ਇਹ ਮਹਿਲਾ ਰਾਖਵਾਂਕਰਨ ਬਿੱਲ ਨਹੀਂ, ਔਰਤਾਂ ਨੂੰ ਬੇਵਕੂਫ ਬਣਾਉਣ ਵਾਲਾ ਬਿੱਲ ਹੈ: ਆਤਿਸ਼ੀ

Tuesday, Sep 19, 2023 - 04:46 PM (IST)

ਇਹ ਮਹਿਲਾ ਰਾਖਵਾਂਕਰਨ ਬਿੱਲ ਨਹੀਂ, ਔਰਤਾਂ ਨੂੰ ਬੇਵਕੂਫ ਬਣਾਉਣ ਵਾਲਾ ਬਿੱਲ ਹੈ: ਆਤਿਸ਼ੀ

ਨਵੀਂ ਦਿੱਲੀ- ਆਮ ਆਦਮੀ ਪਾਰਟੀ (ਆਪ) ਦੀ ਸੀਨੀਅਰ ਨੇਤਾ ਆਤਿਸ਼ੀ ਨੇ ਮੰਗਲਵਾਰ ਨੂੰ ਦੋਸ਼ ਲਾਇਆ ਕਿ ਮਹਿਲਾ ਰਾਖਵਾਂਕਰਨ ਬਿੱਲ ਸਾਲ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਔਰਤਾਂ ਨੂੰ ਬੇਵਕੂਫ ਬਣਾਉਣ ਵਾਲਾ ਬਿੱਲ ਹੈ। ਸਰਕਾਰ ਨੇ ਸੰਸਦ ਦੇ ਹੇਠਲੇ ਸਦਨ, ਸੂਬਾ ਵਿਧਾਨ ਸਭਾਵਾਂ ਅਤੇ ਦਿੱਲੀ ਵਿਧਾਨ ਸਭਾ 'ਚ ਔਰਤਾਂ ਨੂੰ ਇਕ ਤਿਹਾਈ ਰਾਖਵਾਂਕਰਨ ਪ੍ਰਦਾਨ ਕਰਨ ਨਾਲ ਸਬੰਧਤ ਇਤਿਹਾਸਕ ਨਾਰੀ ਸ਼ਕਤੀ ਵੰਦਨ ਬਿੱਲ ਅੱਜ ਲੋਕ ਸਭਾ ਵਿਚ ਪੇਸ਼ ਕੀਤਾ।

ਇਹ ਵੀ ਪੜ੍ਹੋ-  ਲੋਕ ਸਭਾ 'ਚ ਮਹਿਲਾ ਰਾਖਵਾਂਕਰਨ ਬਿੱਲ ਪੇਸ਼, PM ਮੋਦੀ ਬੋਲੇ- ਇਸ ਪਵਿੱਤਰ ਕੰਮ ਲਈ ਪਰਮਾਤਮਾ ਨੇ ਮੈਨੂੰ ਚੁਣਿਆ

ਆਤਿਸ਼ੀ ਨੇ ਪੱਤਰਕਾਰ ਸੰਮੇਲਨ ਨੂੰ ਸੰਬੋਧਿਤ ਕਰਦਿਆਂ ਦੋਸ਼ ਲਾਇਆ ਕਿ ਭਾਜਪਾ ਨੂੰ ਔਰਤਾਂ ਦੀ ਭਲਾਈ ਅਤੇ ਕਲਿਆਣ 'ਚ ਕੋਈ ਦਿਲਚਸਪੀ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਬਿੱਲ ਦੀਆਂ ਵਿਵਸਥਾਵਾਂ ਨੂੰ ਗੌਰ ਨਾਲ ਪੜ੍ਹਨ 'ਤੇ ਪਤਾ ਲੱਗਦਾ ਹੈ ਕਿ ਇਹ 'ਮਹਿਲਾ ਬੇਵਕੂਫ ਬਣਾਓ' ਬਿੱਲ ਹੈ। ਆਤਿਸ਼ੀ ਨੇ ਕਿਹਾ ਕਿ ਇਸ ਬਿੱਲ ਮੁਤਾਬਕ ਹੱਦਬੰਦੀ ਪ੍ਰਕਿਰਿਆ ਸ਼ੁਰੂ ਹੋਣ ਮਗਰੋਂ ਰਾਖਵਾਂਕਰਨ ਲਾਗੂ ਹੋਵੇਗਾ ਅਤੇ 15 ਸਾਲਾਂ ਤੱਕ ਜਾਰੀ ਰਹੇਗਾ। ਬਿੱਲ ਮੁਤਾਬਕ ਹਰੇਕ ਹੱਦਬੰਦੀ ਪ੍ਰਕਿਰਿਆ ਤੋਂ ਬਾਅਦ ਲੋਕ ਸਭਾ ਅਤੇ ਰਾਜ ਵਿਧਾਨ ਸਭਾਵਾਂ 'ਚ ਔਰਤਾਂ ਲਈ ਰਾਖਵੀਆਂ ਸੀਟਾਂ ਦੀ ਅਦਲਾ-ਬਦਲੀ ਹੋਵੇਗੀ।

ਇਹ ਵੀ ਪੜ੍ਹੋ- ਪੁਰਾਣੇ ਸੰਸਦ ਭਵਨ 'ਚ PM ਮੋਦੀ ਬੋਲੇ- ਸੈਂਟਰਲ ਹਾਲ ਸਾਨੂੰ ਭਾਵੁਕ ਅਤੇ ਜ਼ਿੰਮੇਵਾਰੀਆਂ ਲਈ ਕਰਦੈ ਪ੍ਰੇਰਿਤ

ਦਿੱਲੀ 'ਚ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਸਰਕਾਰ 'ਚ ਮੰਤਰੀ ਆਤਿਸ਼ੀ ਨੇ ਕਿਹਾ ਕਿ ਹੱਦਬੰਦੀ ਅਤੇ ਜਨਗਣਨਾ ਦੀਆਂ ਵਿਵਸਥਾਵਾਂ ਨੂੰ ਕਿਉਂ ਸ਼ਾਮਲ ਨਹੀਂ ਕੀਤਾ ਗਿਆ? ਇਸ ਦਾ ਮਤਲਬ ਹੈ ਕਿ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਮਹਿਲਾ ਰਾਖਵਾਂਕਰਨ ਲਾਗੂ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ  ਕਿ ਅਸੀਂ ਮੰਗ ਕਰਦੇ ਹਾਂ 2024 ਦੀਆਂ ਲੋਕ ਸਭਾ ਚੋਣਾਂ ਲਈ ਮਹਿਲਾ ਰਾਖਵਾਂਕਰਨ ਲਾਗੂ ਕੀਤਾ ਜਾਵੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Tanu

Content Editor

Related News