ਕੇਂਦਰ ਸਰਕਾਰ ’ਤੇ ਵਰ੍ਹੇ ਵਰੁਣ ਗਾਂਧੀ, ਬੋਲੇ- ਗਰੀਬਾਂ ਦੀ ਬੁਰਕੀ ਖੋਹ ਕੇ ਤਿਰੰਗੇ ਦੀ ਕੀਮਤ ਵਸੂਲਣਾ ਸ਼ਰਮਨਾਕ

08/10/2022 12:32:45 PM

ਨਵੀਂ ਦਿੱਲੀ- ਭਾਜਪਾ ਦੇ ਸੰਸਦ ਮੈਂਬਰ ਵਰੁਣ ਗਾਂਧੀ ਨੇ ਬੁੱਧਵਾਰ ਨੂੰ ਦੋਸ਼ ਲਾਇਆ ਕਿ ਰਾਸ਼ਨ ਕਾਰਡ ਧਾਰਕਾਂ ਨੂੰ ਤਿਰੰਗਾ ਖਰੀਦਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗਰੀਬਾਂ ਦੀ ਬੁਰਕੀ ਖੋਹ ਕੇ ਤਿਰੰਗੇ ਦੀ ਕੀਮਤ ਵਸੂਲਣੀ ਸ਼ਰਮਨਾਕ ਹੈ। ਉੱਤਰ ਪ੍ਰਦੇਸ਼ ਦੇ ਪੀਲੀਭੀਤ ਤੋਂ ਭਾਜਪਾ ਸੰਸਦ ਮੈਂਬਰ ਵਰੁਣ ਗਾਂਧੀ ਨੇ ਇਕ ਵੀਡੀਓ ਸ਼ੇਅਰ ਕਰਦੇ ਹੋਏ ਟਵੀਟ ਕੀਤਾ, ''ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦਾ ਜਸ਼ਨ ਗਰੀਬਾਂ 'ਤੇ ਬੋਝ ਬਣ ਜਾਵੇ ਤਾਂ ਇਹ ਮੰਦਭਾਗਾ ਹੋਵੇਗਾ। ਰਾਸ਼ਨ ਕਾਰਡ ਧਾਰਕਾਂ ਨੂੰ ਜਾਂ ਤਾਂ ਤਿਰੰਗਾ ਖਰੀਦਣ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ ਜਾਂ ਬਦਲੇ ’ਚ ਉਨ੍ਹਾਂ ਦੇ ਰਾਸ਼ਨ ਦੇ ਹਿੱਸੇ ’ਚ ਕਟੌਤੀ ਕੀਤੀ ਜਾ ਰਹੀ ਹੈ।’’

ਇਹ ਵੀ ਪੜ੍ਹੋ- ਜੇਲ੍ਹ ’ਚ ਬੰਦ ਪਾਰਥ ਚੈਟਰਜੀ ਨੂੰ ਯਾਦ ਆਏ ਭਗਵਾਨ, ਪੜ੍ਹ ਰਹੇ ਹਨ ‘ਪੈਸਾ ਮਿੱਟੀ ਹੈ, ਮਿੱਟੀ ਪੈਸਾ ਹੈ’

PunjabKesari

ਵਰੁਣ ਨੇ ਅੱਗੇ ਕਿਹਾ ਕਿ ਹਰ ਭਾਰਤੀ ਦੇ ਦਿਲ ’ਚ ਵੱਸਣ ਵਾਲੇ ਤਿਰੰਗੇ ਦੀ ਕੀਮਤ ਗਰੀਬਾਂ ਦੀ ਬੁਰਕੀ ਖੋਹ ਕੇ ਵਸੂਲਣਾ ਸ਼ਰਮਨਾਕ ਹੈ। ਇਸ ਵੀਡੀਓ 'ਚ ਕੁਝ ਰਾਸ਼ਨ ਕਾਰਡ ਧਾਰਕ ਸ਼ਿਕਾਇਤ ਕਰਦੇ ਨਜ਼ਰ ਆ ਰਹੇ ਹਨ ਕਿ ਉਨ੍ਹਾਂ ਨੂੰ 20 ਰੁਪਏ ’ਚ ਤਿਰੰਗਾ ਖਰੀਦਣ ਲਈ ਮਜਬੂਰ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ- ਨਿਤੀਸ਼ ਕੁਮਾਰ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ, BJP ਨਾਲੋਂ ਗਠਜੋੜ ਤੋੜਿਆ

 

ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ ਦੇਸ਼ ਵਾਸੀਆਂ ਨੂੰ 13 ਅਗਸਤ ਤੋਂ 15 ਅਗਸਤ ਦਰਮਿਆਨ ਆਪਣੇ ਘਰਾਂ ਵਿਚ ਤਿਰੰਗਾ ਲਹਿਰਾਉਣ ਦੀ ਅਪੀਲ ਕੀਤੀ ਹੈ। ਪ੍ਰਧਾਨ ਮੰਤਰੀ ਮੋਦੀ ਦੇ ਇਸ ਸੱਦੇ ਨੂੰ ਸਫ਼ਲ ਬਣਾਉਣ ਲਈ ਭਾਜਪਾ ਵੀ ਮੁਹਿੰਮ ਚਲਾ ਰਹੀ ਹੈ। ਜ਼ਿਕਰਯੋਗ ਹੈ ਕਿ ਵਰੁਣ ਗਾਂਧੀ ਪਿਛਲੇ ਕੁਝ ਸਮੇਂ ਤੋਂ ਬੇਰੁਜ਼ਗਾਰੀ, ਅਰਥਵਿਵਸਥਾ ਅਤੇ ਖੇਤੀ ਸਮੇਤ ਕਈ ਮੁੱਦਿਆਂ 'ਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਦੀ ਆਲੋਚਨਾ ਕਰਦੇ ਆ ਰਹੇ ਹਨ।

ਇਹ ਵੀ ਪੜ੍ਹੋ-  ਦਿੱਲੀ, ਪੰਜਾਬ ਮਗਰੋਂ ਹੁਣ ਗੋਆ ’ਚ ਵੀ ‘ਆਪ’ ਨੂੰ ਮਿਲਿਆ ਸੂਬਾ ਪਾਰਟੀ ਦਾ ਦਰਜਾ


Tanu

Content Editor

Related News