J&K ਬੈਂਕ 'ਚ 276 ਅਹੁਦਿਆਂ 'ਤੇ ਨਿਕਲੀ ਭਰਤੀ, ਜਾਣੋ ਉਮਰ ਹੱਦ ਸਣੇ ਪੂਰਾ ਵੇਰਵਾ

05/22/2024 12:03:21 PM

ਨਵੀਂ ਦਿੱਲੀ- ਜੰਮੂ ਅਤੇ ਕਸ਼ਮੀਰ ਬੈਂਕ ਨੇ ਸਬੰਧਿਤ ਜ਼ਿਲ੍ਹਿਆਂ ਵਿਚ ਆਪਣੀਆਂ ਵੱਖ-ਵੱਖ ਸ਼ਾਖਾਵਾਂ/ਦਫ਼ਤਰਾਂ ਵਿਚ ਅਪ੍ਰੈਂਟਿਸਾਂ ਦੀ ਭਰਤੀ ਲਈ ਆਨਲਾਈਨ ਅਰਜ਼ੀਆਂ ਮੰਗੀਆਂ ਹਨ। ਯੋਗਤਾ ਦੇ ਮਾਪਦੰਡਾਂ ਨੂੰ ਪੂਰਾ ਕਰਨ ਵਾਲੇ ਉਮੀਦਵਾਰ ਜੰਮੂ ਅਤੇ ਕਸ਼ਮੀਰ ਬੈਂਕ ਦੀ ਅਧਿਕਾਰਤ ਵੈਬਸਾਈਟ, jkbank.com ਵਲੋਂ ਖਾਲੀ ਅਸਾਮੀਆਂ ਲਈ ਅਪਲਾਈ ਕਰ ਸਕਦੇ ਹਨ। ਅਧਿਕਾਰਤ ਨੋਟੀਫਿਕੇਸ਼ਨ ਮੁਤਾਬਕ ਅਪਲਾਈ ਕਰਨ ਦੀ ਪ੍ਰਕਿਰਿਆ 14 ਮਈ ਨੂੰ ਸ਼ੁਰੂ ਹੋਈ ਸੀ ਅਤੇ 28 ਮਈ, 2024 ਨੂੰ ਖਤਮ ਹੋਵੇਗੀ।

276 ਅਸਾਮੀਆਂ 'ਤੇ ਨਿਯੁਕਤੀਆਂ ਕੀਤੀਆਂ ਜਾਣਗੀਆਂ

ਇਸ ਭਰਤੀ ਮੁਹਿੰਮ ਦੇ ਤਹਿਤ ਜੰਮੂ ਅਤੇ ਕਸ਼ਮੀਰ ਬੈਂਕ ਨੇ ਇਕ ਸਾਲ ਦੀ ਮਿਆਦ ਲਈ ਅਪ੍ਰੈਂਟਿਸ ਐਕਟ 1961 ਦੇ ਤਹਿਤ ਕੁੱਲ 276 ਅਪ੍ਰੈਂਟਿਸ ਦੀਆਂ ਅਸਾਮੀਆਂ ਨੂੰ ਭਰਨ ਦਾ ਟੀਚਾ ਰੱਖਿਆ ਹੈ। ਭਰਤੀ ਲਈ ਗੈਰ-ਰਾਖਵੀਂ ਸ਼੍ਰੇਣੀ ਦੇ ਉਮੀਦਵਾਰਾਂ ਨੂੰ 700 ਰੁਪਏ ਫੀਸ ਦੇਣੀ ਪਵੇਗੀ, ਜਦਕਿ ਰਾਖਵੀਂ ਸ਼੍ਰੇਣੀ ਦੇ ਉਮੀਦਵਾਰਾਂ ਲਈ 500 ਰੁਪਏ ਫੀਸ ਰੱਖੀ ਗਈ ਹੈ।

ਉਮਰ ਹੱਦ

ਇਸ ਅਹੁਦੇ ਲਈ ਅਪਲਾਈ ਕਰਨ ਵਾਲੇ ਗੈਰ-ਰਾਖਵੇਂ ਵਰਗ ਦੇ ਉਮੀਦਵਾਰਾਂ ਦੀ ਉਮਰ 1 ਜਨਵਰੀ, 2024 ਨੂੰ ਘੱਟੋ-ਘੱਟ 20 ਸਾਲ ਅਤੇ ਵੱਧ ਤੋਂ ਵੱਧ 28 ਸਾਲ ਹੋਣੀ ਚਾਹੀਦੀ ਹੈ। ਹਾਲਾਂਕਿ ਸਰਕਾਰੀ ਨਿਯਮਾਂ ਅਨੁਸਾਰ SC/ST/OBC/PWBD ਆਦਿ ਵਰਗਾਂ ਨਾਲ ਸਬੰਧਤ ਉਮੀਦਵਾਰਾਂ ਨੂੰ ਉਮਰ ਵਿਚ ਛੋਟ ਦਿੱਤੀ ਜਾਵੇਗੀ।

ਵਿੱਦਿਅਕ ਯੋਗਤਾ

ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ/ਸੰਸਥਾ ਤੋਂ ਗ੍ਰੈਜੂਏਟ ਹੋਣਾ ਚਾਹੀਦਾ ਹੈ। ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਹੋਰ ਜਾਣਕਾਰੀ ਦੇਖ ਸਕਦੇ ਹਨ। ਵੇਰਵੇ ਅਧਿਕਾਰਤ ਵੈੱਬਸਾਈਟ 'ਤੇ ਦਿੱਤੇ ਗਏ ਹਨ।

ਬੈਂਕ ਭਰਤੀ ਲਈ ਇੰਝ ਕਰੋ ਅਪਲਾਈ

ਸਭ ਤੋਂ ਪਹਿਲਾਂ ਅਧਿਕਾਰਤ ਵੈੱਬਸਾਈਟ 'ਤੇ ਜਾਓ।
ਇਸ ਤੋਂ ਬਾਅਦ ਜੰਮੂ ਅਤੇ ਕਸ਼ਮੀਰ ਬੈਂਕ ਭਰਤੀ 2024 ਲਿੰਕ 'ਤੇ ਕਲਿੱਕ ਕਰੋ।
ਨਿੱਜੀ ਵੇਰਵੇ ਦਰਜ ਕਰੋ ਅਤੇ ਜਮ੍ਹਾਂ ਕਰੋ।
ਜੰਮੂ ਅਤੇ ਕਸ਼ਮੀਰ 2024 ਭਰਤੀ ਫਾਰਮ ਭਰੋ ਅਤੇ ਫੀਸਾਂ ਦਾ ਭੁਗਤਾਨ ਕਰੋ।
ਇਸ ਤੋਂ ਬਾਅਦ ਫਾਰਮ ਦੀ ਇਕ ਕਾਪੀ ਡਾਊਨਲੋਡ ਕਰੋ ਅਤੇ ਇਸ ਨੂੰ ਆਪਣੇ ਕੋਲ ਰੱਖੋ।

ਵਧੇਰੇ ਜਾਣਕਾਰੀ ਲਈ ਇਸ ਨੋਟੀਫ਼ਿਕੇਸ਼ਨ ਲਿੰਕ 'ਤੇ ਕਲਿੱਕ ਕਰੋ।


Tanu

Content Editor

Related News