ISRO ਦੇ ਸਾਬਕਾ ਚੇਅਰਮੈਨ ਦਾ ਦਿਹਾਂਤ, 83 ਸਾਲ ਦੀ ਉਮਰ ''ਚ ਲਿਆ ਆਖ਼ਰੀ ਸਾਹ
Friday, Apr 25, 2025 - 02:36 PM (IST)

ਨਵੀਂ ਦਿੱਲੀ- ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਦੇ ਸਾਬਕਾ ਚੇਅਰਮੈਨ ਕੇ. ਕਸਤੂਰੀਰੰਗਨ ਦਾ ਸ਼ੁੱਕਰਵਾਰ ਨੂੰ ਬੈਂਗਲੁਰੂ 'ਚ ਦਿਹਾਂਤ ਹੋ ਗਿਆ। ਉਹ 84 ਸਾਲਾਂ ਦੇ ਸਨ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਇਸਰੋ ਦੇ ਸਾਬਕਾ ਮੁਖੀ ਉਸ ਡਰਾਫਟ ਕਮੇਟੀ ਦੇ ਚੇਅਰਮੈਨ ਸਨ ਜਿਸ ਨੇ ਨਵੀਂ ਰਾਸ਼ਟਰੀ ਸਿੱਖਿਆ ਨੀਤੀ (NEP) ਤਿਆਰ ਕੀਤੀ ਸੀ। ਅਧਿਕਾਰੀਆਂ ਨੇ ਦੱਸਿਆ,''ਉਨ੍ਹਾਂ ਦਾ ਅੱਜ ਸਵੇਰੇ ਬੈਂਗਲੁਰੂ ਸਥਿਤ ਆਪਣੇ ਨਿਵਾਸ ਸਥਾਨ 'ਤੇ ਦਿਹਾਂਤ ਹੋ ਗਿਆ।'' ਉਨ੍ਹਾਂ ਦੀ ਮ੍ਰਿਤਕ ਦੇਹ 27 ਅਪ੍ਰੈਲ ਨੂੰ ਰਮਨ ਰਿਸਰਚ ਇੰਸਟੀਚਿਊਟ (ਆਰਆਰਆਈ) ਵਿਖੇ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ।
NEP 'ਚ ਸੂਚੀਬੱਧ ਸਿੱਖਿਆ ਸੁਧਾਰਾਂ ਦੇ ਆਰਕੀਟੈਕਟ ਵਜੋਂ ਜਾਣੇ ਜਾਂਦੇ, ਕਸਤੂਰੀਰੰਗਨ ਨੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਚਾਂਸਲਰ ਅਤੇ ਕਰਨਾਟਕ ਗਿਆਨ ਕਮਿਸ਼ਨ ਦੇ ਚੇਅਰਮੈਨ ਵਜੋਂ ਵੀ ਸੇਵਾ ਨਿਭਾਈ ਹੈ। ਉਨ੍ਹਾਂ ਨੇ ਰਾਜ ਸਭਾ ਦੇ ਮੈਂਬਰ (2003 ਤੋਂ 2009) ਅਤੇ ਉਸ ਸਮੇਂ ਦੇ ਭਾਰਤ ਦੇ ਯੋਜਨਾ ਕਮਿਸ਼ਨ ਦੇ ਮੈਂਬਰ ਵਜੋਂ ਵੀ ਸੇਵਾ ਨਿਭਾਈ। ਕਸਤੂਰੀਰੰਗਨ ਅਪ੍ਰੈਲ 2004 ਤੋਂ 2009 ਤੱਕ ਨੈਸ਼ਨਲ ਇੰਸਟੀਚਿਊਟ ਆਫ਼ ਐਡਵਾਂਸਡ ਸਟੱਡੀਜ਼, ਬੈਂਗਲੁਰੂ ਦੇ ਡਾਇਰੈਕਟਰ ਵੀ ਰਹੇ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8