ISRO ਦੇ ਸਾਬਕਾ ਅਧਿਕਾਰੀ ਦਾ ਖ਼ੌਫ਼ਨਾਕ ਕਾਰਾ ! ਤੌਲੀਏ ਨਾਲ ਕਰ''ਤਾ ਘਰਵਾਲੀ ਦਾ ਕਤਲ

Wednesday, Feb 18, 2026 - 05:20 PM (IST)

ISRO ਦੇ ਸਾਬਕਾ ਅਧਿਕਾਰੀ ਦਾ ਖ਼ੌਫ਼ਨਾਕ ਕਾਰਾ ! ਤੌਲੀਏ ਨਾਲ ਕਰ''ਤਾ ਘਰਵਾਲੀ ਦਾ ਕਤਲ

ਨੈਸ਼ਨਲ ਡੈਸਕ- ਬੇਂਗਲੁਰੂ ਦੇ ਅਵਲਾਹੱਲੀ ਇਲਾਕੇ ਵਿੱਚ ਇੱਕ ਦਿਲ ਕੰਬਾਊ ਘਟਨਾ ਸਾਹਮਣੇ ਆਈ ਹੈ, ਜਿੱਥੇ ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਦੇ ਇੱਕ 65 ਸਾਲਾ ਸੇਵਾਮੁਕਤ ਕਰਮਚਾਰੀ ਨੇ ਕਥਿਤ ਤੌਰ 'ਤੇ ਆਪਣੀ ਪਤਨੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਪੁਲਸ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਇਹ ਖੌਫਨਾਕ ਵਾਰਦਾਤ ਬੁੱਧਵਾਰ ਸਵੇਰੇ ਕਰੀਬ 11 ਵਜੇ ਵਾਪਰੀ।

ਮੁਲਜ਼ਮ ਦੀ ਪਛਾਣ ਨਾਗੇਸ਼ਵਰ ਰਾਓ (65) ਵਜੋਂ ਹੋਈ ਹੈ, ਜਿਸ ਨੇ ਆਪਣੀ ਪਤਨੀ ਸੰਧਿਆ ਸ਼੍ਰੀ ਦਾ ਤੌਲੀਏ ਨਾਲ ਗਲਾ ਘੁੱਟ ਕੇ ਕਤਲ ਕਰ ਦਿੱਤਾ। ਪੁਲਸ ਨੇ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਪੁਲਸ ਡਿਪਟੀ ਕਮਿਸ਼ਨਰ (ਵਾਈਟਫੀਲਡ) ਸੈਦੁਲੂ ਅਦਾਵਤ ਨੇ ਦੱਸਿਆ ਕਿ ਮੁਲਜ਼ਮ ਰਾਓ ਕਥਿਤ ਤੌਰ 'ਤੇ ਡਿਪਰੈਸ਼ਨ (ਮਾਨਸਿਕ ਪਰੇਸ਼ਾਨੀ) ਦਾ ਇਲਾਜ ਕਰਵਾ ਰਿਹਾ ਸੀ ਅਤੇ ਕਾਫੀ ਪਰੇਸ਼ਾਨ ਸੀ। ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਖੁਦਕੁਸ਼ੀ ਕਰਨ ਦਾ ਇਰਾਦਾ ਰੱਖਦਾ ਸੀ ਅਤੇ ਇਸੇ ਕਾਰਨ ਉਸ ਨੇ ਆਪਣੀ ਪਤਨੀ 'ਤੇ ਹਮਲਾ ਕਰ ਦਿੱਤਾ। ਪੁਲਸ ਮੁਤਾਬਕ ਇਸ ਵਾਰਦਾਤ ਪਿੱਛੇ ਕੋਈ ਹੋਰ ਵੱਡਾ ਕਾਰਨ ਨਜ਼ਰ ਨਹੀਂ ਆ ਰਿਹਾ।

ਪੁਲਸ ਵੱਲੋਂ ਜਾਂਚ ਜਾਰੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਰਾਓ ਮੌਕੇ 'ਤੇ ਹੀ ਮੌਜੂਦ ਰਿਹਾ। ਉਸ ਨੇ ਖੁਦ ਇੱਕ ਜਾਣਕਾਰ ਨੂੰ ਇਸ ਬਾਰੇ ਦੱਸਿਆ, ਜਿਸ ਨੇ ਤੁਰੰਤ ਪੁਲਸ ਨੂੰ ਸੂਚਿਤ ਕੀਤਾ। ਸੂਚਨਾ ਮਿਲਦੇ ਹੀ ਪੁਲਸ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਮੁਲਜ਼ਮ ਨੂੰ ਕਾਬੂ ਕਰ ਲਿਆ। ਪੁਲਸ ਨੇ ਦੱਸਿਆ ਕਿ ਕਪਲ ਦੀ ਬੇਟੀ ਅਮਰੀਕਾ ਵਿੱਚ ਰਹਿੰਦੀ ਹੈ ਅਤੇ ਉਸ ਨੂੰ ਇਸ ਦੁਖਦਾਈ ਘਟਨਾ ਦੀ ਜਾਣਕਾਰੀ ਦੇ ਦਿੱਤੀ ਗਈ ਹੈ। ਪੁਲਸ ਨੇ ਕਤਲ ਦਾ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Harpreet SIngh

Content Editor

Related News