ਕਾਨੂੰਨ ਮੰਤਰੀ ਦੇ ਅਹੁਦੇ ਤੋਂ ਹਟਾਏ ਜਾਣ ਮਗਰੋਂ ਰਿਜਿਜੂ ਦਾ ਪਹਿਲਾ ਬਿਆਨ ਆਇਆ ਸਾਹਮਣੇ

Thursday, May 18, 2023 - 01:39 PM (IST)

ਕਾਨੂੰਨ ਮੰਤਰੀ ਦੇ ਅਹੁਦੇ ਤੋਂ ਹਟਾਏ ਜਾਣ ਮਗਰੋਂ ਰਿਜਿਜੂ ਦਾ ਪਹਿਲਾ ਬਿਆਨ ਆਇਆ ਸਾਹਮਣੇ

ਨਵੀਂ ਦਿੱਲੀ- ਕੇਂਦਰੀ ਮੰਤਰੀ ਪ੍ਰੀਸ਼ਦ ਵਿਚ ਫੇਰਬਦਲ ਕੀਤਾ ਗਿਆ ਹੈ। ਕਿਰੇਨ ਰਿਜਿਜੂ ਦੀ ਥਾਂ ਸੰਸਦੀ ਕਾਰਜ ਰਾਜ ਮੰਤਰੀ ਅਰਜੁਨ ਰਾਮ ਮੇਘਵਾਲ ਨੂੰ ਕਾਨੂੰਨ ਮੰਤਰੀ ਬਣਾਇਆ ਗਿਆ ਹੈ। ਰਿਜਿਜੂ ਹੁਣ ਪ੍ਰਿਥਵੀ ਵਿਗਿਆਨ ਮੰਤਰਾਲੇ ਦਾ ਅਹੁਦਾ ਸੰਭਾਲਣਗੇ। ਅਹੁਦੇ ਤੋਂ ਹਟਾਏ ਜਾਣ ਮਗਰੋਂ ਕਿਰੇਨ ਰਿਜਿਜੂ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਅਤੇ ਨਿਆਂ ਮੰਤਰੀ ਦੇ ਰੂਪ ਵਿਚ ਕੰਮ ਕਰਨਾ, ਉਨ੍ਹਾਂ ਲਈ ਸਨਮਾਨ ਦੀ ਗੱਲ ਰਹੀ। ਉਨ੍ਹਾਂ ਨੇ ਚੀਫ਼ ਜਸਟਿਸ ਡੀ. ਵਾਈ. ਚੰਦਰਚੂੜ, ਸੁਪਰੀਮ ਕੋਰਟ, ਹਾਈ ਕੋਰਟਾਂ ਅਤੇ ਹੇਠਲੀ ਅਦਾਲਤਾਂ ਦੇ ਜੱਜਾਂ ਅਤੇ ਕਾਨੂੰਨੀ ਅਧਿਕਾਰੀਆਂ ਨੂੰ ਉਨ੍ਹਾਂ ਦੇ ਸਹਿਯੋਗ ਲਈ ਧੰਨਵਾਦ ਵੀ ਦਿੱਤਾ।

ਇਹ ਵੀ ਪੜ੍ਹੋ- ਮੋਦੀ ਕੈਬਨਿਟ 'ਚ ਵੱਡਾ ਫੇਰਬਦਲ, ਕਿਰੇਨ ਰਿਜਿਜੂ ਦੀ ਜਗ੍ਹਾ ਮੇਘਵਾਲ ਹੋਣਗੇ ਕਾਨੂੰਨ ਮੰਤਰੀ

PunjabKesari

ਰਿਜਿਜੂ ਨੇ ਇਹ ਵੀ ਕਿਹਾ ਕਿ ਉਹ ਪ੍ਰਿਥਵੀ ਵਿਗਿਆਨ ਮੰਤਰਾਲਾ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੁਫ਼ਨਿਆਂ ਨੂੰ ਪੂਰਾ ਕਰਨ ਦੀ ਦਿਸ਼ਾ ਵਿਚ ਕੰਮ ਕਰਨ ਲਈ ਆਸਵੰਦ ਹਨ। ਉਨ੍ਹਾਂ ਨੇ ਟਵੀਟ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮਾਰਗਦਰਸ਼ਨ ਵਿਚ ਕੇਂਦਰੀ ਕਾਨੂੰਨ ਅਤੇ ਨਿਆਂ ਮੰਤਰੀ ਦੇ ਰੂਪ ਵਿਚ ਕੰਮ ਕਰਨਾ ਸਨਮਾਨਜਨਕ ਰਿਹਾ। ਮੈਂ ਪ੍ਰਿਥਵੀ ਵਿਗਿਆਨ ਮੰਤਰਾਲਾ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੁਫ਼ਨੇ ਨੂੰ ਉਸੇ ਊਰਜਾ ਅਤੇ ਉਤਸ਼ਾਹ ਨਾਲ ਪੂਰਾ ਕਰਨ ਲਈ ਆਸਵੰਦ ਹਾਂ। 

ਇਹ ਵੀ ਪੜ੍ਹੋ- ਮੰਦਰ 'ਚ ਕਟੀ-ਵੱਢੀ ਜੀਨਸ, ਮਿੰਨੀ ਸਕਰਟ ਤੇ ਹਾਫ਼ ਪੈਂਟ ਪਹਿਨਣ ਵਾਲਿਆਂ ਦੀ ਐਂਟਰੀ 'ਤੇ ਪਾਬੰਦੀ


 


author

Tanu

Content Editor

Related News