ਕੀ ਚੋਣ ਕਮਿਸ਼ਨ ਭਾਜਪਾ ਦਾ ਸਮਰਥਨ ਕਰਨ ਵਾਲਾ ਸੰਗਠਨ ਹੈ? ਕਾਰਨ ਦੱਸੋ ਨੋਟਿਸ ਜਾਰੀ ਕਰਨ ''ਤੇ ਭੜਕੀ ਆਤਿਸ਼ੀ

04/05/2024 7:17:08 PM

ਨਵੀਂ ਦਿੱਲੀ- ਦਿੱਲੀ ਦੀ ਮੰਤਰੀ ਅਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਨੇਤਾ ਆਤਿਸ਼ੀ ਨੇ ਸ਼ੁੱਕਰਵਾਰ ਨੂੰ 'ਕਾਰਨ ਦੱਸੋ' ਨੋਟਿਸ ਮਿਲਣ ਤੋਂ ਬਾਅਦ ਚੋਣ ਕਮਿਸ਼ਨ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਸਵਾਲ ਕੀਤਾ ਕਿ ਕੀ ਇਹ ਭਾਜਪਾ ਦਾ "ਸਹਾਇਕ ਸੰਗਠਨ" ਹੈ? ਆਤਿਸ਼ੀ ਨੂੰ ਇਹ ਨੋਟਿਸ ਉਸ ਦੀ ਟਿੱਪਣੀ ਤੋਂ ਬਾਅਦ ਜਾਰੀ ਕੀਤਾ ਗਿਆ ਸੀ ਕਿ ਭਾਜਪਾ ਨੇ ਉਸ ਨਾਲ ਸੰਪਰਕ ਕਰਕੇ ਉਸ ਨੂੰ ਪਾਰਟੀ ਵਿਚ ਸ਼ਾਮਲ ਹੋਣ ਲਈ ਕਿਹਾ ਸੀ ਜਾਂ ਫਿਰ ਇਕ ਮਹੀਨੇ ਦੇ ਅੰਦਰ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੁਆਰਾ ਗ੍ਰਿਫਤਾਰ ਕਰਨ ਕੀਤੇ ਜਾਣ ਲਈ ਤਿਆਰ ਰਹਿਣ ਲਈ ਕਿਹਾ ਸੀ।

'ਆਪ' ਨੇਤਾ ਆਤਿਸ਼ੀ ਨੇ ਇਕ ਪ੍ਰੈੱਸ ਕਾਨਫਰੰਸ 'ਚ ਦੋਸ਼ ਲਗਾਇਆ ਕਿ ਚੋਣ ਕਮਿਸ਼ਨ ਵਲੋਂ ਉਨ੍ਹਾਂ ਨੂੰ ਈਮੇਲ ਰਾਹੀਂ ਨੋਟਿਸ ਭੇਜਣ ਤੋਂ ਇਕ ਘੰਟਾ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ਇਸ ਨੂੰ ਮੀਡੀਆ 'ਚ ਲੀਕ ਕਰ ਦਿੱਤਾ ਸੀ। ਉਨ੍ਹਾਂ ਸਵਾਲ ਕੀਤਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਅਤੇ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਬੈਂਕ ਖਾਤੇ ਨੂੰ ਫਰੀਜ਼ ਕਰਨ ਤੋਂ ਬਾਅਦ ਚੋਣ ਕਮਿਸ਼ਨ ਨੇ ਸਬੰਧਤ ਕੇਂਦਰੀ ਏਜੰਸੀਆਂ ਨੂੰ ਨੋਟਿਸ ਕਿਉਂ ਨਹੀਂ ਜਾਰੀ ਕੀਤਾ। ਉਨ੍ਹਾਂ ਸਵਾਲ ਕੀਤਾ ਕਿ ਕੀ ਚੋਣ ਕਮਿਸ਼ਨ ਭਾਜਪਾ ਦੀ ‘ਸਹਿਯੋਗੀ ਸੰਸਥਾ’ ਹੈ?

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਭਾਜਪਾ ਦੇ 'ਇਤਰਾਜ਼ਯੋਗ' ਹੋਰਡਿੰਗਾਂ ਅਤੇ ਪੋਸਟਰਾਂ 'ਤੇ ਚੋਣ ਕਮਿਸ਼ਨ ਨੂੰ ਕਈ ਪੱਤਰ ਲਿਖੇ ਪਰ ਉਨ੍ਹਾਂ 'ਤੇ ਕੋਈ ਕਾਰਵਾਈ ਨਹੀਂ ਕੀਤੀ ਗਈ। ਆਤਿਸ਼ੀ ਨੇ ਕਿਹਾ ਕਿ ਉਹ ਨੋਟਿਸ ਦਾ ਜਵਾਬ ਦੇਵੇਗੀ ਅਤੇ ਚੋਣ ਕਮਿਸ਼ਨ ਨੂੰ ਦੇਸ਼ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਨਿਰਪੱਖਤਾ ਅਤੇ ਨਿਰਪੱਖ ਰਵੱਈਏ ਦੀ ਯਾਦ ਦਿਵਾਏਗੀ।


Rakesh

Content Editor

Related News