ਜੰਮੂ-ਕਸ਼ਮੀਰ: ਪੁਲਵਾਮਾ ''ਚ ਸੁਰੱਖਿਆ ਦਸਤਿਆਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ

Tuesday, Sep 15, 2020 - 10:12 AM (IST)

ਜੰਮੂ-ਕਸ਼ਮੀਰ: ਪੁਲਵਾਮਾ ''ਚ ਸੁਰੱਖਿਆ ਦਸਤਿਆਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ

ਸ਼੍ਰੀਨਗਰ— ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿਚ ਮੰਗਲਵਾਰ ਯਾਨੀ ਕਿ ਅੱਜ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਸੁਰੱਖਿਆ ਦਸਤਿਆਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਸ਼ੁਰੂ ਹੋ ਗਿਆ। ਇਕ ਪੁਲਸ ਬੁਲਾਰੇ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਖ਼ੁਫੀਆ ਸੂਚਨਾ ਮਿਲਣ 'ਤੇ ਜੰਮੂ-ਕਸ਼ਮੀਰ ਪੁਲਸ ਦੇ ਵਿਸ਼ੇਸ਼ ਮੁਹਿੰਮ ਸਮੂਹ, ਰਾਸ਼ਟਰੀ ਰਾਈਫ਼ਲਜ਼ ਅਤੇ ਕੇਂਦਰੀ ਪੁਲਸ ਦਸਤੇ ਨੇ ਅੱਜ ਤੜਕੇ ਪੁਲਵਾਮਾ ਦੇ ਮਾਰਵਾਲ ਕਾਕਪੋਰਾ ਪਿੰਡ ਵਿਚ ਸਾਂਝੀ ਮੁਹਿੰਮ ਚਲਾਈ।

PunjabKesari

ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਦਸਤਿਆਂ ਦੇ ਜਵਾਨ ਜਦੋਂ ਪਿੰਡ ਦੇ ਸਾਰੇ ਨਿਕਾਸ ਮਾਰਗਾਂ ਨੂੰ ਸੀਲ ਕਰਨ ਤੋਂ ਬਾਅਦ ਟੀਚੇ ਖੇਤਰ ਵੱਲ ਵਧ ਰਹੇ ਸਨ ਤਾਂ ਉੱਥੇ ਲੁੱਕੇ ਅੱਤਵਾਦੀਆਂ ਨੇ ਗੋਲੀਬਾਲੀ ਸ਼ੁਰੂ ਕਰ ਦਿੱਤੀ। ਸੁਰੱਖਿਆ ਦਸਤਿਆਂ ਨੇ ਵੀ ਜਵਾਬੀ ਕਾਰਵਾਈ ਕੀਤੀ, ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। ਉਨ੍ਹਾਂ ਨੇ ਦੱਸਿਆ ਕਿ ਖੇਤਰ ਵਿਚ ਦੋ ਤੋਂ ਤਿੰਨ ਅੱਤਵਾਦੀਆਂ ਦੀ ਮੌਜੂਦਗੀ ਦੀ ਰਿਪੋਰਟ ਹੈ। ਇਸ ਦਰਮਿਆਨ ਆਲੇ-ਦੁਆਲੇ ਦੇ ਖੇਤਰਾਂ ਵਿਚ ਕਾਨੂੰਨ ਵਿਵਸਥਾ ਬਣਾ ਕੇ ਰੱਖਣ ਲਈ ਵਾਧੂ ਸੁਰੱਖਿਆ ਦਸਤੇ ਤਾਇਨਾਤ ਕੀਤੇ ਗਏ ਹਨ।


author

Tanu

Content Editor

Related News