ਇਜ਼ਰਾਈਲ ਦੇ PM ਨੇਤਨਯਾਹੂ ਨੇ ਆਪਣੇ ਦੋਸਤ PM ਮੋਦੀ ਤੇ ਭਾਰਤੀਆਂ ਨੂੰ ਦਿੱਤੀਆਂ ਗਣਤੰਤਰ ਦਿਵਸ ਦੀਆਂ ਵਧਾਈਆਂ

Thursday, Jan 26, 2023 - 05:42 PM (IST)

ਇਜ਼ਰਾਈਲ ਦੇ PM ਨੇਤਨਯਾਹੂ ਨੇ ਆਪਣੇ ਦੋਸਤ PM ਮੋਦੀ ਤੇ ਭਾਰਤੀਆਂ ਨੂੰ ਦਿੱਤੀਆਂ ਗਣਤੰਤਰ ਦਿਵਸ ਦੀਆਂ ਵਧਾਈਆਂ

ਤੇਲ ਅਵੀਵ (ਏਜੰਸੀ): ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀਆਂ ਨੂੰ ਗਣਤੰਤਰ ਦਿਵਸ 'ਤੇ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਦੋਵਾਂ ਦੇਸ਼ਾਂ ਵਿਚਾਲੇ ਸਬੰਧ ਹੋਰ ਮਜ਼ਬੂਤ ਹੋਣਗੇ। ਪ੍ਰਧਾਨ ਮੰਤਰੀ ਨੇਤਨਯਾਹੂ ਨੇ ਟਵਿੱਟਰ 'ਤੇ ਕਿਹਾ, "ਮੈਂ ਆਪਣੇ ਪਿਆਰੇ ਮਿੱਤਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸਾਰੇ ਭਾਰਤੀਆਂ ਨੂੰ ਭਾਰਤ ਦੇ 74ਵੇਂ ਗਣਤੰਤਰ ਦਿਵਸ ਦੀਆਂ ਬਹੁਤ-ਬਹੁਤ ਮੁਬਾਰਕਾਂ ਦਿੰਦਾ ਹਾਂ। ਮੈਨੂੰ ਯਕੀਨ ਹੈ ਕਿ ਸਾਡੇ ਦੇਸ਼ਾਂ ਵਿਚਕਾਰ ਪਹਿਲਾਂ ਤੋਂ ਮੌਜੂਦ ਨਜ਼ਦੀਕੀ ਸਬੰਧ ਹਰ ਸਾਲ ਮਜ਼ਬੂਤ ਹੁੰਦੇ ਰਹਿਣਗੇ।"

ਇਹ ਵੀ ਪੜ੍ਹੋ: ਪੁਤਿਨ ਨੇ PM ਮੋਦੀ ਨੂੰ ਦਿੱਤੀਆਂ ਗਣਤੰਤਰ ਦਿਵਸ ਦੀਆਂ ਸ਼ੁਭਕਾਮਨਾਵਾਂ, ਭਾਰਤ ਦੇ ਯੋਗਦਾਨ ਦੀ ਕੀਤੀ ਸ਼ਲਾਘਾ

PunjabKesari

ਭਾਰਤ ਅੱਜ ਆਪਣਾ 74ਵਾਂ ਗਣਤੰਤਰ ਦਿਵਸ ਬੜੀ ਧੂਮ-ਧਾਮ ਨਾਲ ਮਨਾ ਰਿਹਾ ਹੈ। ਮਿਸਰ ਦੇ ਰਾਸ਼ਟਰਪਤੀ ਅਬਦੇਲ ਫਤਾਹ ਅਲ-ਸੀਸੀ ਪਰੇਡ ਦੇ ਮੁੱਖ ਮਹਿਮਾਨ ਸਨ। ਅੱਜ ਦੇ ਦਿਨ, 74 ਸਾਲ ਪਹਿਲਾਂ, ਭਾਰਤ ਨੇ ਆਜ਼ਾਦੀ ਲੈਣ ਮਗਰੋਂ ਅਧਿਕਾਰਤ ਤੌਰ 'ਤੇ ਆਪਣਾ ਸੰਵਿਧਾਨ ਅਪਣਾਇਆ ਸੀ।

ਇਹ ਵੀ ਪੜ੍ਹੋ: ਅਹਿਮ ਖ਼ਬਰ: UK 'ਚ ਪੜ੍ਹਾਈ ਮਗਰੋਂ ਨੌਕਰੀ ਮਿਲਣੀ ਹੋਵੇਗੀ ਮੁਸ਼ਕਿਲ, ਸਰਕਾਰ ਲੈ ਸਕਦੀ ਹੈ ਇਹ ਵੱਡਾ ਫ਼ੈਸਲਾ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


author

cherry

Content Editor

Related News