ITBP ਦੇ ਜਵਾਨ ਨੇ ਅਧਿਕਾਰੀ ਨੂੰ ਮਾਰੀ ਗੋਲੀ, ਮੌਤ
Monday, Mar 17, 2025 - 12:36 PM (IST)

ਰਾਏਪੁਰ- ਛੱਤੀਸਗੜ੍ਹ ਦੇ ਰਾਏਪੁਰ ਜ਼ਿਲ੍ਹੇ ਵਿਚ ਸੋਮਵਾਰ ਨੂੰ ਭਾਰਤ-ਤਿੱਬਤ ਬਾਰਡਰ ਪੁਲਸ (ਆਈ.ਟੀ.ਬੀ.ਪੀ.) ਦੇ ਜਵਾਨ ਨੇ ਵਿਵਾਦ ਤੋਂ ਬਾਅਦ ਫੋਰਸ ਦੇ ਇਕ ਸਹਾਇਕ ਸਬ-ਇੰਸਪੈਕਟਰ ਨੂੰ ਗੋਲੀ ਮਾਰ ਦਿੱਤੀ। ਪੁਲਸ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਰਾਏਪੁਰ ਜ਼ਿਲ੍ਹੇ ਦੇ ਸੀਨੀਅਰ ਪੁਲਸ ਕਪਤਾਨ ਲਾਲ ਉਮੇਦ ਸਿੰਘ ਨੇ ਦੱਸਿਆ ਕਿ ਇਹ ਘਟਨਾ ਅੱਜ ਸਵੇਰੇ ਖਰੋੜਾ ਥਾਣਾ ਖੇਤਰ 'ਚ ਆਈਟੀਬੀਪੀ ਦੀ 38ਵੀਂ ਬਟਾਲੀਅਨ ਦੇ ਕੈਂਪ 'ਚ ਵਾਪਰੀ।
ਸਿੰਘ ਨੇ ਦੱਸਿਆ ਕਿ ਮੁੱਢਲੀ ਜਾਣਕਾਰੀ ਅਨੁਸਾਰ ਕਾਂਸਟੇਬਲ ਸਰੋਜ ਕੁਮਾਰ ਨੇ ਕਥਿਤ ਤੌਰ 'ਤੇ ਏਐੱਸਆਈ ਦੇਵੇਂਦਰ ਸਿੰਘ ਦਹੀਆ 'ਤੇ ਆਪਣੀ ਸਰਵਿਸ ਇਨਸਾਸ ਰਾਈਫਲ ਨਾਲ ਗੋਲੀ ਚਲਾ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਟੀਮ ਮੌਕੇ ’ਤੇ ਰਵਾਨਾ ਕੀਤੀ ਗਈ। ਅਧਿਕਾਰੀ ਨੇ ਦੱਸਿਆ ਕਿ ਦਹੀਆ ਅਤੇ ਸਰੋਜ ਕੁਮਾਰ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ, ਜਿਸ ਤੋਂ ਬਾਅਦ ਕੁਮਾਰ ਨੇ ਦਹੀਆ 'ਤੇ ਗੋਲੀ ਚਲਾ ਦਿੱਤੀ। ਸਿੰਘ ਨੇ ਦੱਸਿਆ ਕਿ ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8