''ਸਾਰੇ ਜਹਾਜ਼ਾਂ ਲਈ ਖੁੱਲ੍ਹਾ ਹੋਰਮੁਜ਼..!'' ਭਾਰਤ ਆਏ ਇਰਾਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ
Thursday, May 14, 2026 - 03:16 PM (IST)
ਇੰਟਰਨੈਸ਼ਨਲ ਡੈਸਕ- ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਵਿਖੇ ਬ੍ਰਿਕਸ ਦੇਸ਼ਾਂ ਦੀ 2 ਦਿਨਾ ਬੈਠਕ ਚੱਲ ਰਹੀ ਹੈ। ਇਸ ਦੌਰਾਨ ਇਰਾਨ ਦੇ ਵਿਦੇਸ਼ ਮੰਤਰੀ ਸਈਅਦ ਅੱਬਾਸ ਅਰਾਗਚੀ ਨੇ ਸਪੱਸ਼ਟ ਕੀਤਾ ਹੈ ਕਿ ਦੁਨੀਆ ਦੇ ਸਭ ਤੋਂ ਮਹੱਤਵਪੂਰਨ ਸਮੁੰਦਰੀ ਰਸਤਿਆਂ ਵਿੱਚੋਂ ਇੱਕ, ਹੋਰਮੁਜ਼ ਸਾਰੇ ਵਪਾਰਕ ਜਹਾਜ਼ਾਂ ਲਈ ਖੁੱਲ੍ਹਾ ਹੈ। ਹਾਲਾਂਕਿ, ਉਨ੍ਹਾਂ ਨੇ ਇਹ ਸ਼ਰਤ ਵੀ ਰੱਖੀ ਹੈ ਕਿ ਉੱਥੋਂ ਲੰਘਣ ਵਾਲੇ ਜਹਾਜ਼ਾਂ ਨੂੰ ਇਰਾਨੀ ਜਲ ਸੈਨਾ ਨਾਲ ਤਾਲਮੇਲ ਕਰਨਾ ਪਵੇਗਾ।
ਨਵੀਂ ਦਿੱਲੀ ਵਿੱਚ ਬ੍ਰਿਕਸ ਵਿਦੇਸ਼ ਮੰਤਰੀਆਂ ਦੀ ਬੈਠਕ ਦੌਰਾਨ ਇੱਕ ਇੰਟਰਵਿਊ 'ਚ ਅਰਾਗਚੀ ਨੇ ਕਿਹਾ ਕਿ ਅਮਰੀਕਾ ਨੇ ਉਨ੍ਹਾਂ ਦੀਆਂ ਬੰਦਰਗਾਹਾਂ ਦੀ ਨਜਾਇਜ਼ ਘੇਰਾਬੰਦੀ ਕੀਤੀ ਹੋਈ ਹੈ, ਜਿਸ ਕਾਰਨ ਖੇਤਰ ਵਿੱਚ ਤਣਾਅ ਵਧਿਆ ਹੈ। ਉਨ੍ਹਾਂ ਕਿਹਾ ਕਿ ਹੋਰਮੁਜ਼ ਇਸ ਵੇਲੇ ਅਮਰੀਕੀ ਹਮਲਾਵਰ ਨੀਤੀਆਂ ਕਾਰਨ ਸਭ ਤੋਂ ਵੱਧ ਪ੍ਰਭਾਵਿਤ ਹੋ ਰਿਹਾ ਹੈ। ਇਰਾਨ ਨੇ ਕਿਸੇ ਵੀ ਜਹਾਜ਼ ਦਾ ਰਸਤਾ ਨਹੀਂ ਰੋਕਿਆ, ਸਗੋਂ ਅਮਰੀਕਾ ਰੁਕਾਵਟਾਂ ਪੈਦਾ ਕਰ ਰਿਹਾ ਹੈ।
FM @araghchi told Press TV that the Strait of Hormuz remains open to commercial shipping,stressing that Iran has imposed no restrictions.He said current disruptions stem from the US-imposed blockade and emphasized cooperation with Iranian naval forces to ensure #maritimeSecurity pic.twitter.com/iQG3O0f9cI
— Government of the Islamic Republic of Iran (@Iran_GOV) May 14, 2026
ਇਹ ਵੀ ਪੜ੍ਹੋ- ਪੁਲਸ ਨੇ ਸੜਕ ਵਿਚਾਲੇ ਸੈਂਕੜੇ ਵਾਹਨਾਂ 'ਤੇ ਚਲਾ'ਤਾ Roller ! NYPD ਨੇ ਕੀਤੀ ਵੱਡੀ ਕਾਰਵਾਈ
ਇਰਾਨ ਦੇ ਉਪ ਵਿਦੇਸ਼ ਮੰਤਰੀ ਕਾਜ਼ਿਮ ਗ਼ਰੀਬਾਬਾਦੀ ਨੇ ਵੀ ਕਿਹਾ ਕਿ ਇਰਾਨ ਹਮੇਸ਼ਾ ਅੰਤਰਰਾਸ਼ਟਰੀ ਕਾਨੂੰਨਾਂ ਦੇ ਦਾਇਰੇ ਵਿੱਚ ਰਹਿ ਕੇ ਕੰਮ ਕਰਦਾ ਹੈ। ਉਨ੍ਹਾਂ ਉਮੀਦ ਜਤਾਈ ਕਿ ਜਿਵੇਂ ਹੀ ਖੇਤਰ ਵਿੱਚ ਸ਼ਾਂਤੀ ਸਥਾਪਿਤ ਹੋਵੇਗੀ, ਸਮੁੰਦਰੀ ਸੁਰੱਖਿਆ ਹੋਰ ਵੀ ਮਜ਼ਬੂਤ ਹੋ ਜਾਵੇਗੀ।
ਜ਼ਿਕਰਯੋਗ ਹੈ ਕਿ ਦੁਨੀਆ ਦੇ ਕੁੱਲ ਕੱਚੇ ਤੇਲ ਦੀ ਸਪਲਾਈ ਦਾ ਇੱਕ ਵੱਡਾ ਹਿੱਸਾ ਹੋਰਮੁਜ਼ ਰਾਹੀਂ ਗੁਜ਼ਰਦਾ ਹੈ। ਇਹ ਇਰਾਨ ਅਤੇ ਓਮਾਨ ਦੇ ਵਿਚਕਾਰ ਸਥਿਤ ਹੈ ਅਤੇ ਖਾੜੀ ਦੇਸ਼ਾਂ ਨੂੰ ਅਰਬ ਸਾਗਰ ਨਾਲ ਜੋੜਦਾ ਹੈ। ਕਿਸੇ ਵੀ ਟਕਰਾਅ ਦੀ ਸੂਰਤ ਵਿੱਚ ਇੱਥੋਂ ਤੇਲ ਦੀ ਸਪਲਾਈ ਰੁਕਣ ਨਾਲ ਪੂਰੀ ਦੁਨੀਆ ਵਿੱਚ ਤੇਲ ਦੀਆਂ ਕੀਮਤਾਂ ਅਸਮਾਨੀ ਚੜ੍ਹ ਸਕਦੀਆਂ ਹਨ ਤੇ ਅਜਿਹਾ ਹੀ ਇਰਾਨ-ਅਮਰੀਕਾ ਦੀ ਜੰਗ ਦੌਰਾਨ ਹੋਇਆ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
