ਕਾਨੂੰਨ ਕਮਿਸ਼ਨ ਨੇ ਕਿਹਾ- ‘ਵਨ ਨੇਸ਼ਨ, ਵਨ ਇਲੈਕਸ਼ਨ’ 2024 ’ਚ ਲਾਗੂ ਕਰਨਾ ਮੁਮਕਿਨ ਨਹੀਂ

Thursday, Oct 26, 2023 - 11:54 AM (IST)

ਨਵੀਂ ਦਿੱਲੀ (ਇੰਟ.)- ਦੇਸ਼ ਵਿਚ ‘ਵਨ ਨੇਸ਼ਨ ਵਨ ਇਲੈਕਸ਼ਨ’ ਨੂੰ ਲੈ ਕੇ ਬੁੱਧਵਾਰ ਨੂੰ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਪ੍ਰਧਾਨਗੀ ਹੇਠ ਕਮੇਟੀ ਦੀ ਦੂਜੀ ਬੈਠਕ ਹੋਈ। ਇਸ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਸਾਬਕਾ ਸਾਲੀਸਿਟਰ ਜਨਰਲ ਹਰੀਸ਼ ਸਾਲਵੇ, ਜੰਮੂ-ਕਸ਼ਮੀਰ ਦੇ ਸਾਬਕਾ ਸੀ. ਐੱਮ. ਗੁਲਾਮ ਨਬੀ ਆਜ਼ਾਦ ਤੋਂ ਇਲਾਵਾ ਕਾਨੂੰਨ ਕਮਿਸ਼ਨ ਦੇ ਚੇਅਰਮੈਨ ਰਿਤੂ ਰਾਜ ਅਵਸਥੀ ਮੌਜੂਦ ਰਹੇ। ਇਸ ਦੌਰਾਨ ਕਾਨੂੰਨ ਕਮਿਸ਼ਨ ਵਲੋਂ ਇਕ ਪੂਰਾ ਰੋਡਮੈਪ ਪੇਸ਼ ਕੀਤਾ ਗਿਆ।

ਇਹ ਵੀ ਪੜ੍ਹੋ : ਚੜ੍ਹਦੀ ਸਵੇਰ ਵਾਪਰਿਆ ਭਿਆਨਕ ਹਾਦਸਾ, 12 ਲੋਕਾਂ ਦੀ ਹੋਈ ਦਰਦਨਾਕ ਮੌਤ

ਸੂਤਰਾਂ ਨੇ ਦੱਸਿਆ ਕਿ ਬੈਠਕ ਵਿਚ ਕਾਨੂੰਨ ਕਮਿਸ਼ਨ ਨੇ ਜਾਣਕਾਰੀ ਦਿੱਤੀ ਹੈ ਕਿ ‘ਵਨ ਨੇਸ਼ਨ, ਵਨ ਇਲੈਕਸ਼ਨ’ ਨੂੰ ਜੇਕਰ ਦੇਸ਼ ਵਿਚ ਲਾਗੂ ਕਰਨਾ ਹੈ ਤਾਂ ਉਸ ਦੇ ਲਈ ਕਾਨੂੰਨ ਅਤੇ ਸੰਵਿਧਾਨ ਵਿਚ ਕਿਹੜੀਆਂ ਸੋਧਾਂ ਕਰਨੀਆਂ ਪੈਣਗੀਆਂ। ਸੂਤਰਾਂ ਮੁਤਾਬਕ ਕਮਿਸ਼ਨ ਨੇ ਕਮੇਟੀ ਨੂੰ ਦੱਸਿਆ ਕਿ ਫਿਲਹਾਲ 2024 ਦੀਆਂ ਚੋਣਾਂ ਵਿਚ ‘ਵਨ ਨੇਸ਼ਨ ਵਨ ਇਲੈਕਸ਼ਨ’ ਨੂੰ ਲਾਗੂ ਕਰਨਾ ਮੁਮਕਿਨ ਨਹੀਂ ਹੈ ਪਰ 2029 ਵਿਚ ਇਸ ਨੂੰ ਲਾਗੂ ਕੀਤਾ ਜਾ ਸਕਦਾ ਹੈ। ਉਸ ਤੋਂ ਪਹਿਲਾਂ ਸੰਵਿਧਾਨ ਵਿਚ ਸੋਧ ਕਰਨੀ ਹੋਵੇਗੀ। ਕਮੇਟੀ ਨੇ ਆਪਣੀ ਦੂਜੀ ਬੈਠਕ ਵਿਚ ਇਸ ਵਾਰ ਕਾਨੂੰਨ ਕਮਿਸ਼ਨ ਦੇ ਚੇਅਰਮੈਨ ਨੂੰ ਵੀ ਸ਼ਾਮਲ ਹੋਣ ਲਈ ਸੱਦਿਆ ਸੀ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


DIsha

Content Editor

Related News