J&K : ਸ਼ੋਪੀਆਂ ''ਚ ਐਨਕਾਉਂਟਰ, ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਕੀਤਾ ਢੇਰ

Monday, Oct 19, 2020 - 07:05 PM (IST)

J&K : ਸ਼ੋਪੀਆਂ ''ਚ ਐਨਕਾਉਂਟਰ, ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਕੀਤਾ ਢੇਰ

ਨਵੀਂ ਦਿੱਲੀ - ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋ ਰਹੀ ਹੈ। ਐਨਕਾਉਂਟਰ 'ਚ ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਨੂੰ ਮਾਰ ਗਿਰਾਇਆ ਹੈ। ਅੱਤਵਾਦੀ ਦੀ ਪਛਾਣ ਅਜੇ ਨਹੀਂ ਹੋਈ ਹੈ। ਕਸ਼ਮੀਰ ਜ਼ੋਨ ਪੁਲਸ ਵਲੋਂ ਦੱਸਿਆ ਗਿਆ ਹੈ ਕਿ ਸ਼ੋਪੀਆਂ ਦੇ ਮੇਲਹੋਰਾ ਇਲਾਕੇ 'ਚ ਐਨਕਾਉਂਟਰ ਚੱਲ ਰਿਹਾ ਹੈ। ਪੁਲਸ ਅਤੇ ਸੁਰੱਖਿਆ ਬਲ ਇਸ ਆਪਰੇਸ਼ਨ ਨੂੰ ਅੰਜਾਮ ਦੇ ਰਹੇ ਹਨ। ਅੱਤਵਾਦੀ ਹੋਣ ਦੀ ਸੂਚਨਾ 'ਤੇ ਸੁਰੱਖਿਆ ਬਲਾਂ ਨੇ ਇਹ ਕਾਰਵਾਈ ਸ਼ੁਰੂ ਕੀਤੀ ਹੈ।

ਇਸ ਤੋਂ ਪਹਿਲਾਂ 14 ਅਕਤੂਬਰ ਨੂੰ ਵੀ ਜੰ‍ਮੂ-ਕਸ਼‍ਮੀਰ ਦੇ ਸ਼ੋਪੀਆਂ ਜ਼ਿਲ੍ਹੇ ਦੇ ਚਕੁਰਾ ਇਲਾਕੇ 'ਚ ਐਨਕਾਉਂਟਰ ਹੋਇਆ ਸੀ। ਜਿਸ 'ਚ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ ਦੋ ਅੱਤਵਾਦੀਆਂ ਨੂੰ ਮਾਰ ਗਿਰਾਇਆ ਸੀ। ਸੁਰੱਖਿਆ ਬਲਾਂ ਨੂੰ ਚਕੁਰਾ ਇਲਾਕੇ 'ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਖ਼ਬਰ ਮਿਲੀ ਸੀ। ਇਸ ਤੋਂ ਬਾਅਦ ਸੀ.ਆਰ.ਪੀ.ਐੱਫ. ਅਤੇ ਜੰਮੂ-ਕਸ਼ਮੀਰ ਪੁਲਸ ਦੇ ਜਵਾਨਾਂ ਨੇ ਸਰਚ ਆਪਰੇਸ਼ਨ ਸ਼ੁਰੂ ਕੀਤਾ। ਇਸ ਸਰਚ ਆਪਰੇਸ਼ਨ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ 'ਚ ਦੋ ਅੱਤਵਾਦੀ ਮਾਰੇ ਗਏ ਹਨ।


author

Inder Prajapati

Content Editor

Related News