ਕੇਂਦਰ ਅਤੇ ਸੂਬਿਆਂ ਵਿਚਾਲੇ ਮੁੱਦਿਆਂ ਦਾ ਹੱਲ ਦੇਸ਼ ਦੇ ਵਿਕਾਸ ਲਈ ਬਹੁਤ ਜ਼ਰੂਰੀ : ਸ਼ਾਹ

07/10/2022 12:03:47 PM

ਜੈਪੁਰ (ਭਾਸ਼ਾ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੇਂਦਰ ਅਤੇ ਸੂਬਿਆਂ ਵਿਚਾਲੇ ਮੁੱਦਿਆਂ ਦੇ ਹੱਲ ਨੂੰ ਦੇਸ਼ ਦੇ ਵਿਕਾਸ ਲਈ ਬਹੁਤ ਮਹੱਤਵਪੂਰਣ ਦੱਸਦਿਆਂ ਸ਼ਨੀਵਾਰ ਨੂੰ ਕਿਹਾ ਕਿ ਕਿਹਾ ਕਿ ਰਾਸ਼ਟਰੀ ਸਹਿਮਤੀ ਦੇ ਮੁੱਦਿਆਂ ’ਤੇ 100 ਫੀਸਦੀ ਨਤੀਜੇ ਹਾਸਲ ਕਰਨ ਦੀ ਦਿਸ਼ਾ ’ਚ ਅੱਗੇ ਵਧਿਆ ਜਾ ਰਿਹਾ ਹੈ। ਉਨ੍ਹਾਂ ਅੱਜ ਜੈਪੁਰ ’ਚ ਉੱਤਰੀ ਜ਼ੋਨਲ ਕੌਂਸਲ ਦੀ 30ਵੀਂ ਬੈਠਕ ਦੀ ਪ੍ਰਧਾਨਗੀ ਕਰਦਿਆਂ ਇਹ ਗੱਲ ਕਹੀ। ਇਸ ਦੇ ਨਾਲ ਹੀ ਸ਼ਾਹ ਨੇ ਕਿਹਾ ਕਿ ਉੱਤਰੀ ਜ਼ੋਨਲ ਕੌਂਸਲ ਦੀ 30ਵੀਂ ਅਤੇ ਇਸ ਦੀ ਸਥਾਈ ਕਮੇਟੀ ਦੀ 19ਵੀਂ ਬੈਠਕ ’ਚ ਕੁੱਲ 47 ਮੁੱਦਿਆਂ ’ਤੇ ਚਰਚਾ ਹੋਈ, ਜਿਨ੍ਹਾਂ ’ਚੋਂ 35 ਮੁੱਦਿਆਂ ਦਾ ਹੱਲ ਕੱਢ ਲਿਆ ਗਿਆ। ਬੈਠਕ ਵਿਚ ਚਾਰ ਮੁੱਦਿਆਂ ਨੂੰ ਰਾਸ਼ਟਰੀ ਤੌਰ ’ਤੇ ਮਹੱਤਵਪੂਰਨ ਵਿਸ਼ਿਆਂ ਵਜੋਂ ਪਛਾਣਿਆ ਗਿਆ ਹੈ। ਇਨ੍ਹਾਂ ਬਾਰੇ ਵੱਖ-ਵੱਖ ਜ਼ੋਨਲ ਕੌਂਸਲਾਂ ਦੀਆਂ ਬੈਠਕਾਂ ’ਚ ਲਗਾਤਾਰ ਚਰਚਾ ਕੀਤੀ ਜਾ ਰਹੀ ਹੈ ਅਤੇ ਇਨ੍ਹਾਂ ਦੀ ਨਿਗਰਾਨੀ ਵੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਦੇਸ਼ ਦੇ 41 ਫੀਸਦੀ ਪੁਲਸ ਥਾਣਿਆਂ ’ਚ ਇਕ ਵੀ ਮਹਿਲਾ ਪੁਲਸ ਮੁਲਾਜ਼ਮ ਨਹੀਂ

ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਬੈਠਕ ’ਚ ਮੈਂਬਰ ਦੇਸ਼ਾਂ ਵਿਚ ਦਰਿਆਈ ਪਾਣੀ ਦੀ ਵੰਡ ਦੇ ਗੁੰਝਲਦਾਰ ਮੁੱਦੇ ’ਤੇ ਵੀ ਚਰਚਾ ਕੀਤੀ ਗਈ ਅਤੇ ਸ਼ਾਹ ਨੇ ਸਬੰਧਤ ਸੂਬਿਆਂ ਨੂੰ ਇਸ ਮੁੱਦੇ ’ਤੇ ਦੋਸਤਾਨਾ ਪਹੁੰਚ ਅਪਣਾਉਣ ਅਤੇ ਸਮਾਂਬੱਧ ਹੱਲ ਕੱਢਣ ਲਈ ਕਿਹਾ। ਸ਼ਾਹ ਨੇ ਕਿਹਾ ਕਿ ਸਾਰੇ ਭਾਈਵਾਲਾਂ ਨੂੰ ਵਿਕਾਸ ਲਈ ਇੱਕ ਮਜ਼ਬੂਤ ​​ਸਹਿਯੋਗੀ ਵਿਧੀ ਸਥਾਪਤ ਕਰਨ ਲਈ ਇਕੱਠੇ ਆਉਣਾ ਚਾਹੀਦਾ ਹੈ ਅਤੇ ਇਸ ਉਦੇਸ਼ ਲਈ ਖੇਤਰੀ ਕੌਂਸਲਾਂ ਬਣਾਈਆਂ ਗਈਆਂ ਹਨ। ਬੈਠਕ ’ਚ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਅਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ, ਦਿੱਲੀ ਦੇ ਉਪ ਰਾਜਪਾਲ ਵਿਨੈ ਕੁਮਾਰ ਸਕਸੈਨਾ, ਲੱਦਾਖ ਦੇ ਉਪ ਰਾਜਪਾਲ ਰਾਧਾ ਕ੍ਰਿਸ਼ਨ ਮਾਥੁਰ, ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ, ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਮੈਂਬਰ ਸੂਬਿਆਂ ਦੇ ਸੀਨੀਅਰ ਮੰਤਰੀਆਂ ਨੇ ਭਾਗ ਲਿਆ। ਬੈਠਕ ’ਚ ਕੇਂਦਰੀ ਗ੍ਰਹਿ ਸਕੱਤਰ, ਅੰਤਰ-ਰਾਜੀ ਕੌਂਸਲ ਸਕੱਤਰੇਤ ਦੇ ਸਕੱਤਰ, ਉੱਤਰੀ ਖੇਤਰ ਵਿਚ ਮੈਂਬਰ ਸੂਬਿਆਂ ਦੇ ਮੁੱਖ ਸਕੱਤਰ ਅਤੇ ਸੂਬਿਆਂ ਅਤੇ ਕੇਂਦਰੀ ਮੰਤਰਾਲਿਆਂ ਅਤੇ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ। ਸ਼ਾਹ ਨੇ ਸ਼ਨੀਵਾਰ ਸ਼ਾਮ ਇੱਥੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੂਬਾ ਹੈੱਡਕੁਆਰਟਰ ’ਤੇ ਰਾਜਸਥਾਨ ਦੇ ਪਾਰਟੀ ਨੇਤਾਵਾਂ ਨਾਲ ਮੁਲਾਕਾਤ ਕੀਤੀ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News