'ਆਪਰੇਸ਼ਨ ਸਿੰਦੂਰ' ਤੋਂ ਬਾਅਦ ਇਜ਼ਰਾਈਲ ਨੇ ਭਾਰਤ ਨੂੰ ਦਿੱਤਾ ਸਮਰਥਨ
Wednesday, May 07, 2025 - 09:02 AM (IST)

ਇੰਟਰਨੈਸ਼ਨਲ ਡੈਸਕ- ਭਾਰਤ ਨੇ ਪਾਕਿਸਤਾਨ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ। ਆਪਰੇਸ਼ਨ ਸਿੰਦੂਰ ਤਹਿਤ ਭਾਰਤੀ ਫੌਜੀਆਂ ਨੇ ਪਾਕਿਸਤਾਨ ਸਥਿਤ ਅੱਤਵਾਦੀ ਟਿਕਾਣਿਆਂ 'ਤੇ ਹਮਲੇ ਕਰਕੇ ਉਨ੍ਹਾਂ ਨੂੰ ਤਬਾਹ ਕਰ ਦਿੱਤਾ ਹੈ। ਭਾਰਤ ਦੀ ਇਸ ਕਾਰਵਾਈ ਦਾ ਇਜ਼ਰਾਈਲ ਨੇ ਸਮਰਥਨ ਕੀਤਾ ਹੈ।
ਇਜ਼ਰਾਈਲ ਨੇ ਇਕ ਟਵੀਟ ਕਰਦਿਆਂ ਕਿਹਾ ਹੈ ਕਿ ਪਾਕਿਸਤਾਨ ਵਿੱਚ ਅੱਤਵਾਦੀ ਢਾਂਚੇ ਅਤੇ ਅੱਤਵਾਦੀਆਂ ਨੂੰ ਨਿਸ਼ਾਨਾ ਬਣਾਏ ਜਾਣ ਤੋਂ ਬਾਅਦ ਇਜ਼ਰਾਈਲ ਜਨਤਕ ਤੌਰ 'ਤੇ ਭਾਰਤ ਨੂੰ ਸਮਰਥਨ ਦਿੰਦਾ ਹੈ। ਇਜ਼ਰਾਈਲ ਭਾਰਤ ਦੇ ਸਵੈ-ਰੱਖਿਆ ਦੇ ਅਧਿਕਾਰ ਦਾ ਸਮਰਥਨ ਕਰਦਾ ਹੈ। ਅੱਤਵਾਦੀਆਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਮਾਸੂਮਾਂ ਵਿਰੁੱਧ ਉਨ੍ਹਾਂ ਦੇ ਘਿਨਾਉਣੇ ਅਪਰਾਧਾਂ ਤੋਂ ਲੁਕਣ ਲਈ ਕੋਈ ਜਗ੍ਹਾ ਨਹੀਂ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।