ਜੰਮੂ-ਕਸ਼ਮੀਰ ''ਚ ਕਬਜ਼ੇ ਵਿਰੋਧੀ ਮੁਹਿੰਮ ਦੌਰਾਨ ਹਿੰਸਕ ਹੋਈ ਭੀੜ, 5 ਪੁਲਸ ਮੁਲਾਜ਼ਮ ਜ਼ਖ਼ਮੀ
Saturday, Jun 29, 2024 - 01:35 PM (IST)
ਜੰਮੂ- ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ 'ਚ ਸ਼ਨੀਵਾਰ ਯਾਨੀ ਕਿ ਅੱਜ ਕਬਜ਼ੇ ਵਿਰੋਧੀ ਮੁਹਿੰਮ ਖਿਲਾਫ਼ ਪ੍ਰਦਰਸ਼ਨ ਕਰ ਰਹੇ ਲੋਕਾਂ ਦੇ ਹਮਲੇ ਵਿਚ ਇਕ ਪੁਲਸ ਸੁਪਰਡੈਂਟ ਸਮੇਤ 5 ਪੁਲਸ ਮੁਲਾਜ਼ਮ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਹੀਰਾਨਗਰ ਦੇ ਨਾਗਰੀ ਇਲਾਕੇ ਵਿਚ ਗੈਰ-ਕਾਨੂੰਨੀ ਰੂਪ ਨਾਲ ਬਣੇ ਇਕ ਪੂਜਾ ਸਥਾਨ ਨੂੰ ਢਹਿ-ਢੇਰੀ ਕਰਨ ਲਈ ਮੁਹਿੰਮ ਚਲਾਈ ਗਈ ਸੀ, ਜਿਸ ਦਾ ਸਥਾਨਕ ਲੋਕਾਂ ਦੇ ਇਕ ਸਮੂਹ ਨੇ ਵਿਰੋਧ ਕੀਤਾ।
ਇਹ ਵੀ ਪੜ੍ਹੋ- ਲੱਦਾਖ 'ਚ ਵਾਪਰਿਆ ਵੱਡਾ ਹਾਦਸਾ; ਟੈਂਕ ਅਭਿਆਸ ਦੌਰਾਨ ਫ਼ੌਜ ਦੇ 5 ਜਵਾਨ ਸ਼ਹੀਦ
ਸਮੂਹ ਵਲੋਂ ਕੀਤਾ ਜਾ ਰਿਹਾ ਵਿਰੋਧ ਪ੍ਰਦਰਸ਼ਨ 'ਚ ਪ੍ਰਦਰਸ਼ਨਕਾਰੀ ਹਿੰਸਕ ਹੋ ਗਏ ਅਤੇ ਉਨ੍ਹਾਂ ਨੇ ਪੁਲਸ 'ਤੇ ਹਮਲਾ ਕਰ ਦਿੱਤਾ, ਜਿਸ ਵਿਚ ਇਕ ਪੁਲਸ ਸੁਪਰਡੈਂਟ ਸਮੇਤ 5 ਪੁਲਸ ਮੁਲਾਜ਼ਮ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਕਾਨੂੰਨ ਵਿਵਸਥਾ ਬਹਾਲ ਕਰਨ ਲਈ ਇਲਾਕੇ ਵਿਚ ਵਾਧੂ ਸੁਰੱਖਿਆ ਫੋਰਸ ਨੂੰ ਭੇਜਿਆ ਗਿਆ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e