ਕੇਂਦਰ ਨੂੰ ਕਸ਼ਮੀਰੀ ਪੰਡਿਤਾਂ ਦੀ ਸੁਰੱਖਿਆ ਕਰਨੀ ਚਾਹੀਦੀ ਹੈ ਯਕੀਨੀ : ਅਰਵਿੰਦ ਕੇਜਰੀਵਾਲ

Monday, May 16, 2022 - 05:27 PM (IST)

ਕੇਂਦਰ ਨੂੰ ਕਸ਼ਮੀਰੀ ਪੰਡਿਤਾਂ ਦੀ ਸੁਰੱਖਿਆ ਕਰਨੀ ਚਾਹੀਦੀ ਹੈ ਯਕੀਨੀ : ਅਰਵਿੰਦ ਕੇਜਰੀਵਾਲ

ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਕੇਂਦਰ ਨੂੰ ਅਪੀਲ ਕੀਤੀ ਕਿ ਉਹ ਕਸ਼ਮੀਰੀ ਪੰਡਤਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਦਮ ਚੁੱਕੇ। ਕੇਜਰੀਵਾਲ ਨੇ ਪਿਛਲੇ ਹਫ਼ਤੇ ਅੱਤਵਾਦੀਆਂ ਵੱਲੋਂ ਕਸ਼ਮੀਰੀ ਪੰਡਿਤ ਭਾਈਚਾਰੇ ਨਾਲ ਸਬੰਧਤ ਇਕ ਸਰਕਾਰੀ ਮੁਲਾਜ਼ਮ ਦੀ ਗੋਲੀ ਮਾਰ ਕੇ ਹੱਤਿਆ ਕਰਨ ਦੇ ਸੰਦਰਭ ਵਿਚ ਕੇਂਦਰ ਨੂੰ ਇਹ ਬੇਨਤੀ ਕੀਤੀ ਹੈ। ਕਸ਼ਮੀਰੀ ਪੰਡਿਤ ਰਾਹੁਲ ਭੱਟ ਨੂੰ ਪ੍ਰਵਾਸੀਆਂ ਲਈ ਵਿਸ਼ੇਸ਼ ਰੁਜ਼ਗਾਰ ਪੈਕੇਜ ਤਹਿਤ 2010-11 ਵਿਚ ਕਲਰਕ ਦੀ ਨੌਕਰੀ ਮਿਲੀ ਸੀ। ਰਾਹੁਲ ਨੂੰ ਵੀਰਵਾਰ ਨੂੰ ਮੱਧ ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਦੇ ਚਦੂਰਾ ਕਸਬੇ 'ਚ ਉਨ੍ਹਾਂ ਦੇ ਤਹਿਸੀਲ ਦਫ਼ਤਰ ਦੇ ਅੰਦਰ ਅੱਤਵਾਦੀਆਂ ਨੇ ਗੋਲੀ ਮਾਰ ਦਿੱਤੀ ਸੀ। ਕੇਜਰੀਵਾਲ ਨੇ ਆਨਲਾਈਨ ਪੱਤਰਕਾਰ ਸੰਮੇਲਨ 'ਚ ਕਿਹਾ,''ਅੱਤਵਾਦੀਆਂ ਨੇ ਇਕ ਕਸ਼ਮੀਰੀ ਪੰਡਿਤ ਨੂੰ ਉਸ ਦੇ ਦਫ਼ਤਰ ਵਿਚ ਦਾਖ਼ਲ ਹੋ ਕੇ ਗੋਲੀ ਮਾਰ ਦਿੱਤੀ। ਅਜਿਹਾ ਲੱਗਦਾ ਹੈ ਕਿ ਇਹ ਚੰਗੀ ਤਰ੍ਹਾਂ ਯੋਜਨਾਬੱਧ ਸੀ। ਭਾਰਤੀ ਫ਼ੌਜ ਨੇ ਇਕ ਦਿਨ ਵਿਚ ਦੋ ਅੱਤਵਾਦੀਆਂ ਨੂੰ ਮਾਰ ਮੁਕਾਇਆ ਪਰ ਇਸ ਘਟਨਾ ਨੇ ਕਸ਼ਮੀਰੀ ਪੰਡਿਤਾਂ ਨੂੰ ਡਰਾ ਦਿੱਤਾ ਹੈ।''

कश्मीरी पंडित कश्मीर में सुरक्षा चाहते हैं। राहुल भट्ट जी की हत्या ने उन्हें भयभीत कर दिया है। उन पर लाठी चार्ज करना और आंसू गैस के गोले छोड़ना सरासर ग़लत है। https://t.co/GxjMhVBr4t

— Arvind Kejriwal (@ArvindKejriwal) May 16, 2022

ਉਨ੍ਹਾਂ ਇਹ ਵੀ ਕਿਹਾ ਕਿ ਅਗਲੇ ਦਿਨ ਇਸ ਘਟਨਾ ਦਾ ਵਿਰੋਧ ਕਰ ਰਹੇ ਕਸ਼ਮੀਰੀ ਪੰਡਿਤਾਂ 'ਤੇ ਲਾਠੀਚਾਰਜ ਕੀਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਲਾਠੀਚਾਰਜ ਲਈ ਜ਼ਿੰਮੇਵਾਰ ਅਧਿਕਾਰੀਆਂ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਵੇ। ਮੁੱਖ ਮੰਤਰੀ ਨੇ ਕਿਹਾ,''ਹੋਰ ਸੂਬਿਆਂ 'ਚ ਰਹਿਣ ਵਾਲੇ ਕਸ਼ਮੀਰੀ ਪੰਡਿਤ ਜੇਕਰ ਸੁਰੱਖਿਅਤ ਮਹਿਸੂਸ ਨਹੀਂ ਕਰਨਗੇ ਤਾਂ ਉਹ ਕਸ਼ਮੀਰ ਪਰਤਣ ਵਾਲੇ ਕਿਵੇਂ ਸੋਚਣਗੇ। ਇਹ ਸਮਾਂ ਰਾਜਨੀਤੀ ਕਰਨ ਦਾ ਨਹੀਂ ਹੈ। ਮੈਂ ਕੇਂਦਰ ਤੋਂ ਕਸ਼ਮੀਰੀ ਪੰਡਿਤਾਂ ਦੀ ਸੁਰੱਖਿਆ ਯਕੀਨੀ ਕਰਨ ਦੀ ਅਪੀਲ ਕਰਦਾ ਹਾਂ।'' ਇਸ ਵਿਚ ਸ਼੍ਰੀਨਗਰ ਤੋਂ ਪ੍ਰਾਪਤ ਉਨ੍ਹਾਂ ਕਿਹਾ ਕਿ ਜੇਕਰ ਦੂਜੇ ਰਾਜਾਂ ਵਿੱਚ ਰਹਿ ਰਹੇ ਕਸ਼ਮੀਰੀ ਪੰਡਿਤ ਸੁਰੱਖਿਅਤ ਮਹਿਸੂਸ ਨਹੀਂ ਕਰਦੇ ਤਾਂ ਉਹ ਕਸ਼ਮੀਰ ਵਾਪਸ ਜਾਣ ਬਾਰੇ ਕਿਵੇਂ ਸੋਚਣਗੇ। ਇਹ ਸਿਆਸਤ ਕਰਨ ਦਾ ਸਮਾਂ ਨਹੀਂ ਹੈ। ਮੈਂ ਕੇਂਦਰ ਨੂੰ ਕਸ਼ਮੀਰੀ ਪੰਡਤਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਅਪੀਲ ਕਰਦਾ ਹਾਂ।” 

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News