ITBP ਜਵਾਨਾਂ ਨੇ ਗਣਤੰਤਰ ਦਿਵਸ ਦੀਆਂ ਤਿਆਰੀਆਂ ਨੂੰ ਲੈ ਕੇ ਕੀਤੀ ਪਰੇਡ

01/12/2020 9:01:48 AM

ਨਵੀਂ ਦਿੱਲੀ—ਭਾਰਤ-ਤਿੱਬਤ ਸੀਮਾ ਪੁਲਸ (ਆਈ.ਟੀ.ਬੀ.ਪੀ) ਦੇ ਜਵਾਨਾਂ ਨੇ ਰਾਜਪਥ 'ਤੇ ਗਣਤੰਤਰ ਦਿਵਸ ਦੀਆਂ ਤਿਆਰੀਆਂ ਨੂੰ ਲੈ ਕੇ ਪਰੇਡ ਕੀਤੀ। ਇਸ ਦੌਰਾਨ ਵੱਡੀ ਗਿਣਤੀ 'ਚ ਆਈ.ਟੀ.ਬੀ.ਪੀ ਦੇ ਜਵਾਨ ਸ਼ਾਮਲ ਹੋਏ। ਦੱਸ ਦੇਈਏ ਕਿ 26 ਜਨਵਰੀ ਨੂੰ ਹੋਣ ਵਾਲੀ ਪਰੇਡ 'ਚ ਭਾਰਤ ਤਿੱਬਤ ਸੀਮਾ ਪੁਲਸ ਵੀ ਸ਼ਾਮਲ ਹੋਵੇਗੀ। ਇਸ ਦੇ ਮੱਦੇਨਜ਼ਰ ਇਹ ਤਿਆਰੀਆਂ ਹੁਣ ਤੋਂ ਕੀਤੀਆਂ ਜਾ ਰਹੀਆਂ ਹਨ।

PunjabKesari

ਆਈ.ਟੀ.ਬੀ.ਪੀ ਦੇ ਜਵਾਨਾਂ ਨੇ ਟੁਕੜੀਆਂ 'ਚ ਰਾਜਪਥ 'ਤੇ ਪਰੇਡ ਕੀਤੀ। ਇਸ ਮੌਕੇ 'ਤੇ ਆਈ.ਟੀ.ਬੀ.ਪੀ ਦੇ ਸੀਨੀਅਰ ਅਧਿਕਾਰੀ ਵੀ ਪਹੁੰਚੇ। ਗਣਤੰਤਰ ਦਿਵਸ ਦੀਆਂ ਤਿਆਰੀਆਂ ਨੂੰ ਲੈ ਕੇ ਦਿੱਲੀ 'ਚ ਸੁਰੱਖਿਆ ਵਿਵਸਥਾ ਵੀ ਸਖਤ ਕਰ ਦਿੱਤੀ ਗਈ ਹੈ।

PunjabKesari


Iqbalkaur

Content Editor

Related News