ਬਾਬਾ ਬਾਲਕ ਨਾਥ ਦੇ ਸ਼ਰਧਾਲੂਆਂ ਲਈ ਖ਼ਾਸ ਖ਼ਬਰ, ਦਰਸ਼ਨ ਕਰਨਾ ਹੋਵੇਗਾ ਆਸਾਨ

Tuesday, Oct 24, 2023 - 05:13 PM (IST)

ਬਾਬਾ ਬਾਲਕ ਨਾਥ ਦੇ ਸ਼ਰਧਾਲੂਆਂ ਲਈ ਖ਼ਾਸ ਖ਼ਬਰ, ਦਰਸ਼ਨ ਕਰਨਾ ਹੋਵੇਗਾ ਆਸਾਨ

ਦਿਓਯਸਿੱਧ- ਹਿਮਾਚਲ ਪ੍ਰਦੇਸ਼ 'ਚ ਸਿੱਧ ਬਾਬਾ ਬਾਲਕ ਨਾਥ ਟਰੱਸਟ ਨੇ ਪ੍ਰਸਿੱਧ ਧਾਰਮਿਕ ਸਥਾਨ ਬਾਬਾ ਬਾਲਕ ਨਾਥ ਮੰਦਰ ਵਿਚ ਪਵਿੱਤਰ ਗੁਫਾ ਦੀਆਂ ਪੌੜੀਆਂ ਅਤੇ ਚਬੂਤਰੇ ਨੂੰ ਚੌੜਾ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਜ਼ਿਲ੍ਹਾ ਮੈਜਿਸਟਰੇਟ ਅਤੇ ਬਾਬਾ ਬਾਲਕ ਨਾਥ ਮੰਦਰ ਟਰੱਸਟ ਦੇ ਕਮਿਸ਼ਨਰ ਹੇਮਰਾਜ ਬੈਰਵਾ ਨੇ ਦੱਸਿਆ ਕਿ ਉੱਤਰੀ ਭਾਰਤ ਦੇ ਪ੍ਰਸਿੱਧ ਧਾਰਮਿਕ ਸਥਾਨ ਬਾਬਾ ਬਾਲਕ ਨਾਥ ਮੰਦਰ ਵਿਚ ਪਵਿੱਤਰ ਗੁਫਾ ਦੀਆਂ ਪੌੜੀਆਂ ਅਤੇ ਚਬੂਤਰੇ ਨੂੰ ਚੌੜਾ ਕਰਨ ਦਾ ਕੰਮ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ-  ਕਸ਼ਮੀਰ 'ਚ ਰਹਿ ਰਹੀਆਂ ਪਾਕਿ ਮੂਲ ਦੀਆਂ ਔਰਤਾਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ, ਸਤਾਉਣ ਲੱਗਾ ਇਹ ਡਰ

ਇਸ ਕੰਮ ਦੇ ਮੁਕੰਮਲ ਹੋਣ ਤੋਂ ਬਾਅਦ ਬਾਬੇ ਦੇ ਸ਼ਰਧਾਲੂ ਆਸਾਨੀ ਨਾਲ ਗੁਫਾ ਦੇ ਦਰਸ਼ਨ ਕਰ ਸਕਣਗੇ ਅਤੇ ਉਨ੍ਹਾਂ ਨੂੰ ਲੰਬਾ ਸਮਾਂ ਲਾਈਨਾਂ 'ਚ ਨਹੀਂ ਲੱਗਣਾ ਪਵੇਗਾ। ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਮੰਦਰ ਅਤੇ ਇਸ ਦੇ ਆਲੇ-ਦੁਆਲੇ ਦੇ ਇਲਾਕਿਆਂ 'ਚ ਵੱਖ-ਵੱਖ ਸਹੂਲਤਾਂ ਦਾ ਵਿਸਥਾਰ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ- ਉੱਤਰ ਪ੍ਰਦੇਸ਼ 'ਚ 8 ਸਾਲ ਦੀ ਮਾਸੂਮ ਬੱਚੀ ਨਾਲ ਦਰਿੰਦਗੀ, ਪੁਲਸ ਨੇ ਕੀਤਾ ਮੁਲਜ਼ਮ ਦਾ ਐਨਕਾਊਂਟਰ

ਇਸ ਤੋਂ ਇਲਾਵਾ ਏ.ਡੀ.ਬੀ. ਪ੍ਰਾਜੈਕਟ ਦੀ ਮਨਜ਼ੂਰੀ ਤੋਂ ਬਾਅਦ ਬਾਬਾ ਬਾਲਕ ਨਾਥ ਮੰਦਰ ਕੰਪਲੈਕਸ ਦੇ ਕਾਇਆ-ਕਲਪ ਲਈ ਵੱਡੀ ਯੋਜਨਾ 'ਤੇ ਵੀ ਕੰਮ ਸ਼ੁਰੂ ਹੋ ਜਾਵੇਗਾ। ਭਾਰਤ ਦੇ ਸਾਰੇ ਹਿੱਸਿਆਂ ਅਤੇ ਵਿਦੇਸ਼ਾਂ ਤੋਂ ਹਰ ਸਾਲ 70 ਲੱਖ ਤੋਂ ਵੱਧ ਲੋਕ ਇਸ ਮੰਦਰ ਦੇ ਦਰਸ਼ਨ ਕਰਦੇ ਹਨ। ਬਾਬਾ ਬਾਲਕ ਨਾਥ ਭਗਵਾਨ ਸ਼ਿਵ ਦੇ ਵੱਡੇ ਪੁੱਤਰ, ਭਗਵਾਨ ਕਾਰਤੀਕੇਯ ਦਾ ਅਵਤਾਰ ਹੈ ਅਤੇ ਇਕ ਦੇਵਤੇ ਵਜੋਂ ਪੂਜਿਆ ਜਾਂਦਾ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Tanu

Content Editor

Related News