ਜੰਮੂ-ਕਸ਼ਮੀਰ ’ਚ ਸੁਰੱਖਿਆ ਫੋਰਸਾਂ ਨੂੰ ਮਿਲੀ ਵੱਡੀ ਸਫ਼ਲਤਾ, ਮੁਕਾਬਲੇ ’ਚ ਲਸ਼ਕਰ ਦਾ ਅੱਤਵਾਦੀ ਢੇਰ

Saturday, Apr 09, 2022 - 11:46 AM (IST)

ਜੰਮੂ-ਕਸ਼ਮੀਰ ’ਚ ਸੁਰੱਖਿਆ ਫੋਰਸਾਂ ਨੂੰ ਮਿਲੀ ਵੱਡੀ ਸਫ਼ਲਤਾ, ਮੁਕਾਬਲੇ ’ਚ ਲਸ਼ਕਰ ਦਾ ਅੱਤਵਾਦੀ ਢੇਰ

ਸ਼੍ਰੀਨਗਰ (ਭਾਸ਼ਾ)– ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ’ਚ ਸ਼ਨੀਵਾਰ ਨੂੰ ਸੁਰੱਖਿਆ ਫੋਰਸਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲੇ ’ਚ ਲਕਸ਼ਰ-ਏ-ਤੋਇਬਾ ਦਾ ਇਕ ਅੱਤਵਾਦੀ ਮਾਰਿਆ ਗਿਆ। ਇਸ ਦਰਮਿਆਨ ਕੁਲਗਾਮ ਜ਼ਿਲ੍ਹੇ ’ਚ ਇਕ ਹੋਰ ਮੁਕਾਬਲਾ ਜਾਰੀ ਹੈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਖ਼ੁਫੀਆ ਜਾਣਕਾਰੀ ਮਿਲਣ ਮਗਰੋਂ ਸੁਰੱਖਿਆ ਫੋਰਸਾਂ ਨੇ ਅਨੰਤਨਾਗ ਜ਼ਿਲ੍ਹੇ ਦੇ ਸ਼ਿਰਹਾਮਾ ਇਲਾਕੇ ਦੀ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ।

ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਫੋਰਸਾਂ ’ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਦਾ ਫੋਰਸ ਨੇ ਵੀ ਮੂੰਹ ਤੋੜ ਜਵਾਬ ਦਿੱਤਾ ਅਤੇ ਮੁਹਿੰਮ ਮੁਕਾਬਲੇ ’ਚ ਤਬਦੀਲ ਹੋ ਗਈ। ਅਧਿਕਾਰੀ ਮੁਤਾਬਕ ਮੁਕਾਬਲੇ ’ਚ ਲਕਸ਼ਰ-ਏ-ਤੋਇਬਾ ਦਾ ਇਕ ਅੱਤਵਾਦੀ ਮਾਰਿਆ ਗਿਆ ਹੈ ਅਤੇ ਉਸ ਦੀ ਪਛਾਣ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਅਧਿਕਾਰੀ ਮੁਤਾਬਕ ਇਸ ਦਰਮਿਆਨ ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਡੀ. ਐੱਚ. ਪੁਰਾ ਦੇ ਚਾਕੀ ਸਮਦ ਇਲਾਕੇ ’ਚ ਇਕ ਹੋਰ ਮੁਕਾਬਲਾ ਸ਼ੁਰੂ ਹੋ ਗਿਆ ਹੈ। ਸੁਰੱਖਿਆ ਫੋਰਸਾਂ ਅਤੇ ਅੱਤਵਾਦੀਆਂ ਵਿਚਾਲੇ ਗੋਲੀਬਾਰੀ ਜਾਰੀ ਹੈ।


author

Tanu

Content Editor

Related News