚਾਰਜ ਸੰਭਾਲਣ ਜਾ ਰਹੇ ਸਨ। ਅਜਿਹਾ ਉਦੋਂ ਨਹੀਂ ਹੋਣਾ ਚਾਹੀਦਾ ਸੀ ਜਦੋਂ ਸਾਲਾਂ ਦੀ ਮਿਹਨਤ ਦਾ ਫਲ ਮਿਲ ਰਿਹਾ ਸੀ।'' ਉਨ੍ਹਾਂ ਕਿਹਾ,''ਮੈਂ ਪਰਮਾਤਮਾ ਅੱਗੇ ਪ੍ਰਾਰਥਨਾ ਕਰਦਾ ਹਾਂ ਕਿ ਹਰਸ਼ਵਰਧਨ ਦੀ ਆਤਮਾ ਨੂੰ ਸ਼ਾਂਤੀ ਮਿਲੇ। ਮ੍ਰਿਤਕ ਦੇ ਪਰਿਵਾਰ ਨਾਲ ਮੇਰੀ ਹਮਦਰਦੀ ਹੈ।''
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8