ITBP ''ਚ ਕਾਂਸਟੇਬਲ ਅਹੁਦੇ ''ਤੇ ਨਿਕਲੀ ਭਰਤੀ, ਮਿਲੇਗੀ ਮੋਟੀ ਤਨਖ਼ਾਹ
Sunday, Aug 11, 2024 - 12:05 PM (IST)

ਨਵੀਂ ਦਿੱਲੀ- ਇੰਡੋ-ਤਿੱਬਤ ਬਾਰਡਰ ਪੁਲਸ (ITBP) 'ਚ ਨੌਕਰੀ ਕਰਨ ਦੇ ਇੱਛੁਕ ਉਮੀਦਵਾਰਾਂ ਲਈ ਨਵੀਂ ਭਰਤੀ ਕੱਢੀ ਗਈ ਹੈ। ITBP ਨੇ ਗਰੁੱਪ-ਸੀ ਭਰਤੀ ਦਾ ਸ਼ਾਰਟ ਨੋਟਿਸ ਜਾਰੀ ਕਰ ਦਿੱਤਾ ਹੈ। ਇਸ ਭਰਤੀ ਲਈ ਉਮੀਦਵਾਰ 12 ਅਗਸਤ 2024 ਨੂੰ ITBP ਦੀ ਅਧਿਕਾਰਤ ਵੈੱਬਸਾਈਟhttp://recruitment.itbpolice.nic.in 'ਤੇ ਜਾ ਕੇ ਅਪਲਾਈ ਕਰ ਸਕਣਗੇ। ਅਪਲਾਈ ਕਰਨ ਦੀ ਆਖ਼ਰੀ ਤਾਰੀਖ਼ 10 ਸਤੰਬਰ 2024 ਤੈਅ ਕੀਤੀ ਗਈ ਹੈ।
ਭਰਤੀ ਡਿਟੇਲ
ITBP ਦੀ ਇਸ ਭਰਤੀ 'ਚ ਮਹਿਲਾ ਅਤੇ ਪੁਰਸ਼ ਉਮੀਦਵਾਰ ਦੋਵੇਂ ਹਿੱਸਾ ਲੈ ਸਕਦੇ ਹਨ। ਉਮੀਦਵਾਰਾਂ ਦੀ ਚੋਣ ਤਰਖਾਣ, ਪਲੰਬਰ, ਇਲੈਕਟ੍ਰੀਸ਼ੀਅਨ, ਮਿਸਤਰੀ ਲਈ ਕੀਤੀ ਜਾਵੇਗੀ।
ਵਿੱਦਿਅਕ ਯੋਗਤਾ
ਇਸ ਭਰਤੀ ਲਈ ਅਪਲਾਈ ਕਰ ਵਾਲੇ ਉਮੀਦਵਾਰਾਂ ਦਾ ਕਿਸੇ ਮਾਨਤਾ ਪ੍ਰਾਪਤ ਬੋਰਡ ਤੋਂ 10ਵੀਂ ਪਾਸ ਹੋਣਾ ਜ਼ਰੂਰੀ ਹੈ। ਨਾਲ ਹੀ ਸਬੰਧਤ ਟਰੇਡ ਵਿਚ ITI ਸਰਟੀਫ਼ਿਕੇਟ ਹੋਣਾ ਵੀ ਜ਼ਰੂਰੀ ਹੈ।
ਉਮਰ ਹੱਦ
ਉਮੀਦਵਾਰਾਂ ਦੀ ਘੱਟੋ-ਘੱਟ ਉਮਰ 18 ਸਾਲ ਅਤੇ ਵੱਧ ਤੋਂ ਵੱਧ 23 ਸਾਲ ਹੋਣੀ ਚਾਹੀਦੀ ਹੈ। ਰਾਖਵੀਆਂ ਸ਼੍ਰੇਣੀਆਂ ਨੂੰ ਉਪਰਲੀ ਉਮਰ ਹੱਦ 'ਚ ਛੋਟ ਦਿੱਤੀ ਜਾਂਦੀ ਹੈ। ਉਮਰ ਦੀ ਗਣਨਾ ਅਰਜ਼ੀ ਦੀ ਆਖਰੀ ਤਾਰੀਖ਼ ਮੁਤਾਬਕ ਕੀਤੀ ਜਾਵੇਗੀ।
ਤਨਖਾਹ-
ਚੁਣੇ ਗਏ ਉਮੀਦਵਾਰਾਂ ਨੂੰ ਲੈਵਲ 3, 21700-69100/- ਰੁਪਏ ਤਨਖ਼ਾਹ ਮਿਲੇਗੀ।
ਚੋਣ ਪ੍ਰਕਿਰਿਆ
ਉਮੀਦਵਾਰਾਂ ਦੀ ਚੋਣ PET, PST, ਲਿਖਤੀ ਪ੍ਰੀਖਿਆ ਅਤੇ ਮੈਡੀਕਲ ਟੈਸਟ ਦੇ ਆਧਾਰ 'ਤੇ ਕੀਤੀ ਜਾਵੇਗੀ।
ਵਧੇਰੇ ਜਾਣਕਾਰੀ ਲਈ ਇਸ ਨੋਟੀਫ਼ਿਕੇਸ਼ਨ ਲਿੰਕ 'ਤੇ ਕਲਿੱਕ ਕਰੋ।