ਜੰਮੂ: ਬੱਸ ਹੋਈ ਹਾਦਸੇ ਦਾ ਸ਼ਿਕਾਰ, ਇਕ ਜਵਾਨ ਦੀ ਮੌਤ, 34 ਜ਼ਖਮੀ (ਵੀਡੀਓ)

Monday, Dec 24, 2018 - 12:02 PM (IST)

ਜੰਮੂ-ਕਸ਼ਮੀਰ— ਇੱਥੇ ਦੇ ਸ਼੍ਰੀਨਗਰ-ਜੰਮੂ ਹਾਈਵੇਅ 'ਤੇ ਭਾਰਤ ਤਿੱਬਤ ਸਰੱਹਦ ਪੁਲਸ (ਆਈ.ਟੀ.ਬੀ.ਪੀ.) ਦੇ ਜਵਾਨਾਂ ਨਾਲ ਭਰੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਬੜਗਾਮ ਤੋਂ ਆਉਂਦੇ ਸਮੇਂ ਜੰਮੂ-ਕਸ਼ਮੀਰ ਦੇ ਖੂਨੀ ਨਾਲਾ ਕੋਲ ਇਹ ਹਾਦਸਾ ਹੋਇਆ। ਇਕ ਨਿਊਜ਼ ਏਜੰਸੀ ਅਨੁਸਾਰ ਇਸ ਹਾਦਸੇ 'ਚ ਇਕ ਆਈ.ਟੀ.ਬੀ.ਪੀ. ਦੇ ਜਵਾਨ ਦੀ ਮੌਤ ਹੋ ਗਈ ਹੈ। ਇਸ ਤੋਂ ਇਲਾਵਾ 34 ਹੋਰ ਜ਼ਖਮੀ ਹਨ।

ਪ੍ਰਸ਼ਾਸਨ ਵੱਲੋਂ ਰੈਸਕਿਊ ਆਪਰੇਸ਼ਨ ਜਾਰੀ ਹੈ। ਮੌਕੇ 'ਤੇ ਹੈਲੀਕਾਪਟਰ ਦੀ ਮਦਦ ਨਾਲ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਜਾ ਰਿਹਾ ਹੈ। ਇਹ ਘਟਨਾ ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲੇ 'ਚ ਹੋਈ। ਹਾਦਸੇ 'ਚ ਜ਼ਖਮੀ ਜਵਾਨਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕਰੀਬ ਜ਼ਖਮੀ ਖਤਰੇ ਤੋਂ ਬਾਹਰ ਹਨ। ਜ਼ਖਮੀਆਂ ਨੂੰ ਇਲਾਜ ਰਾਮਬਨ ਜ਼ਿਲਾ ਹਸਪਤਾਲ 'ਚ ਕਰਵਾਇਆ ਜਾ ਰਿਹਾ ਹੈ।


Related News