ITBP ਦੇ ਜਵਾਨਾਂ ਨੇ 15 ਹਜ਼ਾਰ ਫੁੱਟ ਦੀ ਉੱਚਾਈ ''ਤੇ ਲਹਿਰਾਇਆ ਤਿਰੰਗਾ (ਵੀਡੀਓ)

01/26/2022 9:12:11 AM

ਲੱਦਾਖ- ਪੂਰਾ ਦੇਸ਼ ਅੱਜ ਯਾਨੀ ਬੁੱਧਵਾਰ ਨੂੰ 73ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। ਇਸ ਮੌਕੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਭਾਰਤੀ ਫ਼ੌਜ ਦੇ ਜਵਾਨਾਂ ਦੇ ਸਾਹਸ ਅਤੇ ਉਨ੍ਹਾਂ ਵਲੋਂ ਗਣਤੰਤਰ ਦਿਵਸ ਮਨਾਉਣ ਦੇ ਵੀਡੀਓ ਸਾਹਮਣੇ ਆ ਰਹੇ ਹਨ। ਇਸ ਵਿਚ ਲੱਦਾਖ 'ਚ ਭਾਰਤ-ਤਿੱਬਤ ਸਰਹੱਦੀ ਪੁਲਸ (ਆਈ.ਟੀ.ਬੀ.ਪੀ.) ਦੇ ਜਵਾਨਾਂ ਨੇ 15 ਹਜ਼ਾਰ ਫੁੱਟ ਦੀ ਉੱਚਾਈ 'ਤੇ ਭਾਰਤ ਦਾ 73ਵਾਂ ਗਣਤੰਤਰ ਦਿਵਸ ਮਨਾਇਆ। 

 

ਲੱਦਾਖ 'ਚ ਆਈ.ਟੀ.ਬੀ.ਪੀ. ਦੇ ਜਵਾਨਾਂ ਨੇ 15 ਹਜ਼ਾਰ ਫੁੱਟ ਦੀ ਉੱਚਾਈ 'ਤੇ ਮਾਈਨਸ 35 ਡਿਗਰੀ ਸੈਲਸੀਅਸ ਤਾਪਮਾਨ 'ਚ ਭਾਰਤ ਦਾ 73ਵਾਂ ਗਣਤੰਤਰ ਦਿਵਸ ਮਨਾਇਆ। ਦੂਜੇ ਪਾਸੇ ਉਤਰਾਖੰਡ ਦੇ ਕੁਮਾਓਂ ਖੇਤਰ 'ਚ ਵੀ ਆਈ.ਟੀ.ਬੀ.ਪੀ. ਦੇ ਜਵਾਨਾਂ ਨੇ 12 ਹਜ਼ਾਰ ਫੁੱਟ ਦੀ ਉਚਾਈ 'ਤੇ ਗਣਤੰਤਰ ਦਿਵਸ ਦਾ ਜਸ਼ਨ ਮਨਾਇਆ ਅਤੇ ਤਿਰੰਗਾ ਲਹਿਰਾਇਆ।

 

ਇਹ ਵੀ ਪੜ੍ਹੋ : Republic Day 2022: ਜਾਣੋਂ ਕਿਉਂ ਮਨਾਇਆ ਜਾਂਦਾ ਹੈ 'ਗਣਤੰਤਰ ਦਿਵਸ', ਕੀ ਹੈ ਇਸ ਦੀ ਖ਼ਾਸੀਅਤ ਤੇ ਮਹੱਤਤਾ

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ

DIsha

This news is Content Editor DIsha