ਖ਼ਤਰੇ ਦੀ ਆਹਟ ਤੋਂ ਪ੍ਰਸ਼ਾਸਨ ਅਲਰਟ; ਆਈਸੋਲੇਸ਼ਨ ਸੈਂਟਰ ’ਚ ਤਬਦੀਲ ਕੀਤੇ ਸਕੂਲ

Monday, May 17, 2021 - 06:38 PM (IST)

ਅੰਬਾਲਾ— ਦੇਸ਼ ’ਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਪੇਂਡੂ ਇਲਾਕਿਆਂ ’ਚ ਵੀ ਵਾਇਰਸ ਤੇਜ਼ੀ ਨਾਲ ਫੈਲ ਰਿਹਾ ਹੈ, ਉਸ ਤੋਂ ਪੈਦਾ ਹੋਣ ਵਾਲੇ ਖ਼ਤਰੇ ਦੀ ਆਹਟ ਤੋਂ ਪ੍ਰਸ਼ਾਸਨ ਚੌਕਸ ਹੋ ਗਿਆ ਹੈ। ਅੰਬਾਲਾ ਵਿਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਮਹਿਕਮੇ ਨੇ ਕੋਰੋਨਾ ਖ਼ਿਲਾਫ਼ ਲੜਾਈ ਦੇ ਬੰਦੋਬਸਤ ਸ਼ੁਰੂ ਕਰ ਦਿੱਤੇ ਹਨ। ਜ਼ਿਲ੍ਹੇ ਵਿਚ ਵਧਦੀ ਕੋਰੋਨਾ ਮਰੀਜ਼ਾਂ ਦੀ ਗਿਣਤੀ ਕਾਰਨ ਹਸਪਤਾਲਾਂ ’ਚ ਬੈੱਡਾਂ ਦੀ ਘਾਟ ਹੋਣ ਲੱਗੀ ਹੈ, ਜਿਸ ਤੋਂ ਬਾਅਦ ਪ੍ਰਸ਼ਾਸਨ ਨੇ ਹੁਣ ਸਕੂਲਾਂ ਨੂੰ ਆਈਸੋਲੇਸ਼ਨ ਸੈਂਟਰ ’ਚ ਤਬਦੀਲ ਕਰਨਾ ਸ਼ੁਰੂ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਕੋਰੋਨਾ ਦੇ ਵੱਧਦੇ ਮਾਮਲਿਆਂ ਦਰਮਿਆਨ ਹਰਿਆਣਾ 'ਚ ਲਾਕਡਾਊਨ ਦੀ ਮਿਆਦ 24 ਮਈ ਤੱਕ ਵਧੀ

 

ਦੱਸ ਦੇਈਏ ਕਿ ਲਾਪਰਵਾਹੀ ਅਤੇ ਕੋਰੋਨਾ ਤੋਂ ਬਚਾਅ ਦੇ ਨਿਯਮਾਂ ਦਾ ਪਾਲਣ ਨਾ ਹੋਣ ਦੀ ਵਜ੍ਹਾ ਕਰ ਕੇ ਹੁਣ ਹਰਿਆਣਾ ਦੇ ਪਿੰਡ ਕੋਰੋਨਾ ਦੀ ਲਪੇਟ ’ਚ ਆਉਣ ਲੱਗੇ ਹਨ। ਅੰਕੜਿਆਂ ਮੁਤਾਬਕ ਬੀਤੇ ਦਿਨ ਅੰਬਾਲਾ ਜ਼ਿਲ੍ਹੇ ਵਿਚ ਪਾਜ਼ੇਟਿਵ ਕੇਸਾਂ ਦੀ ਗਿਣਤੀ ਸ਼ਹਿਰੀ ਲੋਕਾਂ ਦੇ ਮੁਕਾਬਲੇ ਪਿੰਡਾਂ ’ਚ ਜ਼ਿਆਦਾ ਰਹੀ। ਜਿਸ ਤੋਂ ਬਾਅਦ ਹੁਣ ਪ੍ਰਸ਼ਾਸਨ ਪੇਂਡੂ ਇਲਾਕਿਆਂ ਨੂੰ ਲੈ ਕੇ ਅਲਰਟ ਹੋ ਗਿਆ ਹੈ। ਹਸਪਤਾਲਾਂ ’ਚ ਵੱਧਦੀ ਮਰੀਜ਼ਾਂ ਦੀ ਗਿਣਤੀ ਨੂੰ ਵੇਖਦਿਆਂ ਸਿਹਤ ਮਹਿਕਮੇ ਨੇ ਪੇਂਡੂ ਇਲਾਕਿਆਂ ਨੂੰ ਆਈਸੋਲੇਸ਼ਨ ਸੈਂਟਰ ਵਿਚ ਤਬਦੀਲ ਕਰਨ ਦਾ ਫ਼ੈਸਲਾ ਲਿਆ ਹੈ। ਓਧਰ ਡਾਕਟਰ ਸੁਨੀਲ ਹਰੀ ਨੇ ਦੱਸਿਆ ਕਿ ਅੰਬਾਲਾ ਦੇ ਤੇਪਲਾ ਪਿੰਡ ਵਿਚ ਸਥਿਤ ਇਕ ਸਕੂਲ ਨੂੰ ਸਿਹਤ ਮਹਿਕਮੇ ਨੇ 23 ਬੈੱਡਾਂ ਦੇ ਆਈਸੋਲੇਸ਼ਨ ਸੈਂਟਰ ’ਚ ਤਬਦੀਲ ਕੀਤਾ ਹੈ। ਜਿੱਥੇ ਲੋੜ ਪੈਣ ’ਤੇ ਕਿਸੇ ਵੀ ਸਮੇਂ ਬੈੱਡ ਦੀ ਗਿਣਤੀ ਵਧਾ ਕੇ 50 ਵੀ ਕੀਤੀ ਜਾ ਸਕਦੀ ਹੈ।

ਇਹ ਵੀ ਪੜ੍ਹੋ : ਕੋਰੋਨਾ ਦਰਮਿਆਨ ਹਰਿਆਣਾ ’ਚ ਵਧਿਆ ਬਲੈਕ ਫੰਗਸ ਦਾ ਖ਼ਤਰਾ, CM ਖੱਟੜ ਨੇ ਦਿੱਤੇ ਇਹ ਨਿਰਦੇਸ਼

ਇਹ ਵੀ ਪੜ੍ਹੋ :  ਕੋਰੋਨਾ ਕਾਲ 'ਚ ਇਕ ਹੋਰ ਆਫ਼ਤ, ਹਰਿਆਣਾ 'ਚ ਬਲੈਕ ਫੰਗਸ 'ਨੋਟੀਫ਼ਾਇਡ ਬੀਮਾਰੀ' ਘੋਸ਼ਿਤ


Tanu

Content Editor

Related News