J&K: ਹੰਦਵਾੜਾ ''ਚ ਮੁਕਾਬਲਾ, ਸੁਰੱਖਿਆ ਬਲਾਂ ਨੇ ਲਸ਼ਕਰ ਦੇ 2 ਅੱਤਵਾਦੀਆਂ ਨੂੰ ਕੀਤਾ ਢੇਰ

Thursday, Aug 20, 2020 - 01:23 AM (IST)

J&K: ਹੰਦਵਾੜਾ ''ਚ ਮੁਕਾਬਲਾ, ਸੁਰੱਖਿਆ ਬਲਾਂ ਨੇ ਲਸ਼ਕਰ ਦੇ 2 ਅੱਤਵਾਦੀਆਂ ਨੂੰ ਕੀਤਾ ਢੇਰ

ਜੰਮੂ - ਕਸ਼ਮੀਰ 'ਚ ਅੱਤਵਾਦੀਆਂ ਦਾ ਸਫਾਇਆ ਜਾਰੀ ਹੈ। ਸੁਰੱਖਿਆ ਬਲਾਂ ਨੇ ਹੰਦਵਾੜਾ 'ਚ ਹੋਏ ਮੁਕਾਬਲੇ 'ਚ ਲਸ਼ਕਰ-ਏ-ਤੋਇਬਾ ਦੇ ਦੋ ਅੱਤਵਾਦੀਆਂ ਨੂੰ ਮਾਰ ਗਿਰਾਇਆ ਹੈ। ਸਰਚ ਆਪਰੇਸ਼ਨ ਜਾਰੀ ਹੈ। ਬਿਆਨ 'ਚ ਕਿਹਾ ਗਿਆ ਕਿ ਲਸ਼ਕਰ ਕਮਾਂਡਰ ਨਸੀਰੁੱਦੀਨ ਲੋਨ ਇਸ ਮੁਕਾਬਲੇ 'ਚ ਢੇਰ ਹੋਇਆ ਹੈ। ਉਹ ਇਸ ਸਾਲ 18 ਅਪ੍ਰੈਲ ਨੂੰ ਸੋਪੋਰ ਅਤੇ 4 ਮਈ ਨੂੰ ਹੰਦਵਾੜਾ 'ਚ 3-3 ਜਵਾਨਾਂ ਦੀ ਹੱਤਿਆ 'ਚ ਸ਼ਾਮਲ ਸੀ।

ਇਸ ਤੋਂ ਪਹਿਲਾਂ ਬੁੱਧਵਾਰ ਨੂੰ ਹੀ ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਵੀ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ। ਇਹ ਮੁਕਾਬਲਾ ਦੱਖਣੀ ਕਸ਼ਮੀਰ ਦੇ ਸ਼ੋਪੀਆਂ ਦੇ ਮੋਲੂ ਚਿਤਰਗਮ ਖੇਤਰ 'ਚ ਹੋਇਆ। ਸੁਰੱਖਿਆ ਬਲਾਂ ਨੇ ਮੁਕਾਬਲੇ 'ਚ ਇੱਕ ਅੱਤਵਾਦੀ ਨੂੰ ਮਾਰ ਗਿਰਾਇਆ।


author

Inder Prajapati

Content Editor

Related News