ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ''ਚ ਜਾਰੀ ਕੀਤਾ ਅਲਰਟ
Tuesday, Apr 28, 2026 - 08:33 PM (IST)
ਨੈਸ਼ਨਲ ਡੈਸਕ : ਦੇਸ਼ ਦੇ ਜ਼ਿਆਦਾਤਰ ਹਿੱਸਿਆਂ 'ਚ ਪੈ ਰਹੀ ਅੱਤ ਦੀ ਗਰਮੀ ਦਰਮਿਆਨ ਮੌਸਮ ਵਿਭਾਗ (IMD) ਨੇ ਲੋਕਾਂ ਲਈ ਰਾਹਤ ਦੀ ਖ਼ਬਰ ਦਿੱਤੀ ਹੈ। ਮੌਸਮ ਵਿਭਾਗ ਨੇ ਪੰਜਾਬ ਸਣੇ ਦੇਸ਼ ਦੇ 15 ਸੂਬਿਆਂ 'ਚ ਮੀਂਹ ਤੇ ਹਨੇਰੀ ਦੀ ਚਿਤਾਵਨੀ ਜਾਰੀ ਕੀਤੀ ਹੈ, ਜਿਸ ਨਾਲ ਤਾਪਮਾਨ ਵਿੱਚ ਗਿਰਾਵਟ ਆਉਣ ਦੀ ਉਮੀਦ ਹੈ।
ਪੰਜਾਬ 'ਚ ਜ਼ੋਰਦਾਰ ਮੀਂਹ ਦਾ ਅਲਰਟ
ਮੌਸਮ ਵਿਭਾਗ ਅਨੁਸਾਰ 29 ਅਪ੍ਰੈਲ ਨੂੰ ਪੰਜਾਬ ਦੇ ਕਈ ਹਿੱਸਿਆਂ 'ਚ ਤੇਜ਼ ਹਨੇਰੀ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਖਾਸ ਕਰ ਕੇ ਗੁਰਦਾਸਪੁਰ, ਪਠਾਨਕੋਟ, ਕਪੂਰਥਲਾ, ਅੰਮ੍ਰਿਤਸਰ, ਬਠਿੰਡਾ, ਮੋਗਾ, ਬਟਾਲਾ ਅਤੇ ਮੋਹਾਲੀ ਵਿੱਚ ਦਰਮਿਆਨੇ ਤੋਂ ਭਾਰੀ ਮੀਂਹ ਪੈ ਸਕਦਾ ਹੈ। ਇਸ ਦੌਰਾਨ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ।
ਇਨ੍ਹਾਂ ਸੂਬਿਆਂ 'ਚ ਵੀ ਬਦਲੇਗਾ ਮੌਸਮ
ਪੰਜਾਬ ਤੋਂ ਇਲਾਵਾ ਉੱਤਰ ਪ੍ਰਦੇਸ਼, ਬਿਹਾਰ, ਰਾਜਸਥਾਨ, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਝਾਰਖੰਡ, ਓਡੀਸ਼ਾ, ਪੱਛਮੀ ਬੰਗਾਲ, ਮੱਧ ਪ੍ਰਦੇਸ਼, ਛੱਤੀਸਗੜ੍ਹ, ਤਾਮਿਲਨਾਡੂ ਤੇ ਕੇਰਲ 'ਚ ਵੀ ਮੀਂਹ ਪੈਣ ਦੇ ਆਸਾਰ ਹਨ। ਇਸ ਦੌਰਾਨ 85 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।
ਪਹਾੜੀ ਇਲਾਕਿਆਂ ਤੇ ਪੂਰਬੀ ਭਾਰਤ ਲਈ ਚਿਤਾਵਨੀ
•ਪਹਾੜੀ ਸੂਬੇ: ਉੱਤਰਾਖੰਡ ਤੇ ਹਿਮਾਚਲ ਪ੍ਰਦੇਸ਼ ਜਾਣ ਵਾਲੇ ਸੈਲਾਨੀਆਂ ਲਈ ਵਿਸ਼ੇਸ਼ ਚਿਤਾਵਨੀ ਜਾਰੀ ਕੀਤੀ ਗਈ ਹੈ, ਕਿਉਂਕਿ ਇੱਥੇ ਭਾਰੀ ਮੀਂਹ ਅਤੇ ਤੂਫ਼ਾਨ ਦੀ ਸੰਭਾਵਨਾ ਹੈ।
•ਅਸਮਾਨੀ ਬਿਜਲੀ: ਪੂਰਬੀ ਭਾਰਤ ਦੇ ਇਲਾਕਿਆਂ 'ਚ ਮੀਂਹ ਦੇ ਨਾਲ-ਨਾਲ ਅਸਮਾਨੀ ਬਿਜਲੀ ਡਿੱਗਣ ਦਾ ਵੀ ਖ਼ਤਰਾ ਪ੍ਰਗਟਾਇਆ ਗਿਆ ਹੈ।
ਦਿੱਲੀ 'ਚ ਅਜੇ ਰਾਹਤ ਨਹੀਂ
ਜਿੱਥੇ ਦੇਸ਼ ਦੇ 15 ਸੂਬਿਆਂ 'ਚ ਮੀਂਹ ਦੀ ਉਮੀਦ ਹੈ, ਉੱਥੇ ਹੀ ਦਿੱਲੀ ਵਾਸੀਆਂ ਨੂੰ ਅਜੇ ਗਰਮੀ ਤੋਂ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ। ਦਿੱਲੀ ਵਿੱਚ 29 ਅਪ੍ਰੈਲ ਨੂੰ ਵੀ ਭਿਆਨਕ ਲੂ ਚੱਲਣ ਦੇ ਆਸਾਰ ਹਨ ਤੇ ਤਾਪਮਾਨ 38 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
