ਈਰਾਨ-ਇਜ਼ਰਾਈਲ ਜੰਗ : ਤੇਲ ਅਵੀਵ ਜਾ ਰਹੀਆਂ ਏਅਰ ਇੰਡੀਆ ਦੀਆਂ ਸਾਰੀਆਂ ਫਲਾਈਟ ਮੁੜੀਆਂ ਵਾਪਸ

Saturday, Feb 28, 2026 - 01:56 PM (IST)

ਈਰਾਨ-ਇਜ਼ਰਾਈਲ ਜੰਗ : ਤੇਲ ਅਵੀਵ ਜਾ ਰਹੀਆਂ ਏਅਰ ਇੰਡੀਆ ਦੀਆਂ ਸਾਰੀਆਂ ਫਲਾਈਟ ਮੁੜੀਆਂ ਵਾਪਸ

ਨਵੀਂ ਦਿੱਲੀ: ਈਰਾਨ ਅਤੇ ਇਜ਼ਰਾਈਲ ਵਿਚਾਲੇ ਵਧਦੇ ਤਣਾਅ ਅਤੇ ਹਵਾਈ ਹਮਲਿਆਂ ਦੇ ਮੱਦੇਨਜ਼ਰ ਹਵਾਈ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਈਆਂ ਹਨ। ਇਜ਼ਰਾਈਲੀ ਹਵਾਈ ਖੇਤਰ ਬੰਦ ਹੋਣ ਕਾਰਨ ਦਿੱਲੀ ਤੋਂ ਇਜ਼ਰਾਈਲ ਦੀ ਰਾਜਧਾਨੀ ਤੇਲ ਅਵੀਵ ਲਈ ਉਡਾਣ ਭਰਨ ਵਾਲੀ ਏਅਰ ਇੰਡੀਆ ਦੀ ਸਾਰੀਆਂ ਫਲਾਈਟ ਨੂੰ ਸੁਰੱਖਿਆ ਕਾਰਨਾਂ ਕਰਕੇ ਅੱਧ ਵਿਚਾਲਿਓਂ ਵਾਪਸ ਦਿੱਲੀ ਮੋੜ ਲਿਆ ਗਿਆ ਹੈ। ਫਲਾਈਟ ਦੇ ਅਚਾਨਕ ਵਾਪਸ ਪਰਤਣ ਕਾਰਨ ਯਾਤਰੀਆਂ ਵਿੱਚ ਕਾਫੀ ਹਲਚਲ ਦੇਖਣ ਨੂੰ ਮਿਲੀ। ਇਜ਼ਰਾਈਲ ਵੱਲੋਂ ਈਰਾਨ 'ਤੇ ਹਮਲੇ ਤੋਂ ਬਾਅਦ ਕੁਝ ਹਵਾਈ ਖੇਤਰ ਉਡਾਣ ਸੰਚਾਲਨ ਲਈ ਬੰਦ ਕਰ ਦਿੱਤੇ ਗਏ ਹਨ।

ਇਹ ਵੀ ਪੜ੍ਹੋ : ਹੋਲੀ ਦੇ ਤਿਉਹਾਰ 'ਤੇ ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਇਸ ਸੂਬੇ 'ਚ ਵਰਦੀ ਉਤਾਰਨ 'ਤੇ ਵੀ ਲੱਗੀ ਪਾਬੰਦੀ

ਸੁਰੱਖਿਆ ਕਾਰਨਾਂ ਕਰਕੇ ਲਿਆ ਗਿਆ ਫੈਸਲਾ
ਇੱਕ ਏਅਰਲਾਈਨ ਅਧਿਕਾਰੀ ਨੇ ਪੁਸ਼ਟੀ ਕੀਤੀ ਕਿ ਜਹਾਜ਼ ਨੂੰ ਮੁੰਬਈ ਵੱਲ ਮੋੜ ਦਿੱਤਾ ਗਿਆ ਸੀ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਜਦੋਂ ਈਰਾਨ ਵੱਲੋਂ ਇਜ਼ਰਾਈਲ 'ਤੇ ਹਮਲੇ ਦੀਆਂ ਖ਼ਬਰਾਂ ਸਾਹਮਣੇ ਆਈਆਂ, ਤਾਂ ਯਾਤਰੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਏਅਰਲਾਈਨ ਨੇ ਤੁਰੰਤ ਫਲਾਈਟ ਨੂੰ ਵਾਪਸ ਲਿਆਉਣ ਦਾ ਫੈਸਲਾ ਕੀਤਾ। ਹਵਾਈ ਖੇਤਰ (Airspace) ਵਿੱਚ ਪੈਦਾ ਹੋਏ ਖ਼ਤਰੇ ਅਤੇ ਜੰਗੀ ਹਾਲਾਤ ਨੂੰ ਦੇਖਦੇ ਹੋਏ ਇਹ ਕਦਮ ਚੁੱਕਿਆ ਗਿਆ ਹੈ। ਏਅਰ ਇੰਡੀਆ ਵੱਲੋਂ ਆਉਣ ਵਾਲੇ ਸਮੇਂ ਵਿੱਚ ਤੇਲ ਅਵੀਵ ਜਾਣ ਵਾਲੀਆਂ ਹੋਰ ਉਡਾਣਾਂ ਬਾਰੇ ਵੀ ਮੁੜ ਵਿਚਾਰ ਕੀਤਾ ਜਾ ਰਿਹਾ ਹੈ। ਏਅਰਲਾਈਨ ਨੇ ਇਸ ਅਣਕਿਆਸੀ ਸਥਿਤੀ ਕਾਰਨ ਯਾਤਰੀਆਂ ਨੂੰ ਹੋਈ ਅਸੁਵਿਧਾ ਲਈ ਵੀ ਅਫਸੋਸ ਪ੍ਰਗਟ ਕੀਤਾ।

ਇਹ ਵੀ ਪੜ੍ਹੋ : ਮੁਫ਼ਤ ਰਾਸ਼ਨ ਲੈਣ ਵਾਲਿਆਂ ਲਈ ਅਹਿਮ ਖ਼ਬਰ: ਜਾਰੀ ਹੋਣਗੇ 2 ਲੱਖ ਨਵੇਂ ਰਾਸ਼ਨ ਕਾਰਡ, ਦਿੱਲੀ CM ਦਾ ਵੱਡਾ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News