ਜੰਮੂ-ਕਸ਼ਮੀਰ ''ਚ ਜਿਊਲਰੀ ਸਟੋਰ ''ਤੇ ਅੱਤਵਾਦੀ ਹਮਲਾ
Saturday, Oct 19, 2019 - 06:11 PM (IST)

ਜੰਮੂ— ਜੰਮੂ-ਕਸ਼ਮੀਰ ਵਿਚ ਸ਼ਨੀਵਾਰ ਦੀ ਸ਼ਾਮ ਨੂੰ ਇਕ ਜਿਊਲਰੀ ਸਟੋਰ 'ਤੇ ਅੱਤਵਾਦੀਆਂ ਨੇ ਹਮਲਾ ਕਰ ਦਿੱਤਾ। ਜਿਸ ਸਟੋਰ 'ਤੇ ਅੱਤਵਾਦੀਆਂ ਨੇ ਹਮਲਾ ਕੀਤਾ ਹੈ, ਉਹ ਬਾਰਾਮੂਲਾ 'ਚ ਸਥਿਤ ਹੈ। ਘਟਨਾ ਵਿਚ ਕਿਸੇ ਦੇ ਜ਼ਖਮੀ ਹੋਣ ਜਾਂ ਮਾਰੇ ਜਾਣ ਦੀ ਕੋਈ ਖਬਰ ਨਹੀਂ ਹੈ। ਘਟਨਾ ਵਾਲੀ ਥਾਂ 'ਤੇ ਪੁਲਸ ਪਹੁੰਚ ਗਈ ਹੈ ਅਤੇ ਸਟੋਰ ਅਤੇ ਉਸ ਦੇ ਆਲੇ-ਦੁਆਲੇ ਦੀਆਂ ਦੁਕਾਨਾਂ ਬੰਦ ਕਰਵਾ ਦਿੱਤਾ ਗਿਆ ਹੈ।