ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨਫਤਾਲੀ ਬੇਨੇਟ ਦੀ ਭਾਰਤ ਫੇਰੀ ਮੁਲਤਵੀ, ਕੋਰੋਨਾ ਤੋਂ ਹਨ ਪੀੜਤ
Tuesday, Mar 29, 2022 - 04:29 PM (IST)
ਯੇਰੂਸ਼ਲਮ (ਭਾਸ਼ਾ)- ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨਫਤਾਲੀ ਬੇਨੇਟ ਦੀ ਅਗਲੇ ਹਫ਼ਤੇ ਹੋਣ ਵਾਲੀ ਭਾਰਤ ਫੇਰੀ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ ਅਤੇ ਇਸ ਲਈ ਨਵੀਂ ਤਾਰੀਖ਼ ਤੈਅ ਕੀਤੀ ਜਾਵੇਗੀ। ਪ੍ਰਧਾਨ ਮੰਤਰੀ ਦੇ ਮੀਡੀਆ ਸਲਾਹਕਾਰ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ: ਮੈਕਸੀਕੋ 'ਚ ਕੁੱਕੜਾਂ ਦੀ ਲੜਾਈ ਪ੍ਰੋਗਰਾਮ ਦੌਰਾਨ ਹੋਈ ਗੋਲੀਬਾਰੀ 'ਚ 20 ਲੋਕਾਂ ਦੀ ਮੌਤ
ਬੈਨੇਟ ਦੀ ਜਾਂਚ ਵਿਚ ਐਤਵਾਰ ਸ਼ਾਮ ਨੂੰ ਕੋਰੋਨਾ ਵਾਇਰਸ ਦੀ ਲਾਗ ਦੀ ਪੁਸ਼ਟੀ ਹੋਈ ਸੀ ਅਤੇ ਇਸ ਸਮੇਂ ਉਹ ਘਰ ਵਿਚ ਇਕਾਂਤਵਾਸ ਵਿਚ ਰਹਿ ਕੇ ਕੰਮ ਕਰ ਰਹੇ ਹਨ। ਉਹ 3 ਤੋਂ 5 ਅਪ੍ਰੈਲ ਦਰਮਿਆਨ ਭਾਰਤ ਦਾ ਦੌਰਾ ਕਰਨ ਵਾਲੇ ਸਨ। ਮੀਡੀਆ ਸਲਾਹਕਾਰ ਨੇ ਕਿਹਾ, "ਪ੍ਰਧਾਨ ਮੰਤਰੀ ਨਫਤਾਲੀ ਬੇਨੇਟ ਦੀ ਭਾਰਤ ਫੇਰੀ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ ਅਤੇ ਇਸ ਦੇ ਲਈ ਨਵੀਂ ਤਾਰੀਖ਼ ਤੈਅ ਕੀਤੀ ਜਾਵੇਗੀ।"
ਇਹ ਵੀ ਪੜ੍ਹੋ: ਕੈਨੇਡਾ 'ਚ ਇਕ ਘਰ ਨੂੰ ਲੱਗੀ ਭਿਆਨਕ ਅੱਗ, 3 ਬੱਚਿਆਂ ਸਮੇਤ ਮਾਂ-ਪਿਓ ਦੀ ਮੌਤ
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।