ਸ਼੍ਰੀਨਗਰ : ਸੁਰੱਖਿਆ ਫੋਰਸ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਇੰਟਰਨੈੱਟ ਸੇਵਾਵਾਂ ਬੰਦ

05/19/2020 10:22:46 AM

ਸ਼੍ਰੀਨਗਰ— ਜੰਮੂ-ਕਸ਼ਮੀਰ ਦੇ ਸ਼੍ਰੀਨਗਰ ਵਿਚ ਮੰਗਲਵਾਰ ਨੂੰ ਸੁਰੱਖਿਆ ਫੋਰਸ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਸ਼ੁਰੂ ਹੋ ਗਿਆ ਹੈ। ਇਸ ਤੋਂ ਬਾਅਦ ਇਲਾਕੇ ਵਿਚ ਇੰਟਰਨੈੱਟ ਅਤੇ ਟੈਲੀਫੋਨ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਕਸ਼ਮੀਰ ਜ਼ੋਨ ਪੁਲਸ ਨੇ ਆਪਣੇ ਅਧਿਕਾਰਤ ਟਵਿੱਟਰ ਅਕਾਊਂਟ 'ਤੇ ਇਹ ਜਾਣਕਾਰੀ ਦਿੱਤੀ। ਉਸ ਨੇ ਲਿਖਿਆ ਕਿ ਸ਼੍ਰੀਨਗਰ ਦੇ ਨਵਾਕਦਾਲ ਇਲਾਕੇ ਦੇ ਕਨੇਮਜਾਰ 'ਚ ਮੁਕਾਬਲਾ ਸ਼ੁਰੂ। ਜੰਮੂ-ਕਸ਼ਮੀਰ ਪੁਲਸ ਅਤੇ ਸੀ. ਆਰ. ਪੀ. ਐੱਫ. ਦੇ ਜਵਾਨ ਜਵਾਬੀ ਕਾਰਵਾਈ ਕਰ ਰਹੇ ਹਨ।

PunjabKesari

ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫੀਆ ਜਾਣਕਾਰੀ ਮਿਲਣ ਤੋਂ ਬਾਅਦ ਪੁਲਸ ਨੇ ਇਲਾਕੇ ਵਿਚ ਘੇਰਾਬੰਦੀ ਕਰ ਕੇ ਤਲਾਸ਼ੀ ਸ਼ੁਰੂ ਕੀਤੀ ਸੀ, ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋਇਆ। ਸੰਘਣੀ ਆਬਾਦੀ ਵਾਲੇ ਇਸ ਇਲਾਕੇ ਵਿਚ ਲੱਗਭਗ ਅੱਧੀ ਰਾਤ ਨੂੰ ਸ਼ੁਰੂ ਹੋਈ ਇਸ ਮੁਹਿੰਮ ਵਿਚ ਜੰਮੂ-ਕਸ਼ਮੀਰ ਪੁਲਸ ਅਤੇ ਸੀ. ਆਰ. ਪੀ. ਐੱਫ. ਨੇ ਕੁਝ ਘਰਾਂ ਨੂੰ ਘੇਰ ਲਿਆ ਤਾਂ ਉਨ੍ਹਾਂ 'ਤੇ ਗੋਲੀਬਾਰੀ ਸ਼ੁਰੂ ਹੋ ਗਈ। ਉਨ੍ਹਾਂ ਨੇ ਦੱਸਿਆ ਕਿ ਸਾਵਧਾਨੀ ਦੇ ਤੌਰ 'ਤੇ  ਸ਼੍ਰੀਨਗਰ ਸ਼ਹਿਰ ਵਿਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀ ਗਈ ਹੈ। ਜੇ. ਕੇ. ਪੀ. ਅਤੇ ਸੀ. ਆਰ. ਪੀ. ਐੱਫ. ਆਪਣਾ ਕੰਮ ਕਰ ਰਹੇ ਹਨ। ਅੱਗੇ ਦੀ ਜਾਣਕਾਰੀ ਦਿੱਤੀ ਜਾਵੇਗੀ।


Tanu

Content Editor

Related News