ਵਿਦਿਆਰਥੀਆਂ ਤੋਂ ਘਰ ਦੇ ਕੰਮ ਕਰਾਉਣ ਦੇ ਮਾਮਲੇ ''ਚ ITI ਪ੍ਰੋਫੈਸਰ ''ਤੇ ਡਿੱਗੀ ਗਾਜ਼

07/05/2024 2:33:34 PM

ਲਾਤੂਰ- ਮਹਾਰਾਸ਼ਟਰ ਦੇ ਲਾਤੂਰ ਜ਼ਿਲ੍ਹੇ 'ਚ ਸਰਕਾਰੀ ਉਦਯੋਗਿਕ ਸੰਸਥਾ (ITI) ਦੀ ਇਕ ਪ੍ਰੋਫੈਸਰ ਨੂੰ ਕੁਝ ਵਿਦਿਆਰਥੀਆਂ ਤੋਂ ਆਪਣੇ ਘਰ ਦਾ ਕੰਮ ਕਰਵਾ ਕੇ ਉਨ੍ਹਾਂ ਦਾ ਸ਼ੋਸ਼ਣ ਕਰਨ ਦੇ ਮਾਮਲੇ 'ਚ ਮੁਅੱਤਲ ਕਰ ਦਿੱਤਾ ਗਿਆ ਹੈ। ਔਸਾ ਵਿਚ ITI ਦੀ ਪ੍ਰਿੰਸੀਪਲ ਇੰਦਰਾ ਰਣਭੀਦਕਰ ਨੇ ਦੱਸਿਆ ਕਿ ਪ੍ਰੋਫੈਸਰ ਮਨੀਸ਼ਾ ਖਾਨਾਪੁਰੇ ਨੂੰ 3 ਵਿਦਿਆਰਥੀਆਂ ਦਾ ਸ਼ੋਸ਼ਣ ਕਰਨ ਦੇ ਮਾਮਲੇ ਵਿਚ 2 ਜੁਲਾਈ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਪ੍ਰੋਫੈਸਰ ਨੇ ਵਿਦਿਆਰਥੀਆਂ ਨੂੰ ਘੱਟ ਨੰਬਰ ਦੇਣ ਦੀ ਧਮਕੀ ਦੇ ਕੇ ਉਨ੍ਹਾਂ ਤੋਂ ਘਰ ਦੇ ਕੰਮ ਕਰਵਾਏ ਅਤੇ ਪਖ਼ਾਨੇ ਆਦਿ ਦੀ ਸਫਾਈ ਕਰਵਾਈ। ਇਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ ਹੈ, ਜਿਸ ਵਿਚ ਵਿਦਿਆਰਥੀਆਂ ਨੂੰ  ਪ੍ਰੋਫੈਸਰ ਦੇ ਘਰ ਦਾ ਕੂੜਾ ਕਚਰਾ ਸਾਫ਼ ਕਰਦਿਆਂ ਵੇਖਿਆ ਜਾ ਸਕਦਾ ਹੈ। ਪ੍ਰਿੰਸੀਪਲ ਨੇ ਕਿਹਾ ਕਿ ਇਸ ਮਾਮਲੇ ਵਿਚ 3 ਮੈਂਬਰੀ ਜਾਂਚ ਕਮੇਟੀ ਬਣਾਈ ਗਈ ਸੀ ਅਤੇ ਉਸ ਦੀ ਰਿਪੋਰਟ ਦੇ ਆਧਾਰ 'ਤੇ ਪ੍ਰੋਫੈਸਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। 

ਜਦੋਂ ਕਲਾਸ ਪ੍ਰੋਫੈਸਰ ਤੋਂ ਇਸ ਮਾਮਲੇ ਦੀ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਕਿਸੇ ਵੀ ਵਿਦਿਆਰਥੀ ਨੂੰ ਘਰ ਬੁਲਾ ਕੇ ਕੰਮ ਕਰਾਉਣ ਦੀ ਗੱਲ ਤੋਂ ਸਾਫ਼ ਇਨਕਾਰ ਕਰ ਦਿੱਤਾ। ਪ੍ਰੋਫੈਸਰ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਕੋਈ ਜਾਣਕਾਰੀ ਨਹੀਂ ਹੈ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਕਿਸ ਨੇ ਕਦੋਂ ਵੀਡੀਓ ਬਣਾਇਆ, ਇਨ੍ਹਾਂ ਗੱਲਾਂ ਦੀ ਕੋਈ ਜਾਣਕਾਰੀ ਨਹੀਂ ਹੈ। ਇਸ ਤੋਂ ਬਾਅਦ ਕਾਲਜ ਦੀ ਪ੍ਰਿੰਸੀਪਲ ਨਾਲ ਜਦੋਂ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਮਾਮਲੇ ਦੀ ਜਾਂਚ ਲਈ ਕਮੇਟੀ ਗਠਿਤ ਕੀਤੀ ਗਈ ਹੈ। ਜਿਸ ਦੇ ਆਧਾਰ 'ਤੇ ਕਾਰਵਾਈ ਕੀਤੀ ਗਈ ਹੈ।


Tanu

Content Editor

Related News