ਦਰਦਨਾਕ ਹਾਦਸਾ, ਕਾਰ ਖੱਡ ''ਚ ਡਿੱਗਣ ਨਾਲ 5 ਬੱਚਿਆਂ ਸਮੇਤ ਇਕ ਹੀ ਪਰਿਵਾਰ ਦੇ 8 ਜੀਆਂ ਦੀ ਮੌਤ

Saturday, Jul 27, 2024 - 04:46 PM (IST)

ਸ਼੍ਰੀਨਗਰ (ਭਾਸ਼ਾ)- ਜੰਮੂ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ 'ਚ ਸ਼ਨੀਵਾਰ ਨੂੰ ਇਕ ਵਾਹਨ ਸੜਕ ਤੋਂ ਫਿਸਲ ਕੇ ਖੱਡ 'ਚ ਡਿੱਗ ਗਿਆ। ਇਸ ਹਾਦਸੇ 'ਚ 5 ਬੱਚਿਆਂ ਸਮੇਤ ਇਕ ਹੀ ਪਰਿਵਾਰ ਦੇ 8 ਜੀਆਂ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ 'ਚ ਇਕ ਪੁਲਸ ਮੁਲਾਜ਼ਮ, 2 ਔਰਤਾਂ ਅਤੇ 6 ਤੋਂ 16 ਸਾਲ ਦੇ 5 ਬੱਚੇ ਸ਼ਾਮਲ ਹਨ। 

ਅਧਿਕਾਰੀਆਂ ਨੇ ਦੱਸਿਆ ਕਿ ਪੀੜਤ ਕਿਸ਼ਤਵਾੜ ਤੋਂ ਸਿੰਥਨ ਟਾਪ ਹੁੰਦੇ ਹੋਏ ਮਾਰਵਾਹ  ਵੱਲ ਜਾ ਰਹੇ ਸਨ, ਉਦੋਂ ਉਨ੍ਹਾਂ ਦਾ ਵਾਹਨ ਡਕਸੁਮ 'ਚ ਸੜਕ ਤੋਂ ਫਿਸਲ ਕੇ ਖੱਡ 'ਚ ਡਿੱਗ ਗਿਆ। ਉਨ੍ਹਾਂ ਦੱਸਿਆ ਕਿ ਪਰਿਵਾਰ ਦੇ 8 ਜੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


DIsha

Content Editor

Related News