ਗਾਜ਼ਾ ''ਚ ਇਜ਼ਰਾਈਲੀ ਬੰਬਾਰੀ ਜਾਰੀ, 200 ਨਾਗਰਿਕਾਂ ਦੀ ਮੌਤ, 1600 ਤੋਂ ਵੱਧ ਜ਼ਖ਼ਮੀ, ਭਾਰਤ ਨੇ ਰੋਕੀਆਂ ਉਡਾਣਾਂ

10/08/2023 5:51:53 AM

ਤੇਲ ਅਵੀਵ : ਹਮਾਸ ਦੇ ਹਮਲਿਆਂ ਦੇ ਜਵਾਬ 'ਚ ਇਜ਼ਰਾਈਲ ਨੇ ਗਾਜ਼ਾ ਪੱਟੀ 'ਚ 17 ਫ਼ੌਜੀ ਕੰਪਲੈਕਸਾਂ ਅਤੇ 4 ਫ਼ੌਜੀ ਹੈੱਡਕੁਆਰਟਰ 'ਤੇ ਹਮਲਾ ਕਰਨ ਦਾ ਦਾਅਵਾ ਕੀਤਾ ਹੈ। ਇਸ 'ਚ ਹੁਣ ਤੱਕ 200 ਫਿਲਸਤੀਨੀਆਂ ਦੀ ਮੌਤ ਹੋ ਚੁੱਕੀ ਹੈ, ਜਦਕਿ 1600 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਅਲਜਜ਼ੀਰਾ ਮੁਤਾਬਕ 1000 ਤੋਂ ਜ਼ਿਆਦਾ ਫਿਲਸਤੀਨੀ ਇਜ਼ਰਾਈਲ 'ਚ ਦਾਖਲ ਹੋ ਚੁੱਕੇ ਹਨ। 1948 ਤੋਂ ਬਾਅਦ ਅਜਿਹਾ ਪਹਿਲੀ ਵਾਰ ਹੋਇਆ ਹੈ।

ਇਹ ਵੀ ਪੜ੍ਹੋ : ਵਿਆਹੁਤਾ ਦੀ ਸ਼ੱਕੀ ਹਾਲਾਤ 'ਚ ਹੋਈ ਮੌਤ, ਘਰੋਂ ਫਰਾਰ ਸਹੁਰਾ ਪਰਿਵਾਰ 'ਤੇ ਲੱਗੇ ਗੰਭੀਰ ਇਲਜ਼ਾਮ

ਇਸ ਦੇ ਨਾਲ ਹੀ ਹਮਾਸ ਵੱਲੋਂ ਸਵੇਰੇ ਦਾਗੇ ਗਏ 5 ਹਜ਼ਾਰ ਰਾਕੇਟਾਂ ਕਾਰਨ 70 ਇਜ਼ਰਾਈਲੀ ਮਾਰੇ ਗਏ ਹਨ ਅਤੇ 750 ਜ਼ਖ਼ਮੀ ਹੋਏ ਹਨ। ਗਾਜ਼ਾ ਪੱਟੀ ਤੋਂ ਹਮਲੇ ਤੋਂ ਬਾਅਦ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਜੰਗ ਦਾ ਐਲਾਨ ਕਰ ਦਿੱਤਾ ਸੀ। ਇਜ਼ਰਾਈਲ ਵਿੱਚ ਵਿਗੜਦੀ ਸਥਿਤੀ ਵਿਚਾਲੇ ਭਾਰਤੀ ਦੂਤਘਰ ਨੇ ਉੱਥੇ ਮੌਜੂਦ ਆਪਣੇ ਨਾਗਰਿਕਾਂ ਲਈ ਇਕ ਐਡਵਾਈਜ਼ਰੀ ਜਾਰੀ ਕੀਤੀ ਹੈ। ਉਨ੍ਹਾਂ ਨੂੰ ਚੌਕਸ ਅਤੇ ਸੁਰੱਖਿਅਤ ਰਹਿਣ ਲਈ ਕਿਹਾ ਗਿਆ ਹੈ। ਨਾਲ ਹੀ ਇਜ਼ਰਾਈਲ ਤੋਂ ਭਾਰਤ ਜਾਣ ਵਾਲੀਆਂ ਉਡਾਣਾਂ ਨੂੰ ਰੋਕ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਹੈ ਕਿ ਭਾਰਤ ਔਖੇ ਸਮੇਂ 'ਚ ਇਜ਼ਰਾਈਲ ਦੇ ਲੋਕਾਂ ਦੇ ਨਾਲ ਹੈ।

ਇਹ ਵੀ ਪੜ੍ਹੋ : ਪੰਜਾਬੀ ਗਾਇਕਾ ਜੈਸਮੀਨ ਸੈਂਡਲਸ ਨੂੰ ਲਾਰੈਂਸ ਬਿਸ਼ਨੋਈ ਦੇ ਨਾਂ 'ਤੇ ਮਿਲੀ ਜਾਨੋਂ ਮਾਰਨ ਦੀ ਧਮਕੀ

ਸੜਕਾਂ 'ਤੇ ਘੁੰਮਦੇ ਦਿਸੇ ਹਮਾਸ ਦੇ ਲੜਾਕੇ

ਇਜ਼ਰਾਈਲ ਹਮਾਸ ਨੂੰ ਅੱਤਵਾਦੀ ਸੰਗਠਨ ਕਹਿੰਦਾ ਹੈ, ਇਸ ਲਈ ਇਜ਼ਰਾਈਲ ਨੇ ਸ਼ਨੀਵਾਰ ਨੂੰ ਹੋਏ ਹਮਲੇ ਨੂੰ ਅੱਤਵਾਦੀ ਹਮਲਾ ਕਿਹਾ ਹੈ। ਸੋਸ਼ਲ ਮੀਡੀਆ 'ਤੇ ਕਈ ਵੀਡੀਓਜ਼ ਸਾਹਮਣੇ ਆ ਰਹੀਆਂ ਹਨ, ਜਿਨ੍ਹਾਂ 'ਚ ਲੜਾਕਿਆਂ ਨੂੰ ਸੜਕਾਂ 'ਤੇ ਘੁੰਮਦੇ ਦੇਖਿਆ ਜਾ ਸਕਦਾ ਹੈ। ਹਾਲਾਂਕਿ, ਇਨ੍ਹਾਂ ਵੀਡੀਓਜ਼ ਦੀ ਪੁਸ਼ਟੀ ਨਹੀਂ ਹੋਈ ਹੈ। ਅਸ਼ਕੇਲੋਨ ਅਤੇ ਤੇਲ ਅਵੀਵ ਵਿੱਚ ਸੈਨਿਕਾਂ ਦੀ ਗਿਣਤੀ ਵਧਾ ਦਿੱਤੀ ਗਈ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8

Mukesh

This news is Content Editor Mukesh