ਕੀ ਪੰਜਾਬ ਦੇ ਮੁੱਖ ਮੰਤਰੀ ਕਾਨੂੰਨ ਵਿਵਸਥਾ ਨੂੰ ਸੰਭਾਲਣ ’ਚ ਸਮਰੱਥ ਹਨ? : ਅਨੁਰਾਗ ਠਾਕੁਰ
Sunday, May 01, 2022 - 10:38 AM (IST)

ਨਵੀਂ ਦਿੱਲੀ– ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਪਟਿਆਲਾ ’ਚ ਹੋਈ ਹਿੰਸਾ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ’ਤੇ ਨਿਸ਼ਾਨ ਵਿੰਨ੍ਹਦੇ ਹੋਏ ਪੁੱਛਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜ਼ਿਆਦਾਤਰ ਸਮਾਂ ਬਾਹਰ ਬਿਤਾਉਂਦੇ ਹਨ, ਅਜਿਹੇ ’ਚ ਸੂਬੇ ਦੀ ਕਾਨੂੰਨ ਵਿਵਸਥਾ ਦਾ ਜ਼ਿੰਮੇਵਾਰ ਕੌਣ ਹੈ? ਉਨ੍ਹਾਂ ਕਿਹਾ ਕਿ ਪੰਜਾਬ ’ਚ ਕਾਨੂੰਨ ਵਿਵਸਥਾ ਖਰਾਬ ਹੈ। ਮੁੱਖ ਮੰਤਰੀ ਸੂਬੇ ਦੇ ਬਾਹਰ ਜ਼ਿਆਦਾ ਸਮਾਂ ਬਿਤਾ ਰਹੇ ਹਨ। ਅਸੀਂ ਨਹੀਂ ਜਾਣਦੇ ਕਿ ਸੂਬੇ ’ਚ ਕਾਨੂੰਨ ਵਿਵਸਥਾ ਦੀ ਦੇਖਭਾਲ ਕੌਣ ਕਰ ਰਿਹਾ ਹੈ।
ਉਹ ਪਟਿਆਲਾ ’ਚ ਖਾਲਿਸਤਾਨੀ ਵਿਰੋਧੀ ਮਾਰਚ ਨੂੰ ਲੈ ਕੇ ਹੋਈਆਂ ਝੜਪਾਂ ਬਾਰੇ ਸਵਾਲਾਂ ਦਾ ਜਵਾਬ ਦੇ ਰਹੇ ਸਨ, ਜਿਸ ’ਚ ਘੱਟ ਤੋਂ ਘੱਟ 4 ਲੋਕ ਜ਼ਖਮੀ ਹੋ ਗਏ। ਠਾਕੁਰ ਨੇ ਪੁੱਛਿਆ,‘ਕੀ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਹਾਲਾਤ ਨੂੰ ਕਾਬੂ ਕਰਨ ’ਚ ਸਮਰੱਥ ਹਨ? ਕੀ ਪੰਜਾਬ ’ਚ ਸਦਭਾਵਨਾ ਅਤੇ ਭਾਈਚਾਰੇ ਨੂੰ ਤੋੜਣ ਦੀ ਕੋਸ਼ਿਸ਼ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।