ਜੰਮੂ-ਕਸ਼ਮੀਰ: ਕੁਪਵਾੜਾ ’ਚ ਅੱਤਵਾਦੀ ਟਿਕਾਣੇ ਦਾ ਭਾਂਡਾਫੋੜ, ਵੱਡੀ ਗਿਣਤੀ ’ਚ ਹਥਿਆਰ ਬਰਾਮਦ

Monday, Mar 29, 2021 - 06:28 PM (IST)

ਜੰਮੂ-ਕਸ਼ਮੀਰ: ਕੁਪਵਾੜਾ ’ਚ ਅੱਤਵਾਦੀ ਟਿਕਾਣੇ ਦਾ ਭਾਂਡਾਫੋੜ, ਵੱਡੀ ਗਿਣਤੀ ’ਚ ਹਥਿਆਰ ਬਰਾਮਦ

ਸ਼੍ਰੀਨਗਰ (ਭਾਸ਼ਾ)— ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਵਿਚ ਕੰਟਰੋਲ ਰੇਖਾ ਨੇੜੇ ਇਕ ਖੇਤਰ ਵਿਚੋਂ ਅੱਤਵਾਦੀ ਟਿਕਾਣੇ ਦਾ ਭਾਂਡਾਫੋੜ ਕੀਤਾ ਗਿਆ। ਸੁਰੱਖਿਆ ਦਸਤਿਆਂ ਨੇ 5 ਏ. ਕੇ.47 ਰਾਈਫ਼ਲਾਂ ਸਮੇਤ ਹਥਿਆਰਾਂ ਅਤੇ ਗੋਲਾ ਬਾਰੂਦ ਦਾ ਜ਼ਖੀਰਾ ਬਰਾਮਦ ਕੀਤਾ ਹੈ। ਫ਼ੌਜ ਦੇ ਇਕ ਅਧਿਕਾਰੀ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਕਿਹਾ ਕਿ ਕਰਨਾਹ ਵਿਚ ਤਾਇਨਾਤ ਸੁਰੱਖਿਆ ਦਸਤਿਆਂ ਨੂੰ ਇਕ ਵੱਡੀ ਸਫ਼ਲਤਾ ਮਿਲੀ। ਫ਼ੌਜ ਨੇ ਵੱਡੀ ਮਾਤਰਾ ਵਿਚ ਹਥਿਆਰ ਬਰਾਦਮ ਕੀਤੇ। ਫ਼ੌਜ ਅਤੇ ਪੁਲਸ ਦੀ ਚੌਕਸੀ ਕਾਰਨ ਹੀ ਇਹ ਸੰਭਵ ਹੋ ਸਕਿਆ। 

ਅਧਿਕਾਰੀ ਨੇ ਕਿਹਾ ਕਿ ਸੁਰੱਖਿਆ ਦਸਤਿਆਂ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਇਕ ਮੁਹਿੰਮ ਚਲਾਈ। ਘਟਨਾ ਵਾਲੀ ਥਾਂ ਤੋਂ 5 ਏ. ਕੇ. 47 ਰਾਈਫ਼ਲਾਂ, 6 ਮੈਗਜ਼ੀਨ, 7 ਪਿਸਤੌਲਾਂ ਅਤੇ ਹੋਰ ਹਥਿਆਰ ਬਰਾਮਦ ਕੀਤੇ ਗਏ। ਅੱਤਵਾਦੀ ਸੰਗਠਨਾਂ ਦੇ ਨਾਪਾਕ ਇਰਾਦਿਆਂ ਨੂੰ ਵੀ ਨਾਕਾਮ ਕਰ ਦਿੱਤਾ ਹੈ। ਅਧਿਕਾਰੀ ਨੇ ਇਹ ਵੀ ਦੱਸਿਆ ਕਿ ਮੁਹਿੰਮ ਕੰਟਰੋਲ ਰੇਖਾ ਦੇ ਬਿਲਕੁਲ ਨੇੜੇ ਧੰਨੀ ਪਿੰਡ ਵਿਚ ਚਲਾਈ ਗਈ ਸੀ, ਜੋ ਲੀਪਾ ਘਾਟੀ ਵਿਚ ਪਾਕਿਸਤਾਨ ਫ਼ੌਜ ਦੀ ਸਿੱਧੀ ਨਿਗਰਾਨੀ ਵਿਚ ਆਉਂਦਾ ਹੈ। 


author

Tanu

Content Editor

Related News