5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਮਾਸਕ ਜ਼ਰੂਰੀ ਨਹੀਂ, ਕੇਂਦਰ ਨੇ ਜਾਰੀ ਕੀਤੇ ਨਵੇਂ ਨਿਯਮ

Friday, Jan 21, 2022 - 04:55 PM (IST)

ਨਵੀਂ ਦਿੱਲੀ- ਕੇਂਦਰ ਸਰਕਾਰ ਨੇ ਵੀਰਵਾਰ ਨੂੰ ਕਿਹਾ ਕਿ 18 ਸਾਲ ਦੇ ਘੱਟ ਉਮਰ ਦੇ ਮਰੀਜ਼ਾਂ ਲਈ ਐਂਟੀਵਾਇਰਲ ਅਤੇ ਮੋਨੋਕਲੋਨਲ ਐਂਟੀਬਾਡੀਜ਼ ਦੀ ਜ਼ਰੂਰਤ ਨਹੀਂ ਹੈ। ਕੇਂਦਰ ਨੇ ਕਿਹਾ ਕਿ ਕੋਰੋਨਾ ਸੰਕਰਮਣ ਦੀ ਗੰਭੀਰਤਾ ਦੇ ਬਾਵਜੂਦ ਅਤੇ ਜੇਕਰ ਸਟੇਰਾਇਡ ਦੀ ਵਰਤੋਂ ਕੀਤੀ ਜਾਂਦੀ ਹੈ ਤਾਂ ਉਨ੍ਹਾਂ ਨੂੰ 10 ਤੋਂ 14 ਦਿਨਾਂ 'ਚ ਘੱਟ ਕੀਤਾ ਜਾਣਾ ਚਾਹੀਦਾ। ਬੱਚਿਆਂ ਅਤੇ 18 ਸਾਲ ਤੋਂ ਘੱਟ ਉਮਰ ਦੇ ਨੌਜਵਾਨਾਂ 'ਚ ਕੋਰੋਨਾ ਦੇ ਪ੍ਰਬੰਧਨ ਲਈ ਸੋਧ ਵਿਆਪਕ ਦਿਸ਼ਾ-ਨਿਰਦੇਸ਼ 'ਚ ਸਿਹਤ ਮੰਤਰਾਲਾ ਨੇ ਇਹ ਵੀ ਕਿਹਾ ਕਿ 5 ਸਾਲ ਅਤੇ ਉਸ ਤੋਂ ਘੱਟ ਉਮਰ ਦੇ ਬੱਚਿਆਂ ਲਈ ਮਾਸਕ ਲਗਾਉਣ ਦਾ ਸੁਝਾਅ ਨਹੀਂ ਦਿੱਤਾ ਜਾਂਦਾ।

ਇਹ ਵੀ ਪੜ੍ਹੋ : ਵੈਕਸੀਨ ਦਾ ਖ਼ੌਫ਼! ਟੀਕੇ ਦੇ ਡਰੋਂ ਦਰੱਖ਼ਤ 'ਤੇ ਚੜ੍ਹਿਆ ਸ਼ਖ਼ਸ, ਦੂਜੇ ਨੇ ਸਿਹਤ ਕਰਮੀ ਨਾਲ ਕੀਤੀ ਹੱਥੋਪਾਈ (ਵੀਡੀਓ)

ਗਾਈਡਲਾਈਨਜ਼ 'ਚ ਕਿਹਾ ਗਿਆ ਹੈ ਕਿ 6-11 ਸਾਲ ਦੇ ਬੱਚੇ ਆਪਣੀ ਸਮਰੱਥਾ ਦੇ ਆਧਾਰ 'ਤੇ ਆਪਣੀ ਸੁਰੱਖਿਆ ਅਤੇ ਮਾਤਾ-ਪਿਤਾ ਦੀ ਉੱਚਿਤ ਦੇਖਰੇਖ 'ਚ ਸਹੀ ਤਰ੍ਹਾਂ ਨਾਲ ਮਾਸਕ ਦਾ ਇਸਤੇਮਾਲ ਕਰ ਸਕਦੇ ਹਨ। ਗਾਈਡਲਾਈਨਜ਼ 'ਚ ਇਹ ਵੀ ਕਿਹਾ ਗਿਆ ਹੈ ਕਿ 12 ਸਾਲ ਤੋਂ ਘੱਟ ਅਤੇ ਉਸ ਤੋਂ ਵੱਧ ਦੇ ਬੱਚਿਆਂ ਨੂੰ ਵੱਡਿਆਂ ਦੀ ਤਰ੍ਹਾਂ ਮਾਸਕ ਪਹਿਨਣ ਦੇ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ। ਓਮੀਕ੍ਰੋਨ ਕਾਰਨ ਆਈ ਕੋਰੋਨਾ ਮਾਮਲਿਆਂ ਦੀ ਨਵੀਂ ਲਹਿਰ ਦੇ ਮੱਦੇਨਜ਼ਰ ਕੇਂਦਰ ਦੇ ਮਾਹਿਰਾਂ ਨੇ ਇਨ੍ਹਾਂ ਦਿਸ਼ਾ-ਨਿਰਦੇਸ਼ਾਂ 'ਚ ਸੋਧ ਕੀਤਾ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News