ਜੰਮੂ-ਕਸ਼ਮੀਰ: ਬਾਂਦੀਪੋਰਾ ’ਚ ਅੱਤਵਾਦੀਆਂ ਵਲੋਂ ਗ੍ਰਨੇਡ ਹਮਲਾ, ਕਈ ਨਾਗਰਿਕ ਜ਼ਖਮੀ

10/26/2021 11:58:15 AM

ਜੰਮੂ- ਜੰਮੂ-ਕਸ਼ਮੀਰ ’ਚ ਅੱਤਵਾਦੀ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ ਨਹੀਂ ਆ ਰਹੇ ਹਨ। ਅੱਤਵਾਦੀਆਂ ਵਲੋਂ ਮੰਗਲਵਾਰ ਯਾਨੀ ਕਿ ਅੱਜ ਜੰਮੂ-ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ ਵਿਚ ਅੱਤਵਾਦੀਆਂ ਵਲੋਂ ਗ੍ਰਨੇਡ ਹਮਲਾ ਕੀਤਾ ਗਿਆ ਹੈ, ਜਿਸ ’ਚ ਕਈ ਨਾਗਰਿਕ ਜ਼ਖਮੀ ਹੋ ਗਏ ਹਨ। ਜਾਣਕਾਰੀ ਮੁਤਾਬਕ ਅੱਤਵਾਦੀਆਂ ਵਲੋਂ ਕੀਤੇ ਇਸ ਹਮਲੇ ਕਾਰਨ ਆਲੇ-ਦੁਆਲੇ ਖੜ੍ਹੀਆਂ ਕਾਰਾਂ ਦੇ ਸ਼ੀਸ਼ੇ ਟੁੱਟ ਗਏ। 

ਜੰਮੂ-ਕਸ਼ਮੀਰ ਪੁਲਸ ਨੇ ਜਾਣਕਾਰੀ ਦਿੱਤੀ ਕਿ ਬਾਂਦੀਪੋਰਾ ਦੇ ਸੁੰਬਲ ਪੁਲ ਖੇਤਰ ’ਚ ਹੋਏ ਇਸ ਹਮਲੇ ਦਾ ਉਦੇਸ਼ ਸੁਰੱਖਿਆ ਦਸਤਿਆਂ ਨੂੰ ਨਿਸ਼ਾਨਾ ਬਣਾਉਣਾ ਸੀ। ਘਟਨਾ ਵਾਲੀ ਥਾਂ ’ਤੇ ਸੁਰੱਖਿਆ ਦਸਤੇ ਮੌਜੂਦ ਹਨ। ਉਨ੍ਹਾਂ ਨੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਹੈ ਅਤੇ ਖੋਜ ਮੁਹਿੰਮ ਜਾਰੀ ਹੈ।

Tanu

This news is Content Editor Tanu